ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਅਪੂਰਵਾ ਚੰਦਰਾ ਨੂੰ ਮਿਲਿਆ। ਬੀਤੇ ਕੱਲ੍ਹ ਮਿਲੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਕੁਲਵੰਤ ਸਿੰਘ ਮੰਨਣ ਅਤੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਸ਼ਾਮਲ ਸਨ।
ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਕ ਵਫ਼ਦ ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨਾਲ ਮੁਲਾਕਾਤ ਕੀਤੀ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਲਈ ਯਤਨ ਨਿਰੰਤਰ ਜਾਰੀ ਹਨ ਅਤੇ ਇਸ ਸਬੰਧੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਤੱਕ ਸਮੇਂ-ਸਮੇਂ ਪਹੁੰਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਰੱਖੇ ਪੱਖ ਨੂੰ ਸੰਜੀਦਗੀ ਨਾਲ ਸੁਣਿਆ ਹੈ ਅਤੇ ਜਲਦ ਹੀ ਇਸ ਸਬੰਧੀ ਮੁੜ ਵਿਚਾਰ-ਵਟਾਂਦਰੇ ਦੀ ਹਾਮੀ ਭਰੀ ਹੈ। ਭਾਈ ਮਹਿਤਾ ਨੇ ਕਿਹਾ ਕਿ ਧਾਰਮਿਕ ਸੰਸਥਾ ਹੋਣ ਕਾਰਨ ਸੈਟੇਲਾਈਟ ਚੈਨਲ ਲਈ ਕੁਝ ਤਕਨੀਕੀ ਸਮੱਸਿਆਵਾਂ ਅਤੇ ਸਰਕਾਰ ਦੇ ਨਿਯਮਾਂ ਕਰਕੇ ਮੁਸ਼ਕਲ ਆ ਰਹੀ ਹੈ, ਪਰੰਤੂ ਸ਼੍ਰੋਮਣੀ ਕਮੇਟੀ ਆਪਣੀ ਤਰਫੋਂ ਲਗਾਤਾਰ ਕਾਰਜਸ਼ੀਲ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਦੇ ਸਬੰਧਤ ਵਿਭਾਗ ਨਾਲ ਗੱਲਬਾਤ ਵਿਚ ਹੈ, ਤਾਂ ਜੋ ਇਸ ਸਬੰਧੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕੀਤਾ ਜਾ ਸਕੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ