ਪੜਚੋਲ ਕਰੋ

Amritsar News: ਸ੍ਰੀ ਗੁਰੂ ਨਾਨਕ ਦੇਵ ਦੇ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ : ਧਾਮੀ

ਅਰੁਨਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸਿੱਖਾਂ ਦੇ ਇਸ ਇਤਿਹਾਸਕ ਅਸਥਾਨ ’ਤੇ ਜਾ ਕੇ ਇਸ ਨੂੰ ਬੋਧੀ ਅਸਥਾਨ ਵਜੋਂ ਦਿਖਾ ਰਹੇ ਹਨ। ਇਹ ਕਦਮ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ, ਜਿਸ ਦਾ ਹਰ ਪੱਧਰ ’ਤੇ ਕਰੜਾ ਵਿਰੋਧ ਕੀਤਾ ਜਾਵੇਗਾ।

Amritsar News: ਅਰੁਨਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕੀਤੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮੇਚੁਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਤਪ ਅਸਥਾਨ ਸਥਿਤ ਹੈ, ਜਿਸ ਨੂੰ ਹਾਲ ਹੀ ਵਿਚ ਬੁੱਧ ਧਰਮ ਦੇ ਅਸਥਾਨ ਦੇ ਰੂਪ ਵਿਚ ਬਦਲ ਦਿੱਤਾ ਗਿਆ ਹੈ। ਲੰਘੀ 8 ਅਪ੍ਰੈਲ ਨੂੰ ਅਰੁਨਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਪੇਮਾ ਖਾਂਡੂ ਨੇ ਸੋਸ਼ਲ ਮੀਡੀਆ ’ਤੇ ਆਪਣੇ ਦੌਰੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਹੁਣ ਇਸ ਸਿੱਖ ਅਸਥਾਨ ਨੂੰ ਬੋਧੀ ਅਸਥਾਨ ਵਜੋਂ ਤਬਦੀਲ ਕੀਤਾ ਜਾ ਚੁੱਕਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਹਰਕਤ ਨੂੰ ਸਿੱਖਾਂ ’ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਧਰਮ ਅਸਥਾਨ ਨੂੰ ਹੋਰ ਧਰਮ ਦੇ ਕੇਂਦਰ ਵਿਚ ਤਬਦੀਲ ਕਰ ਦੇਣਾ ਸੰਵਿਧਾਨ ਦੀ ਧਾਰਾ 25 ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਦੀ ਭਲਾਈ ਲਈ ਵੱਖ-ਵੱਖ ਦੇਸ਼ਾਂ ਦੀ ਧਾਰਮਿਕ ਯਾਤਰਾ ਕੀਤੀ ਸੀ, ਜਿਸ ਨੂੰ ਸਿੱਖ ਇਤਿਹਾਸ ਵਿਚ ਉਦਾਸੀਆਂ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਸੇ ਤਹਿਤ ਹੀ ਗੁਰੂ ਸਾਹਿਬ ਦੇ ਮੇਚੁਕਾ ਵਿਖੇ ਵੀ ਜਾਣ ਦਾ ਹਵਾਲਾ ਮਿਲਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਦੀ ਯਾਦ ਵਿਚ ਮੇਚੁਕਾ ਵਿਖੇ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਾਪਤ ਸੀ। ਗੁਰਦੁਆਰਾ ਸਾਹਿਬ ਦੇ ਵਿਕਾਸ ਲਈ ਇਤਿਹਾਸਕਾਰ ਕਰਨਲ ਦਲਵਿੰਦਰ ਸਿੰਘ ਗਰੇਵਾਲ ਨੇ ਅਹਿਮ ਯੋਗਦਾਨ ਪਾਇਆ ਸੀ।ਗਰੇਵਾਲ ਨੇ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਮਾਰਚ 1987 ’ਚ ਇਸ ਗੁਰਦੁਆਰਾ ਸਾਹਿਬ ਨੂੰ ਸੰਗਤ ਅਰਪਣ ਕੀਤਾ ਸੀ। ਪਰੰਤੂ ਦੁੱਖ ਦੀ ਗੱਲ ਹੈ ਕਿ ਹੁਣ ਪਹਿਲੇ ਪਾਤਸ਼ਾਹ ਦੀ ਇਸ ਯਾਦਗਾਰ ਨੂੰ ਖ਼ਤਮ ਕਰਨ ਦੀ ਕੋਝੀ ਹਰਕਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਰੁਨਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸਿੱਖਾਂ ਦੇ ਇਸ ਇਤਿਹਾਸਕ ਅਸਥਾਨ ’ਤੇ ਜਾ ਕੇ ਇਸ ਨੂੰ ਬੋਧੀ ਅਸਥਾਨ ਵਜੋਂ ਦਿਖਾ ਰਹੇ ਹਨ। ਇਹ ਕਦਮ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ, ਜਿਸ ਦਾ ਹਰ ਪੱਧਰ ’ਤੇ ਕਰੜਾ ਵਿਰੋਧ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ, ਜਿਸ ਵਿਚ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਕੌਮੀ ਘਟਗਿਣਤੀ ਕਮਿਸ਼ਨ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਵੱਖ-ਵੱਖ ਥਾਵਾਂ ’ਤੇ ਸਥਿਤ ਸਿੱਖਾਂ ਦੇ ਅਸਥਾਨਾਂ ਨਾਲ ਸਬੰਧਤ ਕਈ ਮਾਮਲੇ ਪਹਿਲਾਂ ਹੀ ਲੰਬਤ ਚਲੇ ਆ ਰਹੇ ਹਨ ਅਤੇ ਹੁਣ ਇਕ ਹੋਰ ਮਾਮਲਾ ਪੈਦਾ ਕਰ ਦਿੱਤਾ ਗਿਆ ਹੈ। ਇਹ ਸਿੱਖਾਂ ਨਾਲ ਵਿਤਕਰੇਬਾਜ਼ੀ ਦੀ ਇਕ ਹੋਰ ਮਿਸਾਲ ਹੈ, ਜਿਸ ’ਤੇ ਭਾਰਤ ਸਰਕਾਰ ਗੌਰ ਕਰੇ ਅਤੇ ਹੱਲ ਵੱਲ ਵਧੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਅਤੇ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਪੱਤਰ ਲਿਖ ਕੇ ਕਾਰਵਾਈ ਮੰਗੀ ਜਾਵੇਗੀ।

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget