(Source: ECI/ABP News)
Amritsar News: ਅੰਮ੍ਰਿਤਸਰ ਰਿਹਾ ਮੁਕੰਮਲ ਬੰਦ, ਅਕਾਲ ਤਖਤ ਸਾਹਿਬ 'ਤੇ ਲੱਗੇ ਖਾਲਿਸਤਾਨ ਦੇ ਨਾਅਰੇ, ਸਖਤ ਸੁਰੱਖਿਆ ਪ੍ਰਬੰਧ
Punjab News: ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਬੜੇ ਜੋਸ਼ ਨਾਲ ਮਨਾਈ ਗਈ। ਲੋਕ ਸਭਾ ਚੋਣਾਂ ਵਿੱਚ ਦੋ ਉਮੀਦਵਾਰਾਂ ਦੀ ਜਿੱਤ ਕਰਕੇ ਖਾਲਿਸਤਾਨ ਪੱਖੀ ਕਾਫੀ ਜੋਸ਼ ਵਿੱਚ ਨਜ਼ਰ ਆਏ। ਵੱਡੀ ਗਿਣਤੀ ਨੌਜਵਾਨ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ
![Amritsar News: ਅੰਮ੍ਰਿਤਸਰ ਰਿਹਾ ਮੁਕੰਮਲ ਬੰਦ, ਅਕਾਲ ਤਖਤ ਸਾਹਿਬ 'ਤੇ ਲੱਗੇ ਖਾਲਿਸਤਾਨ ਦੇ ਨਾਅਰੇ, ਸਖਤ ਸੁਰੱਖਿਆ ਪ੍ਰਬੰਧ Complete shutdown in Amritsar, slogans of Khalistan on Akal Takht Sahib, strict security arrangements Amritsar News: ਅੰਮ੍ਰਿਤਸਰ ਰਿਹਾ ਮੁਕੰਮਲ ਬੰਦ, ਅਕਾਲ ਤਖਤ ਸਾਹਿਬ 'ਤੇ ਲੱਗੇ ਖਾਲਿਸਤਾਨ ਦੇ ਨਾਅਰੇ, ਸਖਤ ਸੁਰੱਖਿਆ ਪ੍ਰਬੰਧ](https://feeds.abplive.com/onecms/images/uploaded-images/2024/06/06/11b833d65fba09a90f9e8423621eb9171717668271813700_original.jpg?impolicy=abp_cdn&imwidth=1200&height=675)
Amritsar News: ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਬੜੇ ਜੋਸ਼ ਨਾਲ ਮਨਾਈ ਗਈ। ਲੋਕ ਸਭਾ ਚੋਣਾਂ ਵਿੱਚ ਦੋ ਉਮੀਦਵਾਰਾਂ ਦੀ ਜਿੱਤ ਕਰਕੇ ਖਾਲਿਸਤਾਨ ਪੱਖੀ ਕਾਫੀ ਜੋਸ਼ ਵਿੱਚ ਨਜ਼ਰ ਆਏ। ਵੱਡੀ ਗਿਣਤੀ ਨੌਜਵਾਨ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹੋਏ ਸੀ। ਉਨ੍ਹਾਂ ਦੇ ਹੱਥਾਂ ਵਿੱਚ ਤਖਤੀਆਂ ਸੀ। ਨੌਜਵਾਨਾਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ ਗਏ। ਦਲ ਖਾਲਸਾ ਵੱਲੋਂ ਅੰਮ੍ਰਿਤਸਰ ਬੰਦ ਦੇ ਦਿੱਤੇ ਸੱਦੇ ਦੇ ਤਹਿਤ ਅੱਜ ਸ਼ਹਿਰ ਵਿੱਚ ਲਗਪਗ ਮੁਕੰਮਲ ਬੰਦ ਹੈ।
ਦਰਅਸਲ ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 40ਵੀਂ ਯਾਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਖ਼ਾਲਿਸਤਾਨ ਪੱਖੀ ਨਾਅਰਿਆਂ ਨਾਲ ਮਨਾਈ ਗਈ। ਭਾਵੇਂ ਬੇਹੱਦ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸੀ ਪਰ ਸ਼ਰਧਾਂਜਲੀ ਸਮਾਗਮ ਸ਼ਾਂਤਮਈ ਢੰਗ ਨਾਲ ਸਮਾਪਤ ਹੋਇਆ। ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਸਮੁੱਚੀ ਸਿੱਖ ਕੌਮ ਨੂੰ ਇੱਕਜੁੱਟ ਹੋਣ ਤੇ ਕੌਮੀ ਮਸਲਿਆਂ ਦੇ ਹੱਲ ਸਿਰ ਜੋੜ ਕੇ ਮਿਲ ਬੈਠ ਕਰਨ ਲਈ ਕਿਹਾ।
ਇਸ ਮੌਕੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰੱਖੇ ਪਾਠ ਦੇ ਭੋਗ ਪਾਏ ਗਏ ਤੇ ਕੀਰਤਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਹਾਜ਼ਰ ਸੀ। ਸਮਾਗਮ ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨੇੜੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਵੀ ਕੀਤਾ। ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਵੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ ਤੇ ਸਮੁੱਚੀ ਕੌਮ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਜਦੋਂ ਦੋਵੇਂ ਸਿੱਖ ਆਗੂ ਸੰਬੋਧਨ ਕਰ ਰਹੇ ਸਨ ਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਕੀਰਤਨ ਦੀ ਆਵਾਜ਼ ਨੂੰ ਉੱਚਾ ਕਰ ਦਿੱਤਾ ਗਿਆ, ਜਿਸ ਕਾਰਨ ਦੋਵਾਂ ਸਿੱਖ ਆਗੂਆਂ ਦੀ ਆਵਾਜ਼ ਸੰਗਤ ਤੱਕ ਨਹੀਂ ਪੁੱਜੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਿੱਖ ਨੌਜਵਾਨਾਂ ਨੇ ਖ਼ਾਲਿਸਤਾਨ ਜ਼ਿੰਦਾਬਾਦ, ਭਿੰਡਰਾਂਵਾਲਾ ਜ਼ਿੰਦਾਬਾਦ ਦੇ ਨਾਅਰੇ ਲਾਏ। ਉਨ੍ਹਾਂ ਸਾਕਾ ਨੀਲਾ ਤਾਰਾ ਫੌਜੀ ਹਮਲੇ ਸਬੰਧੀ ਪੋਸਟਰ ਵੀ ਚੁੱਕੇ ਹੋਏ ਸਨ।
ਸਮਾਗਮ ਦੌਰਾਨ ਹਰਿਮੰਦਰ ਸਾਹਿਬ ਕੈਂਪਸ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਸਿਵਲ ਕੱਪੜਿਆਂ ਵਿੱਚ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਕੈਂਪਸ ਤੋਂ ਬਾਹਰ ਪੁਲਿਸ ਵੱਲੋਂ ਸ਼ਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਤੇ ਨਾਕਾਬੰਦੀ ਕੀਤੀ ਗਈ। ਪੁਲਿਸ ਵੱਲੋਂ ਕੈਂਪਸ ਦੇ ਅੰਦਰ ਤੇ ਬਾਹਰ ਦੋਵਾਂ ਥਾਵਾਂ ’ਤੇ ਸਮੂਹ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ।
ਸਮਾਗਮ ਦੌਰਾਨ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਹੋਰ ਮੈਂਬਰ, ਨਵੇਂ ਚੁਣੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ, ਵਾਰਿਸ ਪੰਜਾਬ ਤੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਤੇ ਚਾਚਾ, ਦਲ ਖਾਲਸਾ ਦੇ ਹਰਪਾਲ ਸਿੰਘ ਧਾਮੀ, ਕੰਵਰਪਾਲ ਸਿੰਘ, ਵੱਖ ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)