ਕਸ਼ਮੀਰ ਸਿੰਘ ਸੋਹਲ ਦੀ ਅੰਤਿਮ ਅਰਦਾਸ ‘ਚ ਪਹੁੰਚੇ CM ਮਾਨ ਤੇ ਕੇਜਰੀਵਾਲ, ਕਿਹਾ- ਉਨ੍ਹਾਂ ਦਾ ਜਾਣਾ ਆਪ ਲਈ ਵੱਡਾ ਘਾਟਾ, ਅਸੀਂ ਹਮੇਸ਼ਾ ਪਰਿਵਾਰ ਨਾਲ ਖੜ੍ਹੇ
ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਪਾਰਟੀ ਲਈ ਬਹੁਤ ਵੱਡਾ ਘਾਟਾ ਹੈ। ਉਹ ਨਾ ਸਿਰਫ਼ ਇੱਕ ਬਹੁਤ ਹੀ ਇਮਾਨਦਾਰ ਨੇਤਾ ਸਨ ਬਲਕਿ ਹਮੇਸ਼ਾ ਆਪਣੇ ਇਲਾਕੇ ਦੀ ਭਲਾਈ ਲਈ ਸਰਗਰਮ ਰਹਿੰਦੇ ਸਨ।

Punjab News: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਤਰਨਤਾਰਨ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਨੇਤਾ ਡਾ. ਕਸ਼ਮੀਰ ਸਿੰਘ ਸੋਹਲ ਦੀ ਅੰਤਿਮ ਅਰਦਾਸ ਵਿੱਚ ਪਹੁੰਚੇ। ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਹਲ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।
ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਪਾਰਟੀ ਲਈ ਬਹੁਤ ਵੱਡਾ ਘਾਟਾ ਹੈ। ਉਹ ਨਾ ਸਿਰਫ਼ ਇੱਕ ਬਹੁਤ ਹੀ ਇਮਾਨਦਾਰ ਨੇਤਾ ਸਨ ਬਲਕਿ ਹਮੇਸ਼ਾ ਆਪਣੇ ਇਲਾਕੇ ਦੀ ਭਲਾਈ ਲਈ ਸਰਗਰਮ ਰਹਿੰਦੇ ਸਨ। ਆਮ ਆਦਮੀ ਪਾਰਟੀ ਉਨ੍ਹਾਂ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਸਾਡੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਜੋ ਘਾਟਾ ਪਰਿਵਾਰ ਅਤੇ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਹੈ। ਅੱਜ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਡਾ. ਕਸ਼ਮੀਰ ਸਿੰਘ ਸੋਹਲ ਜੀ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋ ਕੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ ਦੀ… pic.twitter.com/ag0CN55Gpg
— Bhagwant Mann (@BhagwantMann) July 6, 2025
ਡਾ. ਸੋਹਲ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਭੋਗ ਪਾਇਆ ਗਿਆ, ਜਿਸ ਵਿੱਚ ਕੇਜਰੀਵਾਲ ਤੇ ਭਗਵੰਤ ਮਾਨ ਸ਼ਾਮਲ ਹੋਣ ਅਤੇ ਪਰਿਵਾਰ ਨੂੰ ਦਿਲਾਸਾ ਦੇਣ ਲਈ ਪਹੁੰਚੇ। ਆਮ ਆਦਮੀ ਪਾਰਟੀ ਦੀ ਉੱਚ ਲੀਡਰਸ਼ਿਪ ਦੀ ਇਸ ਫੇਰੀ ਨੂੰ ਰਾਜਨੀਤਿਕ ਤੌਰ 'ਤੇ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਧਿਆਨ ਦੇਣ ਯੋਗ ਹੈ ਕਿ ਚੋਣ ਕਮਿਸ਼ਨ ਤਰਨਤਾਰਨ ਵਿਧਾਨ ਸਭਾ ਸੀਟ ਖਾਲੀ ਹੋਣ ਦਾ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਚੁੱਕਾ ਹੈ। ਅਜਿਹੀ ਸਥਿਤੀ ਵਿੱਚ, ਇਹ ਮੰਨਿਆ ਜਾ ਰਿਹਾ ਹੈ ਕਿ ਇਹ ਦੌਰਾ ਆਉਣ ਵਾਲੀ ਉਪ ਚੋਣ ਦੀ ਤਿਆਰੀ ਦੇ ਲਿਹਾਜ਼ ਨਾਲ ਵੀ ਮਹੱਤਵਪੂਰਨ ਹੈ। ਚੋਣ ਕਮਿਸ਼ਨ ਨੂੰ ਆਉਣ ਵਾਲੇ 6 ਮਹੀਨਿਆਂ ਵਿੱਚ ਇੱਥੇ ਚੋਣਾਂ ਕਰਵਾਉਣੀਆਂ ਪੈਣਗੀਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















