![ABP Premium](https://cdn.abplive.com/imagebank/Premium-ad-Icon.png)
Balwant Rajoana: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜੋਆਣਾ ਨਾਲ ਕਰੇਗਾ ਮੁਲਾਕਾਤ
Balwant Singh Rajoana: ਇਸ ਵਫ਼ਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ
![Balwant Rajoana: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜੋਆਣਾ ਨਾਲ ਕਰੇਗਾ ਮੁਲਾਕਾਤ delegation of Shiromani Committee led by Jathedar of Akal Takht Sahib will meet Rajoana Balwant Rajoana: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜੋਆਣਾ ਨਾਲ ਕਰੇਗਾ ਮੁਲਾਕਾਤ](https://feeds.abplive.com/onecms/images/uploaded-images/2023/12/08/e1f0410dcf876d688de0a148ad6eb8a11701997174632785_original.jpeg?impolicy=abp_cdn&imwidth=1200&height=675)
Balwant Singh Rajoana: - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲੰਵਤ ਸਿੰਘ ਰਾਜੋਆਣਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ਅੰਦਰ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਵਾਪਸ ਕਰਵਾਉਣ ਦੇ ਯਤਨਾਂ ਤਹਿਤ ਇੱਕ ਉੱਚ-ਪੱਧਰੀ ਵਫ਼ਦ ਦੀ ਭਾਈ ਰਾਜੋਆਣਾ ਨਾਲ ਮੁਲਾਕਾਤ ਲਈ ਜੇਲ੍ਹ ਵਿਭਾਗ ਪਾਸੋਂ ਸਮਾਂ ਮੰਗਿਆ ਹੈ। ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦਾ ਅੱਜ ਚੌਥਾ ਦਿਨਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਵਫ਼ਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਲ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਉੱਚ-ਪੱਧਰੀ ਵਫ਼ਦ ਦੀ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਤੁਰੰਤ ਮੁਲਾਕਾਤ ਲਈ ਪੰਜਾਬ ਦੇ ਡਾਇਰੈਕਟਰ ਜਨਰਲ ਜੇਲ੍ਹਾਂ ਅਤੇ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪ੍ਰਿੰਟੈਂਡੇਂਟ ਨੂੰ ਪੱਤਰ ਭੇਜੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਭਾਈ ਰਾਜੋਆਣਾ ਸਬੰਧੀ ਭੁੱਖ ਹੜਤਾਲ ਦੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿੱਚ ਵਫ਼ਦ ਨੂੰ ਮੁਲਾਕਾਤ ਲਈ ਤੁਰੰਤ ਸਮਾਂ ਦਿੱਤਾ ਜਾਵੇ।
ਇਹ ਵੀ ਪੜ੍ਹੋ
ਬਲਵੰਤ ਸਿੰਘ ਰਾਜੋਆਣਾ ਮਾਮਲੇ 'ਚ ਦਿੱਲੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਕਾਰਵਾਈ ਰਿਪੋਰਟ
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਮੰਗੇ ਪਾਸਪੋਰਟ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)