ਪੜਚੋਲ ਕਰੋ

CM ਮਾਨ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖ ਮਾਮਲਿਆਂ ’ਚ ਕਰ ਰਹੇ ਨੇ ਦਖ਼ਲਅੰਦਾਜ਼ੀ-ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਸਥਾ ਦੇ 103 ਸਾਲਾ ਦੇ ਇਤਿਹਾਸ ਵਿਚ ਕਈ ਸਰਕਾਰਾਂ ਆਈਆਂ ਤੇ ਗਈਆਂ, ਜਿਨ੍ਹਾਂ ਨੇ ਵੀ ਸੰਸਥਾ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਕੀਤੀ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ। ਉਨ੍ਹਾਂ ਭਗਵੰਤ ਸਿੰਘ ਮਾਨ ਨੂੰ ਕਿਹਾ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਤੋਂ ਬਾਜ ਆਉਣ

Amritsar News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸਿੱਖ ਗੁਰਦੁਆਰਾ ਐਕਟ 1925 ਵਿਚ ਨਵੀਂ ਧਾਰਾ ਜੋੜਨ ਬਾਰੇ ਕੀਤੇ ਐਲਾਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੇਵਲ ਭਾਰਤ ਸਰਕਾਰ ਦੇਸ਼ ਦੀ ਸੰਸਦ ਜਰੀਏ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਰਾਜਨੀਤਕ ਰੰਗਤ ਦੇ ਕੇ ਆਪਣੇ ਦਿੱਲੀ ਬੈਠੇ ਆਕਾਵਾਂ ਨੂੰ ਖੁਸ਼ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਦੀ ਅਜਿਹੀ ਸੋਚ ਸਿੱਖ ਸੰਸਥਾ ਉੱਤੇ ਵੱਡਾ ਹਮਲਾ ਹੈ। 

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ  ਅਰਵਿੰਦ ਕੇਜਰੀਵਾਲ ਦੇ ਸੂਬੇਦਾਰ ਬਣਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਸੂਬੇ ਦੇ ਵਿਕਾਸ ਬਾਰੇ ਗੱਲ ਕਰਨੀ ਚਾਹੀਦੀ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਬਾਰੇ ਸਪੱਸ਼ਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਪਹਿਲਾਂ ਹੀ ਵਿਸ਼ਵ ਪੱਧਰ ’ਤੇ ਚੱਲ ਰਿਹਾ ਹੈ, ਜਿਸ ਤੋਂ ਦੇਸ਼-ਵਿਦੇਸ਼ ਦੀ ਸੰਗਤ ਸੰਤੁਸ਼ਟ ਹੈ ਅਤੇ ਸੰਗਤ ਪਾਸੋਂ ਇਸ ਦੇ ਕੋਈ ਪੈਸੇ ਵੀ ਨਹੀਂ ਲਏ ਜਾਂਦੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਇਸੇ ਸਾਲ ਜੁਲਾਈ ਮਹੀਨੇ ਵਿਚ ਪੀਟੀਸੀ ਚੈੱਨਲ ਪਾਸੋਂ ਖ਼ਤਮ ਹੋਣ ਉਪਰੰਤ ਅਗਲੇ ਪ੍ਰਬੰਧ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਿਰਧਾਰਤ ਸਬ-ਕਮੇਟੀ ਇਸ ਸਬੰਧੀ ਕਾਰਜ ਕਰ ਰਹੀ ਹੈ, ਜਿਸ ਦੇ ਜਲਦ ਹੀ ਸਾਰਥਕ ਨਤੀਜੇ ਵੀ ਸਾਹਮਣੇ ਆਉਣਗੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੇ ਸਿਆਸੀ ਹਿੱਤਾਂ ਲਈ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਕਰਕੇ ਬਿਨਾਂ ਅਧਿਕਾਰ ਖੇਤਰ ਤੋਂ ਹੀ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਸੂਬੇ ਦੀ ਵਿਧਾਨ ਸਭਾ ਵਿਚ ਲੈ ਕੇ ਜਾ ਰਹੀ ਹੈ, ਜਦਕਿ ਪੰਜਾਬ ਦੀ ਸੂਬਾ ਸਰਕਾਰ ਪਾਸ ਐਕਟ 1925 ਵਿਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਗੁਰਬਾਣੀ ਪ੍ਰਸਾਰਣ ਦੇ ਅਧਿਕਾਰਾਂ ਸਬੰਧੀ ਪੰਜਾਬ ਦੀ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਗਿਆ ਸੀ ਅਤੇ ਹੁਣ ਫਿਰ ਭਗਵੰਤ ਸਿੰਘ ਮਾਨ ਇਹ ਸ਼ਰਾਰਤ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਸਥਾ ਦੇ 103 ਸਾਲਾ ਦੇ ਇਤਿਹਾਸ ਵਿਚ ਕਈ ਸਰਕਾਰਾਂ ਆਈਆਂ ਤੇ ਗਈਆਂ, ਜਿਨ੍ਹਾਂ ਨੇ ਵੀ ਸੰਸਥਾ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਕੀਤੀ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ। ਉਨ੍ਹਾਂ ਭਗਵੰਤ ਸਿੰਘ ਮਾਨ ਨੂੰ ਕਿਹਾ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਤੋਂ ਬਾਜ ਆਉਣ, ਸਿੱਖ ਕੌਮ ਅਜਿਹੀ ਸਿੱਧੀ ਦਖ਼ਲਅੰਦਾਜ਼ੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। 

ਟਾਪ ਹੈਡਲਾਈਨ

ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget