Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ 72 ਅਸਲਾ ਲਾਇਸੰਸ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਪਿਛਲੇ ਦਿਨਾਂ 'ਚ ਹਥਿਆਰਾਂ ਨਾਲ ਵੀਡੀਓ/ਫੋਟੋ ਸੋਸ਼ਲ ਮੀਡੀਆ 'ਤੇ ਪਾਉਣ ਸਬੰਧੀ 10 ਮਾਮਲੇ ਦਰਜ ਕੀਤੇ ਹਨ। 


ਇਸ ਦੀ ਜਾਣਕਾਰੀ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਵਪਨ ਸ਼ਰਮਾ ਨੇ ਦਿੱਤੀ ਹੈ। ਇਸ ਤੋਂ ਇਲਾਵਾ ਦੋ ਮਾਮਲੇ ਅੱਜ ਰਾਜਾਸਾਂਸੀ ਥਾਣੇ 'ਚ ਵੀ ਦਰਜ ਕੀਤੇ ਗਏ ਹਨ। ਇਸ ਤਰ੍ਹਾਂ ਹੁਣ ਕੁੱਲ 12 ਮਾਮਲੇ ਦਰਜ ਹੋ ਚੁੱਕੇ ਹਨ। ਇਨ੍ਹਾਂ 'ਚ ਖਿਲਚੀਆਂ ਤੇ ਮਜੀਠਾ ਵਿਖੇ ਤਿੰਨ-ਤਿੰਨ ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਬਿਆਸ ਤੇ ਰਾਜਾਸਾਂਸੀ 'ਚ ਦੋ-ਦੋ ਤੇ ਤਰਸਿੱਕਾ ਤੇ ਬਿਆਸ 'ਚ ਇੱਕ ਇੱਕ ਮਾਮਲਾ ਦਰਜ ਕੀਤਾ ਗਿਆ ਹੈ।


 


ਪੰਜਾਬ 'ਚ ਵੱਡੇ ਪੱਧਰ ’ਤੇ ਹਥਿਆਰਾਂ ਦੇ ਲਾਇਸੈਂਸ ਕੀਤੇ ਰੱਦ


ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਸਨ। ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਹੁਣ ਜਾਰੀ ਕੀਤੇ ਗਏ ਸਾਰੇ ਅਸਲਾ ਲਾਇਸੈਂਸਾਂ ਦੀ ਅਸਲੀਅਤ ਜਾਂਚ ਦੇ ਦਾਇਰੇ 'ਚ ਆਵੇਗੀ। ਇਸ ਵਿੱਚ ਲਾਇਸੈਂਸ ਕਿਉਂ ਲਿਆ ਗਿਆ ਤੇ ਧਾਰਕ ਦਾ ਪੂਰਾ ਟਰੈਕ ਰਿਕਾਰਡ ਚੈੱਕ ਕੀਤਾ ਜਾਵੇਗਾ। ਇਸ ਅਨੁਸਾਰ ਪੰਜਾਬ ਵਿੱਚ ਵੱਡੇ ਪੱਧਰ ’ਤੇ ਹਥਿਆਰਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Punjab Air quality : ਪੰਜਾਬ ਦੀ ਜਹਿਰੀਲੀ ਆਬੋ-ਹਵਾ ਲਈ ਪਾਰਲੀ ਸਾੜਨਾ ਨਹੀਂ ਜ਼ਿੰਮੇਵਾਰ ? ਪਾਰਲੀ ਸਾੜਨ ਦੇ ਮਾਮਲੇ ਘਟਣ ਦੇ ਬਾਵਜੂਦ ਸਾਹ ਲੈਣ ਹੋਇਆ ਔਖਾ


ਕੇਜਰੀਵਾਲ ਦੇ ਮੰਤਰੀ ਸਤੇਂਦਰ ਜੈਨ ਦਾ ਨਵਾਂ ਵੀਡੀਓ ਵਾਇਰਲ, ਖਹਿਰਾ ਬੋਲੇ, ਕੱਟੜ-ਇਮਾਨਦਾਰ ਮੰਤਰੀ ਨੇ ਜੇਲ੍ਹ 'ਚ 8 ਕਿਲੋ ਵਜ਼ਨ ਵਧਾਇਆ 


 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ