![ABP Premium](https://cdn.abplive.com/imagebank/Premium-ad-Icon.png)
Punjab News: ਅੰਮ੍ਰਿਤਸਰ 'ਚ NRI 'ਤੇ ਜਾਨਲੇਵਾ ਹਮਲਾ, ਘਰ 'ਚ ਦਾਖਲ ਹੋ ਕੇ ਮਾਰੀਆਂ ਗੋਲ਼ੀਆਂ, ਵਾਰਦਾਤ CCTV 'ਚ ਕੈਦ
ਜਦੋਂ ਸੁਖਚੈਨ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਹਥਿਆਰ ਦਿਖਾ ਕੇ ਸੁਖਚੈਨ ਸਿੰਘ ਨੂੰ ਅੰਦਰ ਲੈ ਗਏ। ਮੁਲਜ਼ਮ ਨੇ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਈਆਂ ਜਿਸ ਵਿੱਚੋਂ 2 ਗੋਲੀਆਂ ਸੁਖਚੈਨ ਸਿੰਘ ਨੂੰ ਲੱਗੀਆਂ। ਮੁਲਜ਼ਮ ਸੁਖਚੈਨ ’ਤੇ ਹੋਰ ਗੋਲੀਆਂ ਚਲਾਉਣਾ ਚਾਹੁੰਦੇ ਸਨ, ਪਰ ਉਨ੍ਹਾਂ ਦਾ ਮੌਕੇ ਉੱਤੇ ਅਸਲਾ ਜਾਮ ਹੋ ਗਿਆ।
![Punjab News: ਅੰਮ੍ਰਿਤਸਰ 'ਚ NRI 'ਤੇ ਜਾਨਲੇਵਾ ਹਮਲਾ, ਘਰ 'ਚ ਦਾਖਲ ਹੋ ਕੇ ਮਾਰੀਆਂ ਗੋਲ਼ੀਆਂ, ਵਾਰਦਾਤ CCTV 'ਚ ਕੈਦ Deadly attack on NRI in Amritsar Three bullets fired after entering the house Punjab News: ਅੰਮ੍ਰਿਤਸਰ 'ਚ NRI 'ਤੇ ਜਾਨਲੇਵਾ ਹਮਲਾ, ਘਰ 'ਚ ਦਾਖਲ ਹੋ ਕੇ ਮਾਰੀਆਂ ਗੋਲ਼ੀਆਂ, ਵਾਰਦਾਤ CCTV 'ਚ ਕੈਦ](https://feeds.abplive.com/onecms/images/uploaded-images/2024/08/24/a45cf16a8c8ea2632670bb1d7ae0dde01724482617689674_original.jpg?impolicy=abp_cdn&imwidth=1200&height=675)
Punjab News: ਅੰਮ੍ਰਿਤਸਰ 'ਚ ਇੱਕ NRI ਨੂੰ ਘਰ ਵਿੱਚ ਵੜ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ 7.30 ਵਜੇ ਦੇ ਕਰੀਬ ਦੋ ਨੌਜਵਾਨ ਅੰਮ੍ਰਿਤਸਰ ਦੇ ਦਬੁਰਜੀ ਦੇ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਪੀੜਤ ਜ਼ਖਮੀ ਹੈ ਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਜੋ ਅਮਰੀਕਾ ਵਿੱਚ ਰਹਿੰਦਾ ਸੀ। ADCP ਹਰਪਾਲ ਸਿੰਘ ਨੇ ਦੱਸਿਆ ਕਿ ਸੁਖਚੈਨ ਸਿੰਘ ਜਿੰਮ ਜਾਣ ਤੋਂ ਪਹਿਲਾਂ ਦੰਦ ਬੁਰਸ਼ ਕਰ ਰਿਹਾ ਸੀ। ਉਦੋਂ ਦੋ ਨੌਜਵਾਨ ਬਾਈਕ 'ਤੇ ਆਏ ਅਤੇ ਘਰ 'ਚ ਦਾਖਲ ਹੋ ਗਏ। ਜਿਵੇਂ ਹੀ ਉਹ ਘਰ ਅੰਦਰ ਵੜਿਆ ਤਾਂ ਮੁਲਜ਼ਮ ਉਸ ਦੀ ਮਰਸਡੀਜ਼ ਕਾਰ ਦੇ ਕਾਗਜ਼ਾਤ ਦਿਖਾਉਣ ਦੀ ਮੰਗ ਕਰਨ ਲੱਗਾ। ਜਦੋਂ ਸੁਖਚੈਨ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਹਥਿਆਰ ਦਿਖਾ ਕੇ ਸੁਖਚੈਨ ਸਿੰਘ ਨੂੰ ਅੰਦਰ ਲੈ ਗਏ। ਮੁਲਜ਼ਮ ਨੇ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਈਆਂ ਜਿਸ ਵਿੱਚੋਂ 2 ਗੋਲੀਆਂ ਸੁਖਚੈਨ ਸਿੰਘ ਨੂੰ ਲੱਗੀਆਂ। ਮੁਲਜ਼ਮ ਸੁਖਚੈਨ ’ਤੇ ਹੋਰ ਗੋਲੀਆਂ ਚਲਾਉਣਾ ਚਾਹੁੰਦੇ ਸਨ, ਪਰ ਉਨ੍ਹਾਂ ਦਾ ਮੌਕੇ ਉੱਤੇ ਅਸਲਾ ਜਾਮ ਹੋ ਗਿਆ।
ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਘਰ ਵਿੱਚ ਦੋ ਬੱਚੇ ਅਤੇ ਬਜ਼ੁਰਗ ਮਾਂ ਸਮੇਤ 5 ਲੋਕ ਮੌਜੂਦ ਸਨ। ਛੋਟੇ-ਛੋਟੇ ਬੱਚੇ ਆਪਣੇ ਪਿਤਾ ਨੂੰ ਛੱਡਣ ਲਈ ਹੱਥ ਜੋੜਦੇ ਰਹੇ ਪਰ ਦੋਸ਼ੀ ਦਾ ਇਰਾਦਾ ਉਸ ਨੂੰ ਮਾਰਨ ਦਾ ਸੀ। ਤਿੰਨ ਗੋਲੀਆਂ ਚੱਲਣ ਤੋਂ ਬਾਅਦ ਜਦੋਂ ਹਥਿਆਰ ਜਾਮ ਹੋ ਗਿਆ ਤਾਂ ਦੋਸ਼ੀ ਘਰੋਂ ਫਰਾਰ ਹੋ ਗਏ। ਇਸ ਤੋਂ ਬਾਅਦ ਪਰਿਵਾਰ ਵਾਲੇ ਤੁਰੰਤ ਸੁਖਚੈਨ ਨੂੰ ਹਸਪਤਾਲ ਲੈ ਆਏ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)