Amritsar News: ਅੱਠ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਪਹੁੰਚੀ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਇਸ ਦੇ ਨਾਲ ਹੀ ਲੋਕਾਂ ਦਾ ਭਗਵੰਤ ਮਾਨ ਸਰਕਾਰ ਪ੍ਰਤੀ ਗੁੱਸਾ ਵੀ ਹੈ। ਲੋਕਾਂ ਦਾ ਕਹਿਣਾ ਹੈ ਕਿ ਨਸ਼ਿਆਂ ਤੇ ਬੇਰੁਜ਼ਗਾਰੀ ਕਾਰਨ ਮਜਬੂਰ ਹੋ ਕੇ ਧੀਆਂ ਪੁੱਤ ਵਿਦੇਸ਼ ਭੇਜ ਰਹੇ ਹਨ ਪਰ ਉੱਥੋਂ ਉਨ੍ਹਾਂ ਦੀਆਂ ਲਾਸ਼ਾਂ ਪੰਜਾਬ ਆ ਰਹੀਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮੀਆਂਵਿੰਡ ਦੇ ਹਰਭੇਜ ਸਿੰਘ ਉਮਰ 31 ਸਾਲ ਪੁੱਤਰ ਜੋਗਿੰਦਰ ਸਿੰਘ ਦੀ ਕੈਨੇਡਾ ਵਿੱਚ ਹਾਰਟ ਅਟੈਕ ਨਾਲ ਮੌਤ ਹੋ ਗਈ ਸੀ। ਉਹ ਬੀਤੇ ਦਿਨ ਅੱਠ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਅੱਜ ਮ੍ਰਿਤਕ ਦੇਹ 23 ਦਿਨ ਬਾਅਦ ਪਿੰਡ ਮੀਆਂਵਿੰਡ ਪੁੱਜੀ।
ਇਸ ਮੌਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਸੀ। ਪਿੰਡ ਵਿੱਚ ਸੋਗ ਦੀ ਲਹਿਰ ਹੈ। ਅੱਜ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤੇ ਬੇਰੁਜ਼ਗਾਰੀ ਕਾਰਨ ਮਜਬੂਰ ਹੋ ਕੇ ਅਸੀਂ ਆਪਣੇ ਧੀਆਂ ਪੁੱਤ ਵਿਦੇਸ਼ਾਂ ਨੂੰ ਭੇਜ ਰਹੇ ਹਾਂ ਪਰ ਉੱਥੋਂ ਉਨ੍ਹਾਂ ਦੀਆਂ ਲਾਸ਼ਾਂ ਪੰਜਾਬ ਆ ਰਹੀਆਂ ਹਨ।
ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਦਾ ਕਹਿਣਾ ਸੀ ਕਿ ਅੰਗਰੇਜ਼ ਭਾਰਤ ਵਿੱਚ ਨੌਕਰੀ ਕਰਨ ਆਉਣਗੇ ਪਰ ਇਸ ਦੇ ਉਲਟ ਪੰਜਾਬੀਆਂ ਦੀਆਂ ਲਗਾਤਾਰ ਲਾਸ਼ਾਂ ਵਿਦੇਸ਼ਾਂ ਤੋਂ ਆ ਰਹੀਆਂ ਹਨ ਜੋ ਚਿੰਤਾ ਦਾ ਵਿਸ਼ਾ ਹੈ। ਸਰਕਾਰਾਂ ਨੂੰ ਇਸ ਵੱਲ ਜ਼ਰੂਰ ਧਿਆਨ ਦੇਣਾ ਚਾਹੀਦਾ ਹੈ।
Read More: Patiala News: SGPC ਪ੍ਰਧਾਨ ਨੇ 'ਬੰਦੀ ਸਿੰਘ' ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਤ, ਭੁੱਖ ਹੜਤਾਲ ਨਾ ਕਰਨ ਦੀ ਕੀਤੀ ਅਪੀਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।