CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਪਹੁੰਚਗੇ ਅੰਮ੍ਰਿਤਸਰ, ਕਰਨਗੇ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਅੰਮ੍ਰਿਤਸਰ ਦੇ ਪੁਤਲੀਘਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।
Amritsar News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਅੰਮ੍ਰਿਤਸਰ ਦੇ ਪੁਤਲੀਘਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਹ ਅੱਜ ਪੰਜਾਬ ਦੇ ਲੋਕਾਂ ਲਈ ਖੋਲ੍ਹੇ ਜਾ ਰਹੇ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ 'ਆਪ' ਨੇ ਚੋਣਾਂ ਤੋਂ ਪਹਿਲਾਂ ਸੂਬੇ 'ਚ ਮੁਹੱਲਾ ਕਲੀਨਿਕ ਖੋਲ੍ਹਣ ਦੀ ਗਾਰੰਟੀ ਦਿੱਤੀ ਸੀ। ਗਾਰੰਟੀ ਨੂੰ ਪੂਰਾ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ 2022 ਨੂੰ ਪੰਜਾਬ ਵਿੱਚ 100 ਮੁਹੱਲਾ ਕਲੀਨਿਕ ਖੋਲ੍ਹੇ ਸਨ। ਹੁਣ ਸੀਐਮ ਮਾਨ ਅਤੇ ਸੁਪਰੀਮੋ ਕੇਜਰੀਵਾਲ 400 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਨ। ਜਿਨ੍ਹਾਂ ਵਿੱਚੋਂ 30 ਅੰਮ੍ਰਿਤਸਰ ਵਿੱਚ ਖੁੱਲ੍ਹਣ ਜਾ ਰਹੇ ਹਨ।
ਹਰੇਕ ਕਲੀਨਿਕ 'ਤੇ ਖਰਚ ਕੀਤੇ ਗਏ 25 ਲੱਖ ਰੁਪਏ
ਪੰਜਾਬ 'ਚ ਹੁਣ ਖੋਲ੍ਹੇ ਜਾ ਰਹੇ ਹਰ ਮੁਹੱਲਾ ਕਲੀਨਿਕ 'ਤੇ ਕਰੀਬ 25 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਪੁਰਾਣੀਆਂ ਡਿਸਪੈਂਸਰੀਆਂ, ਖਾਲੀ ਪਈਆਂ ਇਮਾਰਤਾਂ ਜਾਂ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਹ ਪੈਸਾ ਜਿਨ੍ਹਾਂ ਦੀ ਮੁਰੰਮਤ, ਪੇਂਟ, ਫਾਲਸ ਸੀਲਿੰਗ, ਫਰਨੀਚਰ ਆਦਿ 'ਤੇ ਖਰਚ ਕੀਤਾ ਜਾ ਰਿਹਾ ਹੈ।
7 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਲਿਆ ਲਾਭ
ਜ਼ਿਕਰਯੋਗ ਹੈ ਕਿ 15 ਅਗਸਤ, 2022 ਨੂੰ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨਾਲ ਸਬੰਧਤ ਸਰਕਾਰੀ ਅੰਕੜਿਆਂ ਅਨੁਸਾਰ 100 (65 ਸ਼ਹਿਰੀ ਅਤੇ 35 ਪੇਂਡੂ) ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ 7 ਹਜ਼ਾਰ ਤੋਂ ਵੱਧ ਮਰੀਜ਼ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ।
ਮੁਹੱਲਾ ਕਲੀਨਿਕਾਂ ਮਗਰੋਂ ਹੁਣ ਮੋਦੀ ਸਰਕਾਰ ਨੂੰ ਪਸੰਦ ਆਇਆ ਪੰਜਾਬ ਸਰਕਾਰ ਦਾ ਇਹ ਕੰਮ
ਸਰਕਾਰ ਨੇ ਬਿਜਲੀ ਦੇ ਮਾਮਲੇ ਉੱਪਰ ਵੀ ਪੰਜਾਬ ਸਰਕਾਰ ਦੀ ਪ੍ਰਸੰਸਾ ਕੀਤੀ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਪਿੱਠ ਥਾਪੜੀ ਸੀ। ਕੇਂਦਰ ਸਰਕਾਰ ਨੇ ਮੰਨਿਆ ਹੈ ਕਿ ਪੰਜਾਬ ਨੇ ਬਿਜਲੀ ਦੇ ਤਕਨੀਕੀ ਤੇ ਵਪਾਰਕ ਘਾਟੇ ਨੂੰ ਘਟਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਲਈ ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਨੇ ਪੰਜਾਬ ਸਰਕਾਰ ਦੀ ਪਿੱਠ ਥਾਪੜੀ ਹੈ। ਯਾਦ ਰਹੇ ਦੇਸ਼ ਦੇ 11 ਸੂਬੇ ਸ਼ਨਾਖ਼ਤ ਕੀਤੇ ਗਏ ਹਨ, ਜਿਨ੍ਹਾਂ ਨੇ 2020-21 ਤੋਂ ਵਿੱਤੀ ਸਾਲ 2021-22 ਦੌਰਾਨ ਬਿਜਲੀ ਦੇ ਤਕਨੀਕੀ ਘਾਟਿਆਂ ਵਿੱਚ ਤਿੰਨ ਫ਼ੀਸਦੀ ਤੋਂ ਵੱਧ ਦੀ ਕਮੀ ਕੀਤੀ ਹੈ। ਇਸ ਸੂਚੀ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਆਂਧਰਾ ਪ੍ਰਦੇਸ਼, ਝਾਰਖੰਡ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ, ਤ੍ਰਿਪੁਰਾ ਤੇ ਪੱਛਮੀ ਬੰਗਾਲ ਵੀ ਸ਼ਾਮਲ ਹੈ।