Farmer Protest: ਅੰਮ੍ਰਿਤਸਰ 'ਚ ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਝੜਪ, ਕਿਸਾਨਾਂ ਦੇ ਰੋਹ ਅੱਗੇ ਖਾਲੀ ਹੱਥ ਭੱਜੀ ਜ਼ਮੀਨ ਐਕੁਆਇਰ ਕਰਨ ਆਈ ਟੀਮ
ਪੰਜਾਬ ਵਿੱਚ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ (NHAI) ਲਈ ਜ਼ਮੀਨ ਐਕੁਆਇਰ ਕਰਨ ਨੂੰ ਲੈ ਕੇ ਕਿਸਾਨਾਂ ਅਤੇ ਸੂਬਾ ਸਰਕਾਰ ਵਿਚਾਲੇ ਅਜੇ ਵੀ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਮੰਗਲਵਾਰ ਨੂੰ ਅੰਮ੍ਰਿਤਸਰ 'ਚ ਜ਼ਮੀਨ ਐਕੁਆਇਰ ਕਰਨ ਆਈਆਂ ਕਿਸਾਨਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਿਚਾਲੇ ਇੱਕ ਵਾਰ ਫਿਰ ਟਕਰਾਅ ਦੀ ਸਥਿਤੀ ਪੈਦਾ ਹੋ ਗਈ।
Punjab News: ਪੰਜਾਬ ਵਿੱਚ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ (NHAI) ਲਈ ਜ਼ਮੀਨ ਐਕੁਆਇਰ ਕਰਨ ਨੂੰ ਲੈ ਕੇ ਕਿਸਾਨਾਂ ਅਤੇ ਸੂਬਾ ਸਰਕਾਰ ਵਿਚਾਲੇ ਅਜੇ ਵੀ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਮੰਗਲਵਾਰ ਨੂੰ ਅੰਮ੍ਰਿਤਸਰ 'ਚ ਜ਼ਮੀਨ ਐਕੁਆਇਰ ਕਰਨ ਆਈਆਂ ਕਿਸਾਨਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਿਚਾਲੇ ਇੱਕ ਵਾਰ ਫਿਰ ਟਕਰਾਅ ਦੀ ਸਥਿਤੀ ਪੈਦਾ ਹੋ ਗਈ। ਇਸ ਪ੍ਰਦਰਸ਼ਨ ਤੋਂ ਬਾਅਦ ਟੀਮਾਂ ਨੂੰ ਖਾਲੀ ਹੱਥ ਪਰਤਣਾ ਪਿਆ।
ਦਰਅਸਲ, ਅੰਮ੍ਰਿਤਸਰ ਦੇ ਪਿੰਡ ਕੋਟਲੀ ਵਿੱਚ ਕਟੜਾ-ਅੰਮ੍ਰਿਤਸਰ-ਨਵੀਂ ਦਿੱਲੀ ਨੈਸ਼ਨਲ ਹਾਈਵੇਅ ਲਈ ਜ਼ਮੀਨ ਐਕੁਆਇਰ ਕੀਤੀ ਜਾਣੀ ਸੀ ਜਿਸ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਪਿੰਡ ਕੋਟਲੀ ਵਿਖੇ ਪੁੱਜੀਆਂ। ਜਿਵੇਂ ਹੀ ਕਿਸਾਨਾਂ ਨੂੰ ਇਸ ਗੱਲ ਦੀ ਭਿਣਕ ਮਿਲੀ ਤਾਂ ਉਹ ਉੱਥੇ ਪਹੁੰਚ ਗਏ ਅਤੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ’ਤੇ ਦੋਸ਼ ਲਾਇਆ ਕਿ ਜ਼ਮੀਨਾਂ ਦੇ ਦਿੱਤੇ ਜਾ ਰਹੇ ਮੁਆਵਜ਼ੇ ਵਿੱਚ ਖਾਮੀਆਂ ਹਨ। ਜਦੋਂ ਤੱਕ ਇਨ੍ਹਾਂ ਕਮੀਆਂ ਨੂੰ ਦੂਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਜ਼ਮੀਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੂੰ ਨਹੀਂ ਦਿੱਤੀ ਜਾਵੇਗੀ।
ਕਿਸਾਨਾਂ ਦਾ ਦੋਸ਼ ਹੈ ਕਿ ਕਈ ਥਾਵਾਂ ’ਤੇ ਕਈ ਸਾਲ ਪਹਿਲਾਂ ਜ਼ਮੀਨਾਂ ਦੀ ਵੰਡ ਹੋ ਚੁੱਕੀ ਹੈ ਪਰ ਮੁਆਵਜ਼ਾ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਜਿਨ੍ਹਾਂ ਕੋਲ ਮਾਲਕੀ ਦੇ ਅਧਿਕਾਰ ਨਹੀਂ ਸਨ। ਕਿਸਾਨਾਂ ਦੇ ਪੈਸੇ ਕਿਸੇ ਹੋਰ ਨੂੰ ਦੇ ਦਿੱਤੇ ਗਏ। ਇਹ ਮਸਲੇ ਪਹਿਲਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਕੋਲ ਉਠਾਏ ਗਏ ਹਨ ਪਰ ਹੱਲ ਨਹੀਂ ਹੋਏ। ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਹੋਣ ਤੱਕ ਜ਼ਮੀਨਾਂ ਨਹੀਂ ਸੌਂਪੀਆਂ ਜਾਣਗੀਆਂ।
ਜ਼ਮੀਨ ਖਾਲੀ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਸ਼ੀਨਾਂ ਲੈ ਕੇ ਉੱਥੇ ਪਹੁੰਚ ਗਿਆ ਪਰ ਕਿਸਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਟਕਰਾਅ ਵਾਲੀ ਸਥਿਤੀ ਨੂੰ ਸ਼ਾਂਤ ਕਰਦੇ ਹੋਏ ਮੌਜੂਦ ਅਧਿਕਾਰੀਆਂ ਨੇ ਪਹਿਲਾਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਅੰਤ ਵਿੱਚ ਕੁਝ ਨਾ ਨਿਕਲਿਆ ਤਾਂ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।