Amritsar News : ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਫ਼ਤ ਪ੍ਰਬੰਧਨ ਅਤੇ ਵਾਤਾਵਰਨ ਜਾਗਰੂਕਤਾ ਬਾਰੇ ਕੋਰਸ ਦਾ ਉਦਘਾਟਨ
Amritsar News : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿੱਚ ਆਫ਼ਤ ਪ੍ਰਬੰਧਨ ਅਤੇ ਵਾਤਾਵਰਨ ਜਾਗਰੂਕਤਾ ਬਾਰੇ ਇੱਕ ਹਫ਼ਤੇ ਦੇ ਔਨਲਾਈਨ ਸ਼ਾਰਟ ਟਰਮ ਕੋਰਸ ਦਾ ਉਦਘਾਟਨ ਕੀਤਾ ਗਿਆ
Amritsar News : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿੱਚ ਆਫ਼ਤ ਪ੍ਰਬੰਧਨ ਅਤੇ ਵਾਤਾਵਰਨ ਜਾਗਰੂਕਤਾ ਬਾਰੇ ਇੱਕ ਹਫ਼ਤੇ ਦੇ ਔਨਲਾਈਨ ਸ਼ਾਰਟ ਟਰਮ ਕੋਰਸ ਦਾ ਉਦਘਾਟਨ ਕੀਤਾ ਗਿਆ। 4 ਨਵੰਬਰ ਤਕ ਚੱਲਣ ਵਾਲੇ ਇਸ ਕੋਰਸ ਦੇ ਆਯੋਜਨ ਦਾ ਮੁੱਖ ਉਦੇਸ਼ ਆਫ਼ਤਾਂ ਦੇ ਸਰੋਤਾਂ, ਨਤੀਜਿਆਂ, ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਲ ਵਰਗੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਉਣਾ ਹੈ। ਕੋਰਸ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਫੈਕਲਟੀ ਮੈਂਬਰ ਅਤੇ ਰਿਸਰਚ ਸਕਾਲਰ ਭਾਗ ਲੈ ਰਹੇ ਹਨ।
ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਓ.ਐਸ.ਡੀ. ਟੂ ਵਾਈਸ ਚਾਂਸਲਰ ਪ੍ਰੋ.(ਡਾ.) ਹਰਦੀਪ ਸਿੰਘ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਕੁਦਰਤੀ ਆਫਤਾਂ ਤੇ ਮਨੁੱਖੀ ਕਾਰਨਾਂ ਕਰਕੇ ਸਿਹੇੜੀਆਂ ਆਫ਼ਤਾਂ ਅਤੇ ਵੱਖ-ਵੱਖ ਵਾਤਾਵਰਣ ਸੰਬੰਧੀ ਮੁੱਦਿਆਂ ਅਤੇ ਇਸ ਸਬੰਧੀ ਵਧਦੀਆਂ ਚਿੰਤਾਵਾਂ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਵੱਖ ਵੱਖ ਰਣਨੀਤੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਅਜਿਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਾਤਾਵਰਨ ਸਿੱਖਿਆ ਲਾਜ਼ਮੀ ਹੈ।
ਇਹ ਵੀ ਪੜ੍ਹੋ : Stubble burning : ਫਿਰੋਜ਼ਪੁਰ 'ਚ ਪਰਾਲੀ ਸਾੜਨ ਕਾਰਨ ਆਸਮਾਨ ਹੋਇਆ ਧੁੰਦਲਾ , ਚਾਰੇ ਪਾਸੇ ਛਾਇਆ ਹਨੇਰਾ
ਪ੍ਰੋ. ਸੁਧਾ ਜਿਤੇਂਦਰ, ਡਾਇਰੈਕਟਰ ਨੇ ਮਹਿਮਾਨਾਂ ਅਤੇ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ ਅਤੇ ਕੇਂਦਰ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਜਤਿੰਦਰ ਕੌਰ, ਕੋਰਸ ਕੋਆਰਡੀਨੇਟਰ ਅਤੇ ਡਾ. ਇੰਦਰਪ੍ਰੀਤ ਕੌਰ, ਕੋਰਸ ਕੋਆਰਡੀਨੇਟਰ ਨੇ ਕੋਰਸ ਦੇ ਵਿਸ਼ੇ ਬਾਰੇ ਚਰਚਾ ਕੀਤੀ ਅਤੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਉਦਘਾਟਨੀ ਸੈਸ਼ਨ ਤੋਂ ਬਾਅਦ ਖੋਜ ਨਿਰਦੇਸ਼ਕ ਪ੍ਰੋ. ਡਾ. ਰੇਣੂ ਭਾਰਦਵਾਜ ਨੇ ਈਕੋਸਿਸਟਮ ਰੀਸਟੋਰੇਸ਼ਨ `ਤੇ ਭਾਸ਼ਣ ਦਿੰਦਿਆਂ ਇਸ ਨਾਲ ਸਬੰਧਤ ਵੱਖ ਵੱਖ ਮਸ਼ਕਿਲਾਂ ਅਤੇ ਉਨਾਂ ਦੇ ਹੱਲ `ਤੇ ਚਰਚਾ ਕੀਤੀ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਜਸਪਾਲ ਸਿੰਘ ਸੰਧੂ ਨੇ ਪ੍ਰੋਗਰਾਮ ਦੀ ਸਫਲਤਾਪੂਰਵਕ ਸ਼ੁਰੂਆਤ ਲਈ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕੋਰਸ ਦੇ ਸਫਲਤਾਪੂਰਵਕ ਸੰਪੰਨ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।