Punjab News: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਯਾਨੀ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਆਪਣੀ ਸਜ਼ਾ ਭੁਗਤੀ। ਸੁਖਬੀਰ ਬਾਦਲ (Sukhbir Badal) ਹੁਣ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਵਿੱਚ 2 ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਇੱਥੇ ਪੁੱਜੇ ਸਨ। ਇਸ ਦੌਰਾਨ ਦਲ ਖਾਲਸਾ ਨੇ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦਾ ਸਮਰਥਨ ਕੀਤਾ ਹੈ।
ਦਲ ਖ਼ਾਲਸਾ ਦੇ ਪਰਮਜੀਤ ਸਿੰਘ ਮੰਡ (Paramjit Singh Mand) ਨੇ ਦੁਪਹਿਰ ਵੇਲੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਤੇ ਆਪਣਾ ਮੰਗ ਪੱਤਰ ਲੈ ਕੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਪੁੱਜੇ। ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਉਥੇ ਮੌਜੂਦ ਨਹੀਂ ਸਨ ਜਿਸ ਕਾਰਨ ਉਨ੍ਹਾਂ ਦਾ ਮੰਗ ਪੱਤਰ ਨਹੀਂ ਲਿਆ ਗਿਆ ਪਰ ਮੰਡ ਨੇ ਆਪਣੇ ਸਮਰਥਕਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੰਗ ਪੱਤਰ ਚਿਪਕਾਇਆ। ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਇਹ ਮੰਗ ਪੱਤਰ ਨਰਾਇਣ ਸਿੰਘ ਚੌੜਾ ਦੇ ਸਮਰਥਨ ਵਿੱਚ ਹੈ, ਕਿਉਂਕਿ ਉਨ੍ਹਾਂ ਦੀ ਪੱਗ ਸ਼ਰੇਆਮ ਉਤਾਰ ਦਿੱਤੀ ਗਈ ਸੀ।
ਉਨ੍ਹਾਂ ਅਕਾਲੀ ਦਲ ਦੇ ਬਿਆਨਾਂ ਦਾ ਖੰਡਨ ਕਰਦਿਆਂ ਕਿਹਾ ਕਿ ਚੌੜਾ ਨੇ ਉਸ ਸੁਖਬੀਰ ਬਾਦਲ 'ਤੇ ਗੋਲ਼ੀ ਚਲਾਈ ਹੈ ਜਿਸ ਨੇ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਖੜ੍ਹੇ ਹੋ ਕੇ ਮੰਨਿਆ ਕਿ ਬੇਅਦਬੀ ਮਾਮਲੇ 'ਚ ਉਨ੍ਹਾਂ ਦਾ ਹੱਥ ਸੀ। ਸਿਰਫ ਚੌੜਾ ਖੁਦ ਦੱਸ ਸਕਦਾ ਹੈ ਕਿ ਉਸ ਨੇ ਨੇ ਗੋਲੀ ਕਿਉਂ ਚਲਾਈ ਪਰ ਉਨ੍ਹਾਂ ਦੀ ਮੰਗ ਹੈ ਕਿ ਉਸ ਦੀ ਪੱਗ ਉਤਾਰਨ ਵਾਲੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਜ਼ਿਕਰ ਕਰ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲੇ ਤੋਂ ਬਾਅਦ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਹਰਕਤ ਵਿੱਚ ਹਨ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਕੱਢਣ ਦੀ ਮੰਗ ਕੀਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।