Punjab News: CM ਮਾਨ ਨੇ ਕਿਹਾ– ਅਕਾਲ ਤਖ਼ਤ ਨੂੰ ਚੁਣੌਤੀ ਨਹੀਂ ਦਿੱਤੀ, ਮੇਰੀ ਵਾਇਰਲ ਵੀਡੀਓ ਨਕਲੀ; ਦੋ ਬੈਗ ਭਰ ਕੇ ਸਬੂਤ ਸੌਂਪੇ, ਨੰਗੇ ਪੈਰੀਂ ਆਏ, 40 ਮਿੰਟ ਪੇਸ਼ੀ ਹੋਈ
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸਾਰੇ ਬਿਆਨਾਂ ਬਾਰੇ ਜੱਥੇਦਾਰ ਨੂੰ ਪੂਰਾ ਸਪੱਸ਼ਟੀਕਰਨ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇਹ ਨੈਰੇਟਿਵ ਬਣਾਇਆ ਜਾ ਰਿਹਾ ਸੀ ਕਿ ਉਹ ਅਕਾਲ ਤਖ਼ਤ ਨੂੰ ਚੈਲੈਂਜ ਕਰ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਯਾਨੀਕਿ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਸਿੱਖਾਂ ਦੇ ਸਰਵੋਚ ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ੀ ਸਮਾਪਤ ਹੋ ਗਈ ਹੈ। ਕਰੀਬ 40 ਮਿੰਟ ਤੱਕ ਮੁੱਖ ਮੰਤਰੀ ਅੰਦਰ ਰਹੇ, ਜਿਸ ਤੋਂ ਬਾਅਦ ਉਹ ਮੀਡੀਆ ਨਾਲ ਗੱਲਬਾਤ ਕਰ ਰਹੇ ਹਨ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸਾਰੇ ਬਿਆਨਾਂ ਬਾਰੇ ਜੱਥੇਦਾਰ ਨੂੰ ਪੂਰਾ ਸਪੱਸ਼ਟੀਕਰਨ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇਹ ਨੈਰੇਟਿਵ ਬਣਾਇਆ ਜਾ ਰਿਹਾ ਸੀ ਕਿ ਉਹ ਅਕਾਲ ਤਖ਼ਤ ਨੂੰ ਚੈਲੈਂਜ ਕਰ ਰਹੇ ਹਨ, ਜੋ ਕਿ ਗਲਤ ਹੈ।
ਸੀਐਮ ਨੇ ਸਪੱਸ਼ਟ ਕੀਤਾ ਕਿ ਉਹ ਅਕਾਲ ਤਖ਼ਤ ਸਾਹਿਬ ਅੱਗੇ ਸਿਰ ਨਿਵਾਉਂਦੇ ਹਨ ਅਤੇ ਅਜਿਹਾ ਕਰਨ ਦੀ ਨਾ ਉਨ੍ਹਾਂ ਵਿੱਚ ਹਿੰਮਤ ਹੈ ਅਤੇ ਨਾ ਹੀ ਔਕਾਤ ਹੈ। ਉਨ੍ਹਾਂ ਨੇ ਜੱਥੇਦਾਰ ਨੂੰ ਦੱਸਿਆ ਕਿ ਇਹ ਸਾਰਾ ਮਾਮਲਾ ਗਲਤ ਫਹਿਮੀ ਅਤੇ ਭ੍ਰਮ ਫੈਲਾਉਣ ਦਾ ਨਤੀਜਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮ ਸਦਕਾ ਨਿਮਾਣੇ ਸਿੱਖ ਵਜੋਂ ਹਾਜ਼ਰ ਹੋ ਕੇ ਦਾਸ ਨੇ ਆਪਣਾ ਸਪੱਸ਼ਟੀਕਰਨ ਦਿੱਤਾ... ਪ੍ਰੈੱਸ ਕਾਨਫਰੰਸ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ LIVE https://t.co/VMF6mJz94A
— Bhagwant Mann (@BhagwantMann) January 15, 2026
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















