ਪੜਚੋਲ ਕਰੋ

Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ

Amritsar News: ਅੰਮ੍ਰਿਤਸਰ ਵਿੱਚ ਕੰਬਾਈਨ ਚਾਲਕ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਕੰਬਾਈਨ ਚਾਲਕ ਸੰਗਰੂਰ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਹ ਅੰਮ੍ਰਿਤਸਰ ਵਿੱਚ ਕਣਕ ਦੀ ਕਟਾਈ ਕਰਨ

Amritsar News: ਅੰਮ੍ਰਿਤਸਰ ਵਿੱਚ ਕੰਬਾਈਨ ਚਾਲਕ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਕੰਬਾਈਨ ਚਾਲਕ ਸੰਗਰੂਰ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਹ ਅੰਮ੍ਰਿਤਸਰ ਵਿੱਚ ਕਣਕ ਦੀ ਕਟਾਈ ਕਰਨ ਲਈ ਆਇਆ ਸੀ। ਕਿਸਾਨ ਆਗੂ ਨੇ ਕਿਹਾ ਕਿ ਅਸੀਂ ਕਈ ਵਾਰ ਇਸ ਦੀ ਸ਼ਿਕਾਇਤ ਪਾਵਰਕੌਮ ਨੂੰ ਕਰ ਚੁੱਕੇ ਸੀ ਕਿ ਤਾਰਾਂ ਨੀਵੀਆਂ ਹਨ ਤੇ ਇਸ ਨੂੰ ਠੀਕ ਕੀਤਾ ਜਾਵੇ। 

ਉਨ੍ਹਾਂ ਨੇ ਕਿਹਾ ਕਿ ਇੱਕ ਮਹੀਨਾ ਹੋ ਚੱਲਿਆ ਸ਼ਿਕਾਇਤ ਕੀਤੀ ਨੂੰ ਪਰ ਪਾਵਰਕੌਮ ਦਾ ਕੋਈ ਵੀ ਅਧਿਕਾਰੀ ਮੌਕਾ ਵੇਖਣ ਲਈ ਨਹੀਂ ਪੁੱਜਿਆ। ਹੁਣ ਇਸ ਦਾ ਖਮਿਆਜਾ ਅੱਜ ਇਸ ਗਰੀਬ ਬੰਦੇ ਨੂੰ ਭੁਗਤਣਾ ਪਿਆ ਹੈ ਜਿਸ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਪਾਵਰਕੌਮ ਦੇ ਜੇਈ ਦੇ ਉੱਤੇ 302 ਦਾ ਪਰਚਾ ਦਰਜ ਕੀਤਾ ਜਾਵੇ।

ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਚੈਨਪੁਰ ਨੇੜੇ ਕਣਕ ਦੀ ਵਾਢੀ ਕਰਦੇ ਸਮੇਂ ਕੰਬਾਈਨ ਚਾਲਕ ਫੋਰਮੈਨ ਕਾਲਾ ਸਿੰਘ (45) ਵਾਸੀ ਸੰਗਰੂਰ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਦਰਦਨਾਕ ਮੌਤ ਹੋ ਗਈ। ਉਹ ਪਿੰਡ ਚੈਨਪੁਰ ਦੇ ਕਿਸਾਨ ਆਗੂ ਸਾਹਬ ਸਿੰਘ ਦੀ ਕਣਕ ਦੀ ਵਾਢੀ ਕਰਨ ਲਈ ਆਇਆ ਸੀ।

ਉਨ੍ਹਾਂ ਦੱਸਿਆ ਕਿ ਜਦੋਂ ਪਿੰਡ ਚੈਨਪੁਰ ਦੇ ਨਵੇਂ ਬਣੇ ਪੁਲ ਕੋਲ ਕਿਸੇ ਹੋਰ ਵਾਹਨ ਨੂੰ ਰਾਹ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸ ਦੀ ਕੰਬਾਈਨ ਬਿਜਲੀ ਦੀ ਤਾਰ ਨਾਲ ਟਕਰਾ ਗਈ। ਇਸ ਕਾਰਨ ਡਰਾਈਵਰ ਮੁਖ਼ਤਿਆਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪਾਵਰਕੌਮ ਦੇ ਐਸਡੀਓ ਚੋਗਾਵਾ ਨੂੰ 4 ਅਪਰੈਲ, 2024 ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਪਰ ਪਾਵਰਕੌਮ ਨੇ ਇਸ ਦੀ ਪ੍ਰਵਾਹ ਨਹੀਂ ਕੀਤੀ, ਜਿਸ ਕਾਰਨ ਅੱਜ ਇਹ ਦਰਦਨਾਕ ਹਾਦਸਾ ਵਾਪਰ ਗਿਆ। 

ਕਿਸਾਨ ਆਗੂ ਨੇ ਕਿਹਾ ਕਿ ਇਥੋਂ ਤੱਕ ਕਿ ਪਾਵਰ ਕੌਮ ਦੇ ਅਧਿਕਾਰੀ ਮੌਕਾ ਵੇਖਣ ਨੂੰ ਹੀ ਨਹੀਂ ਆਏ ਜਿਸ ਦੇ ਚਲਦੇ ਅਸੀਂ ਮੰਗ ਕਰਦੇ ਹਾਂ ਕਿ ਇਸ ਹਲਕੇ ਦੇ ਜੇਈ ਖਿਲਾਫ 302 ਦਾ ਪਰਚਾ ਦਰਜ ਕੀਤਾ ਜਾਵੇ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget