Amritsar News : ਜੰਡਿਆਲਾ ਗੁਰੂ ਹਲਕੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਆਪਣੀ ਪੂਰੀ ਟੀਮ ਨਾਲ ਨਿਰੰਤਰ ਕਾਰਜਸ਼ੀਲ ਹਨ ਤੇ ਪ੍ਰਭਾਵਿਤ ਲੋਕਾਂ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਅਗਵਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਕਰ ਰਹੇ ਹਨ। ਅੱਜ ਉਨ੍ਹਾਂ ਫਤਿਹਪੁਰ ਰਾਜਪੂਤਾਂ, ਛਾਪਾ ਰਾਮ ਸਿੰਘ,ਨਾਜੋਆਣੀ, ਲਾਲਕਾ ਨਗਰ, ਨਿਜਾਮਪੁਰ, ਮਹਣਿਆ ਬ੍ਰਾਹਮਣਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਅਤੇ ਭਵਿੱਖ ਦੇ ਬਚਾਅ ਲਈ ਕੀਤੇ ਜਾਣ ਵਾਲੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨ ਦਾ ਹੈ।



ਉਨਾਂ ਨੇ ਕਿਹਾ ਕਿ  ਹਲਕੇ ਦੇ ਜਿਹੜੇ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, ਉਥੇ ਹਰੇਕ ਸੰਭਵ ਮਦਦ ਕੀਤੀ ਗਈ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਲੋਕਾਂ ਦੀ ਮਦਦ ਲਈ ਸਮੁੱਚਾ ਪ੍ਰਸ਼ਾਸਨ ਤੇ ਉਨ੍ਹਾਂ ਦੀ ਟੀਮ 24 ਘੰਟੇ ਕਾਰਜਸ਼ੀਲ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਨ੍ਹਾਂ ਨਾਲ ਜਾਂ ਫੇਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ।


ਉਨਾਂ ਨੇ ਕਿਹਾ ਕਿ ਰਾਹਤ ਦੀ ਗੱਲ ਹੈ ਕਿ ਹੁਣ ਪਾਣੀ ਦਾ ਪੱਧਰ ਘੱਟ ਰਿਹਾ ਹੈ ਅਤੇ ਇਸ ਤੋਂ ਬਾਅਦ ਬਿਮਾਰੀਆਂ ਫੈਲਣ ਦਾ ਖਦਸ਼ਾ ਰਹਿੰਦਾ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਦੀ ਪਾਲਣਾ ਜ਼ਰੂਰ ਕੀਤੀ ਜਾਵੇ।


ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ