ਪੜਚੋਲ ਕਰੋ

ਕੇਜਰੀਵਾਲ ਦੇ ਮੁਰੀਦ ਹੋਏ ਭਗਵੰਤ ਮਾਨ, ਸਟੇਜ ਤੋਂ ਦਿੱਲੀ ਦੇ ਸੀਐਮ ਦੀਆਂ ਤਰੀਫ਼ਾ, ਵਿਰੋਧੀਆਂ 'ਤੇ ਨਿਸ਼ਾਨੇ 

Bhagwant Mann on Kejriwal: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਵੰਡ ਪਾਊ ਰਾਜਨੀਤੀ ਨੂੰ ਨਕਾਰ ਕੇ ਨੈਤਿਕ ਕਦਰਾਂ-ਕੀਮਤਾਂ ਆਧਾਰਤ ਰਾਜਨੀਤੀ ਸ਼ੁਰੂ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ।

Bhagwant Mann on Kejriwal:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾ ਕੇ ਇਤਿਹਾਸ ਦੁਹਰਾਉਣ ਦਾ ਸੱਦਾ ਦਿੱਤਾ। ਇਹ ਐਲਾਨ ਅੰਮ੍ਰਿਤਸਰ 'ਚ ਰੱਖੇ ਗਏ ਸਮਾਗਮ ਦੌਰਾਨ ਕੀਤਾ ਗਿਆ

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਪਵਿੱਤਰ ਨਗਰੀ ਦੇ ਵਪਾਰੀਆਂ ਦਰਮਿਆਨ ਇੱਥੇ ਆਉਣ ਦਾ ਮੌਕਾ ਮਿਲਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਭਗਵੰਤ  ਮਾਨ ਨੇ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ।
 
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਵੰਡ ਪਾਊ ਰਾਜਨੀਤੀ ਨੂੰ ਨਕਾਰ ਕੇ ਨੈਤਿਕ ਕਦਰਾਂ-ਕੀਮਤਾਂ ਆਧਾਰਤ ਰਾਜਨੀਤੀ ਸ਼ੁਰੂ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ, ਬਾਜਵਾ ਅਤੇ ਮਜੀਠੀਆ ਵਰਗੇ ਆਗੂਆਂ ਨੇ ਆਪਣੀਆਂ ਕਰਤੂਤਾਂ ਕਾਰਨ ਸੁਰੱਖਿਆ ਕਾਰਨਾਂ ਦੇ ਨਾਂ 'ਤੇ ਲੋਕਾਂ ਤੋਂ ਦੂਰੀ ਬਣਾ ਲਈ ਹੈ। ਭਗਵੰਤ  ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਇਹ ਰੁਝਾਨ ਬਦਲ ਗਿਆ ਹੈ ਕਿਉਂਕਿ ਹੁਣ ਸਮਾਜ ਦੇ ਹਰ ਵਰਗ ਅਤੇ ਸਰਕਾਰ ਦਰਮਿਆਨ ਵਾਰ-ਵਾਰ ਵਿਚਾਰ-ਵਟਾਂਦਰਾ ਹੋ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ  ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਮਹਾਨ ਆਗੂ ਹਨ, ਜਿਨ੍ਹਾਂ ਨੇ ਦੇਸ਼ ਅਤੇ ਲੋਕਾਂ ਦੀ ਸੇਵਾ ਲਈ ਆਈ.ਆਰ.ਐਸ. ਅਧਿਕਾਰੀ ਦੀ ਆਪਣੀ ਅਹਿਮ ਨੌਕਰੀ ਛੱਡ ਦਿੱਤੀ ਸੀ। ਭਗਵੰਤ  ਮਾਨ ਨੇ ਕਿਹਾ ਕਿ ਉਹ ਦੇਸ਼ ਦੀ ਸੇਵਾ ਲਈ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਨ।

ਟਾਪ ਹੈਡਲਾਈਨ

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget