(Source: ECI/ABP News)
ਖ਼ੁਸ਼ਖ਼ਬਰੀ ! ਚੰਡੀਗੜ੍ਹ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ, ਨੋਟ ਕਰ ਲਓ ਟਾਇਮ
ਸੜਕ ਅਤੇ ਰੇਲ ਆਵਾਜਾਈ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਹਵਾਈ ਸੰਪਰਕ ਵੀ ਜੁੜ ਗਿਆ ਹੈ। ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇੰਡੀਗੋ ਏਅਰਲਾਈਨਜ਼ ਨੇ ਚੰਡੀਗੜ੍ਹ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰ ਦਿੱਤੀਆਂ ਹਨ।

Chandigarh to Amritsar: ਇੰਡੀਗੋ ਏਅਰਲਾਈਨਜ਼ ਨੇ ਆਮ ਲੋਕਾਂ ਦੀ ਸਹੂਲਤ ਲਈ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਸਿੱਧੀ ਉਡਾਣ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਯਾਤਰੀਆਂ ਨੂੰ ਘੱਟ ਸਮੇਂ ਵਿੱਚ ਚੰਡੀਗੜ੍ਹ ਪਹੁੰਚਣ ਦੀ ਸਹੂਲਤ ਮਿਲੇਗੀ।ਸੜਕ ਅਤੇ ਰੇਲ ਆਵਾਜਾਈ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਹਵਾਈ ਸੰਪਰਕ ਵੀ ਜੁੜ ਗਿਆ ਹੈ। ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇੰਡੀਗੋ ਏਅਰਲਾਈਨਜ਼ ਨੇ ਚੰਡੀਗੜ੍ਹ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰ ਦਿੱਤੀਆਂ ਹਨ।
ਇਹ ਫਲਾਈਟ ਚੰਡੀਗੜ੍ਹ ਤੋਂ ਰਾਤ 11:30 ਵਜੇ ਉਡਾਣ ਭਰੇਗੀ ਅਤੇ 12:15 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇਗੀ। ਇਸ ਤੋਂ ਬਾਅਦ ਇਹ ਫਲਾਈਟ ਅੰਮ੍ਰਿਤਸਰ ਤੋਂ ਰਾਤ 3:15 'ਤੇ ਉਡਾਣ ਭਰੇਗੀ ਅਤੇ ਸਵੇਰੇ 4 ਵਜੇ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚੇਗੀ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਵਿਦਿਆਰਥੀਆਂ, ਰੋਜ਼ਾਨਾ ਹਾਈ ਕੋਰਟ ਜਾਣ ਵਾਲੇ ਲੋਕਾਂ ਅਤੇ ਹੋਰ ਆਮ ਲੋਕਾਂ ਨੂੰ ਵੀ ਕਾਫੀ ਫਾਇਦਾ ਹੋਵੇਗਾ। ਇਹ ਉਡਾਣ ਸੈਲਾਨੀਆਂ ਲਈ ਬਹੁਤ ਸੁਵਿਧਾਜਨਕ ਹੋਵੇਗੀ।
ਅੰਮ੍ਰਿਤਸਰ ਹਵਾਈ ਅੱਡੇ ਨਾਲ ਜੁੜਿਆ ਇਤਿਹਾਸ
ਜ਼ਿਕਰ ਕਰ ਦਈਏ ਪੰਜਾਬ ਦੇ ਸਭ ਤੋਂ ਵੱਡੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਇਤਿਹਾਸ ‘ਚ ਦਸੰਬਰ 2023 ਤੇ ਸਾਲ 2023 ਯਾਤਰੀ ਤੇ ਹਵਾਈ ਆਵਾਜਾਈ ਵਿੱਚ ਹੁਣ ਪਹਿਲੇ ਸਥਾਨ ‘ਤੇ ਆ ਗਏ ਹਨ। ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੁਆਰਾ ਹਾਲ ਹੀ ਵਿੱਚ ਭਾਰਤ ਦੇ ਹਵਾਈ ਅੱਡਿਆਂ ਤੋਂ ਹਵਾਈ ਆਵਾਜਾਈ ਸਬੰਧੀ ਦਸੰਬਰ 2023 ਲਈ ਜਾਰੀ ਕੀਤੇ ਗਏ ਅੰਕੜੇ ਤੇ ਪਿਛਲੇ ਸਾਲਾਂ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਨੇ ਦਸੰਬਰ 2023 ਵਿੱਚ ਕੁੱਲ 3,38,712 (ਲਗਪਗ 3.38 ਲੱਖ) ਯਾਤਰੀਆਂ ਦਾ ਸਵਾਗਤ ਕੀਤਾ, ਜਿਸ ਵਿੱਚ 2,31,699 ਘਰੇਲੂ ਤੇ 1,06,813 ਅੰਤਰਰਾਸ਼ਟਰੀ ਯਾਤਰੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹਵਾਈ ਅੱਡੇ ਨੇ ਸਾਲ 2023 ਵਿੱਚ ਕੁੱਲ 29,44,916 (ਲਗਪਗ 29.5 ਲੱਖ) ਯਾਤਰੀਆਂ ਦੀ ਆਵਾਜਾਈ ਦਰਜ ਕਰਕੇ ਸਾਲ 2019 ਵਿੱਚ ਦਰਜ ਪਿਛਲੀ ਸਭ ਤੋਂ ਵੱਧ 25,63,719 (ਤਕਰੀਬਨ 25.6 ਲੱਖ) ਯਾਤਰੀਆਂ ਦੀ ਕੁੱਲ ਗਿਣਤੀ ਨੂੰ ਮਾਤ ਦੇ ਦਿੱਤੀ ਹੈ। ਇਸ ਵਿੱਚ 20,26,901 ਘਰੇਲੂ ਤੇ 9,518 ਯਾਤਰੀ ਸ਼ਾਮਲ ਹਨ।"
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
