ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
Amritsar News: ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
Amritsar News: ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਚਾਰ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਇਕ ਵੱਡੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮੁੱਖ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ ਪਹਿਲਾਂ ਹੀ 12 ਅਪਰਾਧਿਕ ਮਾਮਲੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਅਤੇ ਪੁਰਤਗਾਲ ਸਥਿਤ ਅਪਰਾਧੀਆਂ ਦੇ ਸੰਪਰਕ 'ਚ ਸੀ। ਉਨ੍ਹਾਂ ਦੇ ਨਿਰਦੇਸ਼ਾਂ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਿਹਾ ਸੀ। ਆਦਿਤਿਆ ਅਮਰੀਕਾ ਵਿੱਚ ਰਹਿੰਦੇ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਵਿੱਚ ਰਹਿੰਦੇ ਮਨਪ੍ਰੀਤ ਸਿੰਘ ਉਰਫ ਮੰਨੂ ਘਨਸ਼ਿਆਮਪੁਰੀਆ ਦੇ ਸੰਪਰਕ ਵਿੱਚ ਸੀ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
In a major blow to illegal arms smuggling networks, Counter Intelligence, #Amritsar apprehends 2 persons Aditya Kapoor @ Makhan & Ravinder Singh.
— DGP Punjab Police (@DGPPunjabPolice) November 8, 2024
Preliminary investigation reveals that the arrested accused Aditya Kapoor is having 12 criminal cases registered against him. He was… pic.twitter.com/1WDQp2eryC
ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ, ਜਿਨ੍ਹਾਂ ਵਿੱਚੋਂ ਇੱਕ ਗਲੌਕ ਪਿਸਤੌਲ ਹੈ। ਇਸ ਤੋਂ ਇਲਾਵਾ ਪੰਜ ਮੈਗਜ਼ੀਨ ਅਤੇ 14 ਜਿੰਦਾ ਕਾਰਤੂਸ ਵੀ ਜ਼ਬਤ ਕੀਤੇ ਗਏ ਹਨ। ਗਲੋਕ ਪਿਸਤੌਲ ਨੂੰ ਇੱਕ ਉੱਚ ਗੁਣਵੱਤਾ ਵਾਲਾ ਹਥਿਆਰ ਮੰਨਿਆ ਜਾਂਦਾ ਹੈ, ਜੋ ਆਮ ਤੌਰ 'ਤੇ ਸੰਗਠਿਤ ਅਪਰਾਧੀਆਂ ਦੁਆਰਾ ਵਰਤਿਆ ਜਾਂਦਾ ਹੈ। ਕਾਊਂਟਰ ਇੰਟੈਲੀਜੈਂਸ ਅਨੁਸਾਰ ਇਹ ਸਾਰੇ ਅਪਰਾਧੀ ਪੰਜਾਬ ਵਿੱਚ ਪਹਿਲਾਂ ਤੋਂ ਸਰਗਰਮ ਜੱਗੂ ਭਗਵਾਨਪੁਰੀਆ ਗੈਂਗ ਦੇ ਕੱਟੜ ਵਿਰੋਧੀ ਮੰਨੇ ਜਾਂਦੇ ਹਨ। ਇਹ ਅਪਰਾਧਿਕ ਨੈੱਟਵਰਕ ਸੰਗਠਿਤ ਤਸਕਰੀ ਅਤੇ ਵੱਖ-ਵੱਖ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਹੈ। ਵਿਦੇਸ਼ੀ ਅਪਰਾਧੀਆਂ ਦੇ ਨਿਰਦੇਸ਼ਾਂ 'ਤੇ ਇਹ ਗਿਰੋਹ ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਸਮਾਨ ਦੀ ਤਸਕਰੀ ਕਰਦਾ ਸੀ।
ਆਦਿਤਿਆ ਕਪੂਰ ਦੀ ਇਸ ਨੈੱਟਵਰਕ ਵਿੱਚ ਮੁੱਖ ਭੂਮਿਕਾ ਸੀ ਅਤੇ ਉਹ ਮੁੱਖ ਤੌਰ 'ਤੇ ਅਮਰੀਕਾ ਅਤੇ ਪੁਰਤਗਾਲ ਵਿੱਚ ਸਥਿਤ ਕਿੰਗਪਿਨ ਦੇ ਨਿਰਦੇਸ਼ਾਂ 'ਤੇ ਸਥਾਨਕ ਗਤੀਵਿਧੀਆਂ ਦਾ ਸੰਚਾਲਨ ਕਰ ਰਿਹਾ ਸੀ। ਇਨ੍ਹਾਂ ਸਮੱਗਲਿੰਗ ਗਤੀਵਿਧੀਆਂ ਦਾ ਮਕਸਦ ਪੰਜਾਬ ਵਿੱਚ ਅਪਰਾਧਿਕ ਗਿਰੋਹਾਂ ਦੀ ਪਹੁੰਚ ਨੂੰ ਵਧਾਉਣਾ ਸੀ।