Beadbi: 12 ਸਾਲ ਦੇ ਬੱਚੇ ਨੇ ਕੀਤੀ ਬੇਅਦਬੀ, ਅੰਗ ਫਾੜ ਕੇ ਹੋਇਆ ਫਰਾਰ, ਜਥੇਦਾਰ ਨੇ ਜਾਰੀ ਕੀਤਾ ਸਖ਼ਤ ਹੁਕਮ
Desecration Of Sri Guru Granth Sahib - ਸੋਮਵਾਰ ਦੀ ਸਵੇਰ ਤਕਰੀਬਨ ਸਾਢੇ 8 ਵਜੇ 12 ਸਾਲ ਦਾ ਬੱਚਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕਰਦਾ ਹੋਇਆ ਸੀਸੀਟੀਵੀ ਵਿੱਚ ਕੈਦ ਹੋਇਆ ਹੈ । ਉਸ ਨੇ ਸ਼੍ਰੀ ਗੁਰੂ ਗ੍ਰੰਥ
![Beadbi: 12 ਸਾਲ ਦੇ ਬੱਚੇ ਨੇ ਕੀਤੀ ਬੇਅਦਬੀ, ਅੰਗ ਫਾੜ ਕੇ ਹੋਇਆ ਫਰਾਰ, ਜਥੇਦਾਰ ਨੇ ਜਾਰੀ ਕੀਤਾ ਸਖ਼ਤ ਹੁਕਮ Desecration Of Sri Guru Granth Sahib Ji in Batala Gurdwara Sahib Beadbi: 12 ਸਾਲ ਦੇ ਬੱਚੇ ਨੇ ਕੀਤੀ ਬੇਅਦਬੀ, ਅੰਗ ਫਾੜ ਕੇ ਹੋਇਆ ਫਰਾਰ, ਜਥੇਦਾਰ ਨੇ ਜਾਰੀ ਕੀਤਾ ਸਖ਼ਤ ਹੁਕਮ](https://feeds.abplive.com/onecms/images/uploaded-images/2023/11/21/7395dc3d3f3f4a79f12cbdc652a862811700529970643785_original.jpg?impolicy=abp_cdn&imwidth=1200&height=675)
Desecration Of Sri Guru Granth Sahib - : ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਪਿੰਡ ਸਦਾਰੰਗ ਨੇੜੇ ਮਹਿਤਾ ਚੌਂਕ ਵਿਖੇ ਇਕ ਬੱਚੇ ਵੱਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਕੀਤੀ ਗਈ ਬੇਅਦਬੀ ਦਾ ਸਖਤ ਨੋਟਿਸ ਲੈਂਦਿਆਂ ਸੰਗਤਾਂ ਨੂੰ ਆਦੇਸ਼ ਕੀਤਾ ਹੈ ਕਿ ਸੁਚੇਤ ਹੋ ਕੇ ਗੁਰਦੁਆਰਾ ਸਾਹਿਬ ਜੀ ਦੀ ਸੇਵਾ-ਸੰਭਾਲ ਕੀਤੀ ਜਾਵੇ।
ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬ ਵਿਖੇ ਇਕ ਸਿੰਘ ਜਰੂਰ ਗੁਰੂ-ਘਰ ਵਿਚ ਹਾਜ਼ਰ ਰਹੇ ਅਤੇ ਸਰਕਾਰ ਵੀ ਇਸ ਘਟਨਾ ਦੇ ਅੰਜਾਮ ਦੇਣ ਵਾਲਿਆਂ ਤੇ ਸਖਤ ਕਾਰਵਾਈ ਕਰੇ ਤਾਂ ਜੋ ਕੋਈ ਅਨਸਰ ਅਜਿਹਾ ਕਰਨ ਦਾ ਅੱਗੇ ਤੋਂ ਹੀਆ ਨਾ ਕਰ ਸਕੇ।
ਸਿੰਘ ਸਾਹਿਬ ਜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕਰਦਿਆਂ ਕਿਹਾ ਕਿ ਇਸ ਘਟਨਾ ਵਾਲੀ ਥਾ ਤੋਂ ਤੁਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਤਿਕਾਰ ਸਹਿਤ ਕਿਸੇ ਨੇੜਲੇ ਸੁਰੱਖਿਅਤ ਗੁਰਦੁਆਰੇ ਸਾਹਿਬਾਨ ਵਿਖੇ ਸੁਭਾਇਮਾਨ ਕਰਵਾ ਦਿੱਤੇ ਜਾਣ ਕਿਉੰਕਿ ਐਸੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਹੀਂ ਕਰ ਸਕਦੇ ਤਾਂ ਉਹ ਗੁਰੂ ਸਾਹਿਬ ਜੀ ਦੇ ਸਰੂਪ ਰੱਖਣ ਦੇ ਵੀ ਅਧਿਕਾਰੀ ਨਹੀਂ ਹਨ।
ਬਟਾਲਾ ਦੇ ਪਿੰਡ ਸਦਾਰੰਗ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ । ਸੋਮਵਾਰ ਦੀ ਸਵੇਰ ਤਕਰੀਬਨ ਸਾਢੇ 8 ਵਜੇ 12 ਸਾਲ ਦਾ ਬੱਚਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕਰਦਾ ਹੋਇਆ ਸੀਸੀਟੀਵੀ ਵਿੱਚ ਕੈਦ ਹੋਇਆ ਹੈ । ਇਲਜ਼ਾਮ ਹੈ ਕਿ ਉਸ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਅੰਗ ਪਾੜ ਦਿੱਤੇ । ਇਤਲਾਹ ਮਿਲਣ ਦੇ ਬਾਅਦ ਮੌਕੇ ‘ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਪਹੁੰਚੇ । ਇਸ ਪੂਰੀ ਘਟਨਾ ਨੂੰ ਲੈ ਕੇ ਸੰਗਤਾਂ ਵਿੱਚ ਕਾਫੀ ਗੁੱਸਾ ਹੈ ।
ਬੇਅਦਬੀ ਦੀ ਸਾਰੀ ਘਟਨਾ ਗੁਰੂ ਘਰ ਦੇ ਅੰਦਰ ਲੱਗੇ ਸੀਸੀਟੀਵੀ ਵਿੱਚ ਕੈਦ ਹੋਈ ਹੈ । ਪਿੰਡ ਸਦਾਰੰਗ ਦੇ ਗੁਰਦੁਆਾਰ ਸਾਹਿਬ ਵਿੱਚ 12 ਸਾਲ ਦਾ ਬੱਚਾ ਬੇਅਦਬੀ ਕਰਦੇ ਹੋਏ ਨਜ਼ਰ ਆ ਰਿਹਾ ਹੈ । ਵੀਡੀਓ ਵਿੱਚ ਨਜ਼ਰ ਆ ਰਿਹਾ ਬੱਚਾ ਤਾਬਿਆਂ ਦੇ ਕੋਲ ਆਉਂਦਾ ਹੈ ਅਤੇ ਇੱਕ ਅੰਗ ਨੂੰ ਪਾੜ ਕੇ ਉੱਥੇ ਰੱਖ ਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਚੱਲਾ ਜਾਂਦਾ । ਬੱਚੇ ਨੇ ਹਲਕੇ ਪੀਲੇ ਰੰਗ ਦੀ ਟੀ-ਸ਼ਰਟ ਪਾਈ ਸੀ ਅਤੇ ਸਿਰ ‘ਤੇ ਕੇਸਰੀ ਰੰਗ ਦਾ ਰੂਮਾਲਾ ਬੰਨਿਆ ਸੀ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)