Punjab News: ਹਾਈ ਕੋਰਟ ਵਿੱਚ ਇੱਕ ਪਟੀਸ਼ਨ ਅੰਮ੍ਰਿਤਸਰ ਮਿਊਂਸਪਲ ਕਾਰਪੋਰੇਸ਼ਨ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਰੱਦ ਕਰਨ ਲਈ ਦਾਇਰ ਕੀਤੀ ਗਈ ਸੀ। ਅੱਜ ਇਸ ਉੱਤੇ ਸੁਣਵਾਈ ਹੋਣੀ ਸੀ। ਇਸ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਯਾਚਿਕਾ maintainable ਨਹੀਂ, ਤੁਸੀਂ ਇਲੈਕਸ਼ਨ ਟ੍ਰਿਬਿਊਨਲ ਦੇ ਸਾਹਮਣੇ ਚੋਣ ਪਟੀਸ਼ਨ ਦਾਖਿਲ ਕਰ ਸਕਦੇ ਹੋ। ਕਾਂਗਰਸ ਦੇ ਵਿਕਾਸ ਸੋਨੀ ਨੇ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।
ਹੋਰ ਪੜ੍ਹੋ : Punjab News: ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਸਰਪੰਚ ਨੇ ਕੱਢੇ ਹਵਾਈ ਫਾਇਰ, ਮੱਚ ਗਈ ਤਰਥੱਲੀ, ਜਾਣੋ ਪੂਰਾ ਮਾਮਲਾ
ਦੱਸ ਦਿੱਤਾ ਜਾਵੇ ਕਿ ਅੰਮ੍ਰਿਤਸਰ ਨਗਰ ਨਿਗਮ ਵਿੱਚ 41 ਪਾਰਸ਼ਦ ਹੋਣ ਦੇ ਬਾਵਜੂਦ ਕਾਂਗਰਸ ਆਪਣਾ ਮੇਅਰ ਨਹੀਂ ਬਣਾ ਸਕੀ। ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਐਲਾਨ ਦਿੱਤਾ। ਮੇਅਰ ਚੋਣ ਨੂੰ ਲੈ ਕੇ ਕਾਂਗਰਸ ਪਹਿਲਾਂ ਹੀ ਹਾਈ ਕੋਰਟ ਚਲੀ ਗਈ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਗਲਵਾਰ ਨੂੰ ਹਾਈ ਕੋਰਟ ਨੇ ਮੇਅਰ ਚੋਣ ਦੀ ਵੀਡੀਓਗ੍ਰਾਫੀ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਅੰਮ੍ਰਿਤਸਰ ਨਗਰ ਨਿਗਮ ਚੋਣ ਦੇ 37 ਦਿਨ ਬੀਤ ਜਾਣ ਤੋਂ ਬਾਅਦ ਅਖੀਰਕਾਰ ਅੰਮ੍ਰਿਤਸਰ ਨੂੰ ਮੇਅਰ ਮਿਲ ਗਿਆ, ਪਰ ਸਹੁੰ ਚੁੱਕ ਸਮਾਰੋਹ ਵਿੱਚ ਜੰਮ ਕੇ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਵੱਲੋਂ ਜਿਤਿੰਦਰ ਸਿੰਘ ਮੋਤੀ ਭਾਟੀਆ ਨੂੰ ਮੇਅਰ, ਪ੍ਰਿਯੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਨੂੰ ਡਿਪਟੀ ਮੇਅਰ ਘੋਸ਼ਿਤ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।