ਪੜਚੋਲ ਕਰੋ

Dhruv Rathee ਨੇ ਸਿੱਖ ਗੁਰੂਆਂ ਦੀ AI ਨਾਲ ਬਣਾਈ ਵੀਡੀਓ, ਲੋਕਾਂ ਨੂੰ ਦਿੱਤੀ ਗ਼ਲਤ ਜਾਣਕਾਰੀ, SGPC ਨੇ ਜਤਾਇਆ ਸਖ਼ਤ ਇਤਰਾਜ਼, ਕਿਹਾ- ਰਾਠੀ ਸਰਕਾਰ ਦਾ 'ਦੱਲਾ'

SGPC ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੂੰ ਆਪਣਾ ਇਤਿਹਾਸ ਜਾਣਨ ਲਈ ਧਰੁਵ ਰਾਠੀ ਦੇ ਏਆਈ-ਅਧਾਰਤ ਵੀਡੀਓ ਦੀ ਕੋਈ ਲੋੜ ਨਹੀਂ ਹੈ। ਧਰੁਵ ਰਾਠੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨਾਲ ਸਬੰਧਤ ਕਈ ਮਹੱਤਵਪੂਰਨ ਇਤਿਹਾਸਕ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ।

Dhruv Rathee Video: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹਰਿਆਣਾ ਦੇ ਯੂਟਿਊਬਰ ਧਰੁਵ ਰਾਠੀ (Dhruv Rathee ) ਦੀ ਨਵੀਂ ਵੀਡੀਓ 'ਤੇ ਇਤਰਾਜ਼ ਜਤਾਇਆ ਹੈ। ਧਰੁਵ ਨੇ ਐਤਵਾਰ ਰਾਤ ਨੂੰ 'ਬੰਦਾ ਸਿੰਘ ਬਹਾਦਰ ਦੀ ਕਹਾਣੀ' 'ਤੇ ਵੀਡੀਓ ਅਪਲੋਡ ਕੀਤਾ। ਇਸ ਵੀਡੀਓ ਵਿੱਚ, ਉਸਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਦੇ ਹੋਏ ਸਿੱਖ ਗੁਰੂਆਂ, ਸ਼ਹੀਦ ਯੋਧਿਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਐਨੀਮੇਸ਼ਨ ਚਲਾਏ ਜਿਸ ਤੋਂ ਬਾਅਦ ਇਸ ਵੀਡੀਓ ਦਾ ਵਿਰੋਧ ਸ਼ੁਰੂ ਹੋ ਗਿਆ ਹੈ।

SGPC ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੂੰ ਆਪਣਾ ਇਤਿਹਾਸ ਜਾਣਨ ਲਈ ਧਰੁਵ ਰਾਠੀ ਦੇ ਏਆਈ-ਅਧਾਰਤ ਵੀਡੀਓ ਦੀ ਕੋਈ ਲੋੜ ਨਹੀਂ ਹੈ। ਧਰੁਵ ਰਾਠੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨਾਲ ਸਬੰਧਤ ਕਈ ਮਹੱਤਵਪੂਰਨ ਇਤਿਹਾਸਕ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਾਵਾਂ ਦਾ ਜ਼ਿਕਰ ਸਤਿਕਾਰ ਨਾਲ ਨਹੀਂ ਕੀਤਾ ਗਿਆ, ਜੋ ਕਿ ਬਹੁਤ ਹੀ ਇਤਰਾਜ਼ਯੋਗ ਹੈ। ਉਨ੍ਹਾਂ ਨੇ ਸਰਕਾਰ ਨੂੰ ਧਰੁਵ ਰਾਠੀ ਵਿਰੁੱਧ ਢੁਕਵੀਂ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਗਰੇਵਾਲ ਨੇ ਕਿਹਾ ਕਿ ਸਰਕਾਰ ਨੂੰ ਵੀ ਉਸ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਜੇ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਸਮਝਿਆ ਜਾਵੇਗਾ ਕਿ ਉਹ ਸਰਕਾਰ ਦਾ ਦੱਲਾ ਹੈ।

ਧਰੁਵ ਰਾਠੀ ਨੇ ਕੀ ਕਿਹਾ ?

ਇਸ ਵਿਵਾਦ ਦੇ ਸਾਹਮਣੇ ਆਉਣ ਤੋਂ ਬਾਅਦ ਧਰੁਵ ਰਾਠੀ ਨੇ ਕਿਹਾ ਕਿ ਸਿੱਖ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਸਿੱਖ ਗੁਰੂਆਂ ਨੂੰ ਐਨੀਮੇਸ਼ਨ ਵਿੱਚ ਦਿਖਾਉਣਾ ਗ਼ਲਤ ਹੈ। ਲੋਕ ਮੈਨੂੰ ਸੋਸ਼ਲ ਮੀਡੀਆ 'ਤੇ ਆਪਣੀ ਰਾਏ ਦੇ ਸਕਦੇ ਹਨ। ਇਸ ਤੋਂ ਬਾਅਦ ਮੈਂ ਵੀਡੀਓ ਡਿਲੀਟ ਦਿਆਂਗਾ ਜਾਂ ਕੋਈ ਹੋਰ ਕਾਰਵਾਈ ਕਰਾਂਗਾ।

ਧਰੁਵ ਰਾਠੀ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਐਨੀਮੇਸ਼ਨ ਵੀਡੀਓ ਬਣਾਉਣ ਵਿੱਚ ਬਹੁਤ ਮਿਹਨਤ ਕੀਤੀ ਗਈ ਹੈ। ਏਆਈ ਦੇ ਕਾਰਨ ਐਨੀਮੇਸ਼ਨ ਰਾਹੀਂ ਕਹਾਣੀ ਦਿਖਾਉਣਾ ਸੰਭਵ ਹੋਇਆ। ਬਹੁਤ ਸਾਰੇ ਲੋਕਾਂ ਨੂੰ ਇਹ ਵੀਡੀਓ ਵੀ ਪਸੰਦ ਆਇਆ, ਪਰ ਸਿੱਖ ਭਾਈਚਾਰੇ ਦੇ ਕੁਝ ਲੋਕਾਂ ਦਾ ਮੰਨਣਾ ਹੈ ਕਿ ਸਿੱਖ ਗੁਰੂਆਂ ਨੂੰ ਐਨੀਮੇਸ਼ਨ ਰਾਹੀਂ ਦਿਖਾਉਣਾ ਗ਼ਲਤ ਹੈ। ਗੁਰੂ ਗੋਬਿੰਦ ਸਿੰਘ ਜੀ ਨੂੰ ਇਸ ਤਰ੍ਹਾਂ ਦਿਖਾਉਣਾ ਸਹੀ ਨਹੀਂ ਹੈ।

ਇਸ ਤੋਂ ਬਾਅਦ ਧਰੁਵ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਲ ਕੀਤਾ ਅਤੇ ਸਿੱਖ ਭਾਈਚਾਰੇ ਨੂੰ ਪੁੱਛਿਆ, "ਜੇ ਇਹ ਉਨ੍ਹਾਂ ਦੇ ਸਿਧਾਂਤਾਂ ਦੇ ਵਿਰੁੱਧ ਹੈ, ਤਾਂ ਕੀ ਮੈਨੂੰ ਇਸ ਵੀਡੀਓ ਨੂੰ ਡਿਲੀਟ ਕਰ ਦੇਣਾ ਚਾਹੀਦਾ ਹੈ? ਜੇਕਰ ਹਾਂ, ਤਾਂ ਤੁਸੀਂ ਮੈਨੂੰ ਟਿੱਪਣੀਆਂ ਵਿੱਚ ਦੱਸ ਸਕਦੇ ਹੋ। ਜੇ ਨਹੀਂ, ਤਾਂ ਮੈਂ ਵੀਡੀਓ ਨੂੰ ਉਵੇਂ ਹੀ ਛੱਡ ਸਕਦਾ ਹਾਂ, ਜਾਂ ਮੈਂ ਕੁਝ ਹਿੱਸਿਆਂ ਨੂੰ ਧੁੰਦਲਾ ਕਰ ਸਕਦਾ ਹਾਂ। ਫੋਟੋ ਤੋਂ ਬਿਨਾਂ ਕਿਸੇ ਵੀ ਸਿੱਖ ਗੁਰੂ ਦੀ ਕਹਾਣੀ 'ਤੇ ਵੀਡੀਓ ਬਣਾਉਣਾ ਸੰਭਵ ਨਹੀਂ ਹੈ।"

ਧਰੁਵ ਨੇ ਕਿਹਾ, ਇਹ ਇੱਕ ਇਤਿਹਾਸ ਵੀਡੀਓ ਹੈ, ਜਿਸ ਵਿੱਚ ਗੁਰੂ ਗੋਬਿੰਦ ਸਿੰਘ ਜੀ ਮੁੱਖ ਪਾਤਰ ਹਨ। ਲੋਕ ਪੋਲ 'ਤੇ ਆਪਣੀ ਰਾਏ ਦੇ ਸਕਦੇ ਹਨ। ਸਾਰਿਆਂ ਦੀ ਰਾਏ ਜਾਣਨ ਤੋਂ ਬਾਅਦ, ਮੈਂ ਇਸ 'ਤੇ ਕਾਰਵਾਈ ਕਰਾਂਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget