Amritsar News: ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅਪੂਰਨ ਸਥਿਤੀ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਪੂਰੀ ਤਰ੍ਹਾਂ ਸੁਰੱਖਿਅਤ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਝਿਜਕ ਦੇ ਦਰਸ਼ਨਾਂ ਲਈ ਆਉਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਜਾਰੀ ਇੱਕ ਵੀਡੀਓ ਵਿੱਚ, ਮੈਨੇਜਰ ਨੇ ਕਿਹਾ ਕਿ ਗੁਰੂਘਰ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ।

ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਕਣਕ ਦੇ ਸੀਜ਼ਨ ਤੋਂ ਬਾਅਦ ਦਸਵੰਧ ਚੜ੍ਹਾਉਣ ਆਉਣ ਵਾਲੇ ਸ਼ਰਧਾਲੂਆਂ ਲਈ ਸਾਰੇ ਪ੍ਰਬੰਧ ਸੁਚਾਰੂ ਹਨ। ਸ੍ਰੀ ਦਰਾਬਰ ਸਾਹਿਬ ਵਿੱਚ 24 ਘੰਟੇ ਲੰਗਰ ਚੱਲਦਾ ਰਹਿੰਦਾ ਹੈ। ਸ਼ਰਧਾਲੂਆਂ ਦੇ ਠਹਿਰਨ ਦਾ ਵੀ ਪੂਰਾ ਪ੍ਰਬੰਧ ਹੈ। ਇਸ ਵੇਲੇ ਅੰਮ੍ਰਿਤਸਰ ਹਵਾਈ ਅੱਡਾ 10 ਮਈ ਤੱਕ ਬੰਦ ਹੈ।

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਸਰਹੱਦੀ ਇਲਾਕਿਆਂ ਵਿੱਚ ਮਿਜ਼ਾਈਲ ਹਮਲਿਆਂ ਦੀਆਂ ਰਿਪੋਰਟਾਂ ਕਾਰਨ ਸ਼ਰਧਾਲੂਆਂ ਦੀ ਗਿਣਤੀ ਘੱਟ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੋਂ ਸ਼ਰਧਾਲੂਆਂ ਦੇ ਫੋਨ ਆ ਰਹੇ ਹਨ। ਉਹ ਸਾਰਿਆਂ ਨੂੰ ਭਰੋਸਾ ਦੇ ਰਹੇ ਹਨ ਕਿ ਗੁਰੂਘਰ ਵਿੱਚ ਸਥਿਤੀ ਆਮ ਵਾਂਗ ਹੈ। ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਗੁਰੂ ਘਰ ਮੱਥਾ ਟੇਕਣ ਅਤੇ ਆਸ਼ੀਰਵਾਦ ਪ੍ਰਾਪਤ ਕਰਨ ਲਈ ਆਉਣਾ ਚਾਹੀਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :