ਪੜਚੋਲ ਕਰੋ

Punjab News : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ

Sabha-Society ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 16 ਸਤੰਬਰ ਅਤੇ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 30 ਅਕਤੂਬਰ

Punjab News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 16 ਸਤੰਬਰ ਅਤੇ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 30 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਇੱਕਤਰਤਾ ਕਰਕੇ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸੁਝਾਅ ਦਿੱਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਣਗੇ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 18 ਸਤੰਬਰ ਤੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਹੋਵੇਗੀ, ਜੋ ਗੁਰਪੁਰਬ ਤੱਕ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸਾਰੇ ਸ਼ਹਿਰ ਨੂੰ ਰੁਸ਼ਨਾਉਣ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇ।

ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵਡ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਨਰਿੰਦਰ ਸਿੰਘ, ਸ. ਬਘੇਲ ਸਿੰਘ, ਸ. ਜਗਤਾਰ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਨਿਸ਼ਾਨ ਸਿੰਘ ਜਫ਼ਰਵਾਲ, ਸ. ਗੁਰਤਿੰਦਰਪਾਲ ਸਿੰਘ, ਗਿਆਨੀ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਸ. ਸੰਤੋਖ ਸਿੰਘ ਸੇਠੀ ਸਥਾਨ ਪ੍ਰਧਾਨ ਚੀਫ਼ ਖਾਲਸਾ ਦੀਵਾਨ, ਸ. ਅੰਮਿਤ ਸਿੰਘ ਭੱਲਾ, ਸ. ਨਰਿੰਦਰ ਸਿੰਘ ਪਾਲੀ, ਬੀਬੀ ਪਰਮਜੀਤ ਕੌਰ ਪਿੰਕੀ, ਭਾਈ ਗੁਰਪਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਸ. ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਸ. ਲਖਬੀਰ ਸਿੰਘ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮਜੀਠਾ ਰੋਡ, ਸ. ਸੁਰਿੰਦਰਪਾਲ ਸਿੰਘ, ਸ. ਹਰਦੀਪ ਸਿੰਘ, ਸ. ਜਗਜੀਤ ਸਿੰਘ ਖਾਲਸਾ, ਸ. ਨਵਤੇਜ ਸਿੰਘ ਕਲਕੱਤਾ, ਸ. ਚਰਨਜੀਤ ਸਿੰਘ ਅਖੰਡ ਕੀਰਤਨੀ, ਸ. ਸੁਖਦੇਵ ਸਿੰਘ ਵੇਰਕਾ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget