ਪੜਚੋਲ ਕਰੋ

Punjab News: ਡੇਰਾ ਬਿਆਸ ਮੁਖੀ ਨੇ ਐਲਾਨਿਆ ਉਤਰਾਧਿਕਾਰੀ, ਅੱਜ ਤੋਂ ਹੀ ਸੰਭਾਲਣਗੇ ਗੱਦੀ, ਜਾਣੋ ਕੌਣ ਬਣੇ ਡੇਰੇ ਦੇ ਨਵੇਂ ਮੁਖੀ

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਵੀ ਦਿਲ ਦੀ ਬਿਮਾਰੀ ਤੋਂ ਪੀੜਤ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਡੇਰਾ ਰਾਧਾ ਸੁਆਮੀ ਦੇ ਨਵੇਂ ਮੁਖੀ ਦਾ ਐਲਾਨ ਕਰ ਦਿੱਤਾ ਹੈ।

Punjab News: ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ (Dera Radha Soami) ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder singh dhillon) ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ(Jasdeep Singh Gill) ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਜ਼ਿਕਰ ਕਰ ਦਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਵੀ ਦਿਲ ਦੀ ਬਿਮਾਰੀ ਤੋਂ ਪੀੜਤ ਹਨ।

ਇਸ ਸਬੰਧੀ ਸਮੂਹ ਸੇਵਾ ਇੰਚਾਰਜਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ। ਜਸਦੀਪ ਸਿੰਘ ਗਿੱਲ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦੇ ਸੰਤ ਸਤਿਗੁਰੂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਥਾਂ ਲੈਣਗੇ ਅਤੇ ਉਨ੍ਹਾਂ ਨੂੰ ਨਾਮ ਦੀਕਸ਼ਾ ਦੇਣ ਦਾ ਅਧਿਕਾਰ ਹੋਵੇਗਾ।

ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਹਜ਼ੂਰ ਮਹਾਰਾਜ ਜੀ ਤੋਂ ਬਾਅਦ ਉਨ੍ਹਾਂ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਤੇ ਪਿਆਰ ਮਿਲਿਆ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਇਹ ਵੀ ਕਾਮਨਾ ਅਤੇ ਬੇਨਤੀ ਕੀਤੀ ਹੈ ਕਿ ਜਸਦੀਪ ਸਿੰਘ ਗਿੱਲ ਨੂੰ ਵੀ ਸੰਤ ਸਤਿਗੁਰੂ ਵਜੋਂ ਸੇਵਾ ਕਰਨ ਵਿੱਚ ਇਹੋ ਜਿਹਾ ਹੀ ਪਿਆਰ ਅਤੇ ਸਨੇਹ ਬਖ਼ਸ਼ਿਆ ਜਾਵੇ।

90 ਦੇਸ਼ਾਂ ਵਿੱਚ ਡੇਰੇ

ਰਾਧਾ ਸੁਆਮੀ ਸਤਿਸੰਗ ਬਿਆਸ ਡੇਰੇ ਦੀ ਸਥਾਪਨਾ 1891 ਵਿੱਚ ਹੋਈ ਸੀ। ਇਸ ਦਾ ਮਕਸਦ ਲੋਕਾਂ ਨੂੰ ਧਾਰਮਿਕ ਸੰਦੇਸ਼ ਦੇਣਾ ਹੈ। ਇਹ ਸੰਸਥਾ ਦੁਨੀਆ ਦੇ 90 ਦੇਸ਼ਾਂ ਵਿੱਚ ਫੈਲੀ ਹੋਈ ਹੈ, ਜਿਸ ਵਿੱਚ ਅਮਰੀਕਾ, ਸਪੇਨ, ਨਿਊਜ਼ੀਲੈਂਡ, ਆਸਟ੍ਰੇਲੀਆ, ਜਾਪਾਨ, ਅਫਰੀਕਾ ਅਤੇ ਹੋਰ ਕਈ ਦੇਸ਼ ਸ਼ਾਮਲ ਹਨ। 
ਡੇਰੇ ਕੋਲ 4 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਹੈ ਜਿਸ ਵਿੱਚ ਕਰੀਬ 48 ਏਕੜ ਦਾ ਲੰਗਰ ਹਾਲ ਹੈ। ਡੇਰੇ ਵਿੱਚ ਸ਼ਰਧਾਲੂਆਂ ਦੇ ਠਹਿਰਨ ਲਈ ਸਰਾਵਾਂ, ਗੈਸਟ ਹੋਸਟਲ ਅਤੇ ਸ਼ੈੱਡ ਹਨ। ਕੈਂਪ ਵਿੱਚ ਲੋਕਾਂ ਦੇ ਮੁਫ਼ਤ ਇਲਾਜ ਲਈ ਤਿੰਨ ਹਸਪਤਾਲ ਵੀ ਬਣਾਏ ਗਏ ਹਨ। ਕੈਂਪ ਤੋਂ 35 ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (15-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (15-09-2024)
Weather Update: ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਰ੍ਹੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather Update: ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਰ੍ਹੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Cancer: ਕੈਂਸਰ ਦੀ ਪਹਿਲੀ ਹੀ ਸਟੇਜ ਵਿੱਚ ਕਿੰਨੇ ਲੋਕਾਂ ਨੂੰ ਪਤਾ ਚਲ ਜਾਂਦਾ ਹੈ? ਇਸ ਤਰ੍ਹਾਂ ਬਚ ਸਕਦੀ ਹੈ ਜਾਨ
Cancer: ਕੈਂਸਰ ਦੀ ਪਹਿਲੀ ਹੀ ਸਟੇਜ ਵਿੱਚ ਕਿੰਨੇ ਲੋਕਾਂ ਨੂੰ ਪਤਾ ਚਲ ਜਾਂਦਾ ਹੈ? ਇਸ ਤਰ੍ਹਾਂ ਬਚ ਸਕਦੀ ਹੈ ਜਾਨ
Health: ਬੱਚੇਦਾਨੀ ਦਾ ਆਪਰੇਸ਼ਨ ਹੋਣ ਤੋਂ ਬਾਅਦ ਔਰਤਾਂ ਨੂੰ ਵਰਤਣੀਆਂ ਚਾਹੀਦੀਆਂ ਆਹ ਸਾਵਧਾਨੀਆਂ, ਰਿਕਵਰੀ ਲਈ ਬਹੁਤ ਜ਼ਰੂਰੀ
Health: ਬੱਚੇਦਾਨੀ ਦਾ ਆਪਰੇਸ਼ਨ ਹੋਣ ਤੋਂ ਬਾਅਦ ਔਰਤਾਂ ਨੂੰ ਵਰਤਣੀਆਂ ਚਾਹੀਦੀਆਂ ਆਹ ਸਾਵਧਾਨੀਆਂ, ਰਿਕਵਰੀ ਲਈ ਬਹੁਤ ਜ਼ਰੂਰੀ
Advertisement
ABP Premium

ਵੀਡੀਓਜ਼

Barnala 'ਚ SGPC ਨੇ ਦੁਕਾਨਾਂ ਨੂੰ ਤਾਲੇ, ਮਾਹੌਲ ਹੋਇਆ ਤਣਾਅਪੂਰਨOlympian Manu Bhakar ਪਹੁੰਚੀ ਵਾਹਗਾ ਬਾਰਡਰਕੇਂਦਰ ਸਰਕਾਰ ਬਾਸਮਤੀ ਤੇ Export Duty ਘਟਾਵੇ, ਕਿਸਾਨਾਂ ਨੇ ਕੀਤੀ ਮੰਗAmritsar ਦੇ ਇਸ ਘਰ 'ਚ ਹੋ ਰਹੀ ਸੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਮੌਕੇ 'ਤੇ ਪਹੁੰਚੀ ਪੁਲਿਸ ਨੇ ਕੀਤੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (15-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (15-09-2024)
Weather Update: ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਰ੍ਹੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather Update: ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਵਰ੍ਹੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Cancer: ਕੈਂਸਰ ਦੀ ਪਹਿਲੀ ਹੀ ਸਟੇਜ ਵਿੱਚ ਕਿੰਨੇ ਲੋਕਾਂ ਨੂੰ ਪਤਾ ਚਲ ਜਾਂਦਾ ਹੈ? ਇਸ ਤਰ੍ਹਾਂ ਬਚ ਸਕਦੀ ਹੈ ਜਾਨ
Cancer: ਕੈਂਸਰ ਦੀ ਪਹਿਲੀ ਹੀ ਸਟੇਜ ਵਿੱਚ ਕਿੰਨੇ ਲੋਕਾਂ ਨੂੰ ਪਤਾ ਚਲ ਜਾਂਦਾ ਹੈ? ਇਸ ਤਰ੍ਹਾਂ ਬਚ ਸਕਦੀ ਹੈ ਜਾਨ
Health: ਬੱਚੇਦਾਨੀ ਦਾ ਆਪਰੇਸ਼ਨ ਹੋਣ ਤੋਂ ਬਾਅਦ ਔਰਤਾਂ ਨੂੰ ਵਰਤਣੀਆਂ ਚਾਹੀਦੀਆਂ ਆਹ ਸਾਵਧਾਨੀਆਂ, ਰਿਕਵਰੀ ਲਈ ਬਹੁਤ ਜ਼ਰੂਰੀ
Health: ਬੱਚੇਦਾਨੀ ਦਾ ਆਪਰੇਸ਼ਨ ਹੋਣ ਤੋਂ ਬਾਅਦ ਔਰਤਾਂ ਨੂੰ ਵਰਤਣੀਆਂ ਚਾਹੀਦੀਆਂ ਆਹ ਸਾਵਧਾਨੀਆਂ, ਰਿਕਵਰੀ ਲਈ ਬਹੁਤ ਜ਼ਰੂਰੀ
ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾਇਆ, ਹਰਮਨਪ੍ਰੀਤ ਵੱਲੋਂ ਦੋ ਤੂਫਾਨੀ ਗੋਲ, ਟੀਮ ਇੰਡੀਆ ਦੀ ਲਗਾਤਾਰ ਪੰਜਵੀਂ ਜਿੱਤ
Asian Champions Trophy: ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾਇਆ, ਹਰਮਨਪ੍ਰੀਤ ਵੱਲੋਂ ਦੋ ਤੂਫਾਨੀ ਗੋਲ, ਟੀਮ ਇੰਡੀਆ ਦੀ ਲਗਾਤਾਰ ਪੰਜਵੀਂ ਜਿੱਤ
ਪੁਲਾੜ 'ਚ ਕਿਵੇਂ ਗਾਇਬ ਹੋ ਜਾਂਦੀਆਂ ਚਿਹਰੇ ਦੀਆਂ ਝੁਰੜੀਆਂ, ਜਾਣੋ ਇਸਦੇ ਪਿੱਛੇ ਦਾ ਵਿਗਿਆਨ
ਪੁਲਾੜ 'ਚ ਕਿਵੇਂ ਗਾਇਬ ਹੋ ਜਾਂਦੀਆਂ ਚਿਹਰੇ ਦੀਆਂ ਝੁਰੜੀਆਂ, ਜਾਣੋ ਇਸਦੇ ਪਿੱਛੇ ਦਾ ਵਿਗਿਆਨ
ਕਿਵੇਂ ਦਾ ਰਿਹਾ ਤੇਜਸਵੀ ਯਾਦਵ ਦਾ ਕ੍ਰਿਕਟ ਕਰੀਅਰ? ਕਦੋਂ ਵਿਰਾਟ ਕੋਹਲੀ ਉਨ੍ਹਾਂ ਦੀ ਕਪਤਾਨੀ 'ਚ ਖੇਡੇ? IPL 'ਚ ਕੀ ਸੀ ਰੋਲ
ਕਿਵੇਂ ਦਾ ਰਿਹਾ ਤੇਜਸਵੀ ਯਾਦਵ ਦਾ ਕ੍ਰਿਕਟ ਕਰੀਅਰ? ਕਦੋਂ ਵਿਰਾਟ ਕੋਹਲੀ ਉਨ੍ਹਾਂ ਦੀ ਕਪਤਾਨੀ 'ਚ ਖੇਡੇ? IPL 'ਚ ਕੀ ਸੀ ਰੋਲ
ਤਾਸ਼ ਦੇ ਪੱਤਿਆਂ ਵਾਂਗ ਢਹਿ-ਢੇਰੀ ਹੋਇਆ ਤਿੰਨ ਮੰਜ਼ਿਲਾ ਮਕਾਨ, ਮਲਬੇ 'ਚ ਦੱਬੇ 10 ਤੋਂ ਵੱਧ ਲੋਕ ਤੇ ਜਾਨਵਰ, ਬਚਾਅ ਕਾਰਜ ਜਾਰੀ
ਤਾਸ਼ ਦੇ ਪੱਤਿਆਂ ਵਾਂਗ ਢਹਿ-ਢੇਰੀ ਹੋਇਆ ਤਿੰਨ ਮੰਜ਼ਿਲਾ ਮਕਾਨ, ਮਲਬੇ 'ਚ ਦੱਬੇ 10 ਤੋਂ ਵੱਧ ਲੋਕ ਤੇ ਜਾਨਵਰ, ਬਚਾਅ ਕਾਰਜ ਜਾਰੀ
Embed widget