Amritsar News :  ਬਲਾਕ ਅਟਾਰੀ ਦੇ ਬੀਡੀਪੀਓ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਰਹੀ ਭਾਰੀ ਵਰਖਾ ਵਿੱਚ ਸੜਕਾਂ ਉੱਤੇ ਪਾਣੀ ਦੀ ਨਿਕਾਸੀ ਕਰਨ ਲਈ ਪੰਚਾਇਤ ਵਿਭਾਗ ਦੇ ਕਰਮਚਾਰੀਆਂਵ ਵੱਲੋਂ ਪੰਚਾਇਤ ਅਟਾਰੀ ਦੇ ਸਹਿਯੋਗ ਨਾਲ ਨਿਕਾਸੀ ਵਿਚ ਫਸੇ ਲਿਫਾਫਿਆਂ ਅਤੇ ਕੂੜਾ ਕਰਕਟ ਕੱਢ ਕੇ ਪਾਣੀ ਦਾ ਨਿਕਾਸ ਕਰਵਾਇਆ ਗਿਆ।

ਉਨ੍ਹਾਂ ਦੱਸਿਆ ਕਿ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਸੂਚਨਾ ਦਿੱਤੀ ਸੀ ਕਿ ਬਰਸਾਤ ਦੇ ਮੌਸਮ ਵਿੱਚ ਹੁੰਦੀ ਭਾਰੀ ਵਰਖਾ ਕਾਰਨ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਅਟਾਰੀ ਦੀਆਂ ਸੜਕਾਂ 'ਤੇ ਪਾਣੀ ਖੜ੍ਹਾ ਹੋ ਚੁੱਕਾ ਹੈ ਅਤੇ ਕਈ ਇਲਾਕਿਆਂ ਵਿੱਚ ਹੜ ਵਰਗੇ ਹਲਾਤ ਬਣ ਚੁੱਕੇ ਹਨ। 


 

ਉਨ੍ਹਾਂ ਤਰੁੰਤ ਇਸ ਦਾ ਹੱਲ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਗਰੋਂ ਡੀਡੀਪੀ ਓ ਸੰਦੀਪ ਮਲਹੋਤਰਾ ਅਤੇ ਹੋਰ ਅਧਿਕਾਰੀ ਮੌਕੇ ਉਤੇ ਪੁੱਜੇ। ਉਨ੍ਹਾਂ ਇਕ ਇਲਾਕੇ ਦੇ ਲੋਕਾਂ ਵੱਲੋਂ ਲਗਾਈ ਆਰਜ਼ੀ ਰੋਕ ਨੂੰ ਹਟਾਇਆ ਅਤੇ ਨਿਕਾਸੀ ਵਿਚੋਂ ਪਲਾਸਟਿਕ ਲਿਫ਼ਾਫ਼ੇ ਆਦਿ ਕੱਢਵਾ ਕੇ ਨਿਕਾਸ ਸ਼ੁਰੂ ਕਰਵਾਇਆ, ਜਿਸ ਨਾਲ ਪਿੰਡ ਦੇ ਕਈ ਘਰਾਂ ਦਾ ਨੁਕਸਾਨ ਹੋਣ ਤੋਂ ਬਚ ਸਕਿਆ।

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਲਿਫਾਫੇ ਅਤੇ ਹੋਰ ਕੂੜਾ ਸੜਕਾਂ ਉਤੇ ਨਾ ਸੁੱਟਿਆ ਜਾਵੇ ਤਾਂ ਜੋ ਮਾਨਸੂਨ ਵਿੱਚ ਪਾਣੀ ਦੀ ਨਿਕਾਸੀ ਅਸਾਨੀ ਨਾਲ ਹੁੰਦੀ ਰਹੇ ਅਤੇ ਸਾਰੇ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਬਰਸਾਤ ਦੇ ਸੀਜ਼ਨ ਤੋਂ ਬਾਅਦ ਪਾਣੀ ਦੀ ਨਿਕਾਸੀ ਦੇ ਪੱਕੇ ਪ੍ਬੰਧ ਕਰ ਦਿੱਤੇ ਜਾਣਗੇ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਪੈਰ ਹੋਇਆ ਫਰੈਕਚਰ , ਲੱਗਿਆ ਪਲਸਤਰ


ਇਹ ਵੀ ਪੜ੍ਹੋ : ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪਾਣੀ ਨਾਲ ਭਰੀਆਂ ਸੜਕਾਂ ਦੀ ਸੂਚੀ ਕੀਤੀ ਜਾਰੀ, MC ਨੇ ਕਿਹਾ ਟੀਮਾਂ ਸੜਕਾਂ ਨੂੰ ਸਾਫ਼ ਕਰਨ ਦਾ ਕਰ ਰਹੀਆਂ ਕੰਮ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ