Amritsar Blast: ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਅੱਜ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਇਸ ਮਗਰੋਂ ਕਈ ਸਵਾਲ ਉੱਠ ਰਹੇ ਹਨ। ਬੀਤੇ ਸ਼ਨੀਵਾਰ ਵੀ ਵਿਰਾਸਤੀ ਮਾਰਗ ’ਤੇ ਧਮਾਕਾ ਹੋਇਆ ਸੀ। ਇਸ ਤੋਂ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੌਕੇ ਦਾ ਜਾਇਜ਼ਾ ਲਿਆ। 



ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਆਈਈਡੀ ਧਮਾਕਾ ਨਹੀਂ ਹੈ, ਇਹ ਅੱਗ ਵਿਸਫੋਟਕ ਸੀ। ਮੌਕੇ ’ਤੋਂ ਕੋਈ ਡੈਟੋਨੇਟਰ ਨਹੀਂ ਮਿਲਿਆ। ਵਿਸਫੋਟਕਾਂ ਨੂੰ ਇੱਕ ਕੰਟੇਨਰ ਵਿੱਚ ਰੱਖ ਕੇ ਧਮਾਕਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਫ਼ਿਲਹਾਲ ਇਸ ਬਾਰੇ ਕੁਝ ਨਹੀਂ ਕਹਿ ਸਕਦੇ। 


ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਬਲ ਹੈ ਤੇ ਉਹ ਕਾਨੂੰਨ ਵਿਵਸਥਾ ਬਣਾਈ ਰੱਖਣਗੇ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਹਰ ਪਾਸੇ ਤੋਂ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ। 



ਦੱਸ ਦਈਏ ਕਿ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ 32 ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਾ ਸਕੀ ਤੇ ਇਸ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ।


ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਚੁੱਪ ਧਾਰੀ ਹੋਈ ਹੈ। ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ 'ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ


ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੇ ਬੰਬ ਨਿਰੋਧਕ ਦਸਤੇ ਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ। ਮੈਟਲ ਡਿਟੈਕਟਰ ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੀਵਰੇਜ ਲਾਈਨਾਂ ਤੇ ਗਟਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।