Amritsar News: ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕੀਤਾ ਜਾਏਗਾ। ਇਸ ਲਈ ਕਰੋੜਾਂ ਦੇ ਫੰਡਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸ਼ਹਿਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮੇਅਰ ਤੋਂ ਇਲਾਵਾ ਕਮਿਸ਼ਨਰ ਸੰਦੀਪ ਰਿਸ਼ੀ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਵਿਕਾਸ ਸੋਨੀ ਅਤੇ ਕੌਂਸਲਰ ਗੁਰਜੀਤ ਕੌਰ ਆਦਿ ਹਾਜ਼ਰ ਸਨ।


ਮੀਟਿੰਗ ਦੌਰਾਨ ਅੰਮ੍ਰਿਤਸਰ ਵਿੱਚ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਲੋੜੀਂਦੀਆਂ ਪ੍ਰਵਾਨਗੀਆਂ ਦਿੱਤੀਆਂ ਗਈਆਂ ਅਤੇ ਕਮੇਟੀ ਮੈਂਬਰਾਂ ਨੇ ਸਰਬਸੰਮਤੀ ਨਾਲ ਕਰੋੜਾਂ ਰੁਪਏ ਦੇ ਕੰਮਾਂ ਲਈ ਮਨਜ਼ੂਰੀ ਵੀ ਦਿੱਤੀ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਪ੍ਰਮੁੱਖ ਤੌਰ ’ਤੇ ਸਿਵਲ ਅਤੇ ਓਐਂਡਐਮ, ਸਿਹਤ ਵਿਭਾਗ ਨਾਲ ਸਬੰਧਤ ਕਾਰਜ ਆਦਿ ਸ਼ਾਮਲ ਹਨ। 


ਮੀਟਿੰਗ ਵਿੱਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ ਸੜਕਾਂ ਅਤੇ ਗਲੀਆਂ ਦੀ ਬਣਤਰ, ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ, ਪੁਰਾਣੀ ਸੀਵਰੇਜ ਲਾਈਨਾਂ ਅਤੇ ਵਾਟਰ ਸਪਲਾਈ ਲਾਈਨਾਂ ਨੂੰ ਬਦਲਣ, ਪਾਰਕਾਂ ਦੇ ਵਿਕਾਸ ਕਾਰਜ, ਸੜਕਾਂ ਦੀ ਸਫ਼ਾਈ ਲਈ ਰੋਡ ਸਵੀਪਿੰਗ ਮਸ਼ੀਨ ਲਗਾਉਣਾ, ਸੀਵਰੇਜ ਲਾਈਨਾਂ ਦੀ ਸਫ਼ਾਈ ਲਈ ਸੁਪਰ ਸੱਕਰ ਮਸ਼ੀਨਾਂ ਲਗਾਉਣ, ਵਾਟਰ ਸਪਲਾਈ ਲਈ ਟਿਊਬਵੈੱਲ, ਮੈਨਹੋਲ ਚੈਂਬਰਾਂ ਦਾ ਨਿਰਮਾਣ, ਮਿਨੀ ਹਾਈਮਾਸਟ ਲਾਈਟਾਂ ਲਗਾਉਣ ਤੇ ਗੁਰੂ ਕੀ ਵਡਾਲੀ ਸ਼ਮਸ਼ਾਨਘਾਟ ਵਿਚ ਟਾਇਲਟ ਸੈਟਾਂ ਦੇ ਨਿਰਮਾਣ ਕਾਰਜ ਆਦਿ ਸ਼ਾਮਲ ਹਨ।


ਇਨ੍ਹਾਂ ਸਹੂਲਤਾਂ ਦੇ ਮਿਲਣ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਮਿਲੇਗਾ ਤੇ ਅੰਮ੍ਰਿਤਸਰ ਵਾਸੀਆਂ ਦਾ ਜੀਵਨ ਪੱਧਰ ਵੀ ਉੱਚਾ ਚੁੱਕਿਆ ਜਾਵੇਗਾ। ਮੀਟਿੰਗ ਵਿੱਚ ਨਿਗਰਾਨ ਇੰਜਨੀਅਰ ਦਪਿੰਦਰ ਸੰਧੂ, ਸੰਦੀਪ ਸਿੰਘ, ਸਤਿੰਦਰ ਕੁਮਾਰ, ਕਾਰਜਕਾਰੀ ਇੰਜਨੀਅਰ ਭਲਿੰਦਰ ਸਿੰਘ, ਮਨਜੀਤ ਸਿੰਘ, ਐਸਐਸ ਮਲ੍ਹੀ, ਰਜਿੰਦਰ ਸਿੰਘ ਮਰੜੀ, ਡੀਸੀਐਫਏ ਮਨੂੰ ਸ਼ਰਮਾ, ਸਕੱਤਰ ਦਲਜੀਤ ਸਿੰਘ ਤੋਂ ਇਲਾਵਾ ਕਈ ਹੋਰ ਅਧਿਕਾਰੀ ਹਾਜ਼ਰ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:


IND vs NZ: ਜਨਵਰੀ 'ਚ ਵਨਡੇ ਤੇ ਟੀ-20 ਸੀਰੀਜ਼ ਖੇਡਣ ਲਈ ਭਾਰਤ ਆਵੇਗਾ ਨਿਊਜ਼ੀਲੈਂਡ, ਇੱਥੇ ਵੇਖੋ ਪੂਰਾ Schedule


IND vs BAN: ਸੱਟ ਤੋਂ ਬਾਅਦ ਵੀ ਰੋਹਿਤ ਸ਼ਰਮਾ ਨੂੰ ਬੱਲੇਬਾਜ਼ੀ ਕਰਦਾ ਵੇਖ ਪਤਨੀ ਰਿਤਿਕਾ ਹੋਈ ਭਾਵੁਕ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਖਾਸ ਸਟੋਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ