Amritsar news: ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ: ਅਰਦਾਸ, ਪ੍ਰਣ ਤੇ ਖੇਡਾਂ’ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਇਸ ਮੁਹਿੰਮ ਵਿੱਚ ਸ਼ਾਮਲ ਨੌਜਵਾਨਾਂ ਨੇ ਪੰਜਾਬ ਵਿੱਚੋਂ ਇਸ ਅਲਾਮਤ ਦੀ ਜੜ੍ਹ ਵੱਢਣ ਦਾ ਪ੍ਰਣ ਲਿਆ।



ਮੁਹਿੰਮ ਵਿੱਚ ਸ਼ਾਮਲ ਹੋਏ 35 ਹਜ਼ਾਰ ਨੌਜਵਾਨਾਂ


ਪੰਜਾਬ ਸਰਕਾਰ ਦੀਆਂ ਇਨ੍ਹਾਂ ਨਸ਼ਾ ਵਿਰੋਧੀ ਕੋਸ਼ਿਸ਼ਾਂ ਲਈ ਇਸ ਮੁਹਿੰਮ ਵਿੱਚ ਸ਼ਾਮਲ ਹੋਏ 35 ਹਜ਼ਾਰ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਦੂਰਅੰਦੇਸ਼ ਅਗਵਾਈ ਅਤੇ ਪੰਜਾਬ ਨੂੰ ਮੁੜ ਰੰਗਲਾ ਸੂਬਾ ਬਣਾਉਣ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।


ਬੱਚਿਆਂ ਨੇ ਆਪਣੇ ਵਿਚਾਰ ਕੀਤੀ ਸਾਂਝੇ


ਆਪਣੇ ਵਿਚਾਰ ਸਾਂਝੇ ਕਰਦਿਆਂ ਸਰਕਾਰੀ ਸੀਨੀਅਰ ਹਾਈ ਸਮਾਰਟ ਸਕੂਲ, ਪੁਤਲੀਘਰ ਦੀ ਵਿਦਿਆਰਥਣ ਸ਼ਰਧਾ ਮਿਸ਼ਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਇੱਥੇ ਗਾਂਧੀ ਮੈਦਾਨ ਵਿੱਚ ਇਸ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਦਾ ਮੌਕਾ ਮਿਲਣਾ ਉਸ ਲਈ ਵੱਡੇ ਮਾਣ ਵਾਲੀ ਗੱਲ ਹੈ। ਉਸ ਨੇ ਕਿਹਾ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਲਈ ਵਚਨਬੱਧ ਹੈ।


ਇਕ ਹੋਰ ਵਿਦਿਆਰਥੀ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਅੰਮ੍ਰਿਤਸਰ ਦੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਦਾ ਹਿੱਸਾ ਬਣ ਕੇ ਉਸ ਨੂੰ ਬੇਹੱਦ ਖ਼ੁਸ਼ੀ ਹੋਈ ਹੈ। ਉਸ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਇਸ ਮੁਹਿੰਮ ਬਾਰੇ ਨੌਜਵਾਨਾਂ ਵਿੱਚ ਬਹੁਤ ਉਤਸ਼ਾਹ ਹੈ।


ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਅੰਮ੍ਰਿਤਸਰ ਦੀ ਵਿਦਿਆਰਥਣ ਨਵਦੀਪ ਕੌਰ ਨੇ ਕਿਹਾ ਕਿ ਇਹ ਅੰਮ੍ਰਿਤਸਰ ਅਤੇ ਸਮੁੱਚੇ ਪੰਜਾਬ ਲਈ ਇਤਿਹਾਸਕ ਪਲ ਹੈ। ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਸਰਕਾਰ ਨੇ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲਿਆ ਹੈ।


ਸਿਮਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਗਾਂਧੀ ਮੈਦਾਨ ਵਿੱਚ ਕ੍ਰਿਕਟ ਮੈਚ ਕਰਵਾਇਆ ਹੈ। ਉਸ ਨੇ ਕਿਹਾ ਕਿ ਨੌਜਵਾਨਾਂ ਨੇ ਪੰਜਾਬ ਨੂੰ ਮੁੜ ਰੰਗਲਾ ਸੂਬਾ ਬਣਾਉਣ ਲਈ ਅੱਜ ਹੱਥ ਮਿਲਾਇਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਣ ਲਿਆ।


ਇਸ ਦੌਰਾਨ ਮਨਜੋਤ ਸਿੰਘ ਨੇ ਕਿਹਾ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਰੱਕੀ ਕਰ ਰਿਹਾ ਹੈ ਅਤੇ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦੇਖੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨ ਵਚਨਬੱਧ ਹਨ।


ਵਿਦਿਆਰਥੀ ਗੁਰਨੂਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਧੀਆ ਮੁਹਿੰਮ ਉਲੀਕੀ ਗਈ ਹੈ। ਇਸ ਵਿੱਚ ਸਾਰੇ ਨੌਜਵਾਨ ਪੰਜਾਬ ਸਰਕਾਰ ਨਾਲ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।