Amritsar News: ਅੰਮ੍ਰਿਤਸਰ ਤੋਂ 6 ਮੁਲਕਾਂ ਦੇ 9 ਕੌਮਾਂਤਰੀ ਤੇ 11 ਘਰੇਲੂ ਹਵਾਈ ਅੱਡਿਆਂ ਲਈ ਸਿੱਧੀਆਂ ਉਡਾਣਾਂ
Amritsar News: ਅੰਮ੍ਰਿਤਸਰ ਦਾ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਆਉਣ ਵਾਲੀਆਂ ਸਰਦੀਆਂ ਲਈ ਛੇ ਮੁਲਕਾਂ ਦੇ ਨੌਂ ਕੌਮਾਂਤਰੀ ਤੇ ਭਾਰਤ ਦੇ 11 ਘਰੇਲੂ ਹਵਾਈ ਅੱਡਿਆਂ ਨਾਲ ਸਿੱਧੀਆਂ ਉਡਾਣਾਂ ਰਾਹੀਂ ਜੁੜ ਗਿਆ ਹੈ।
Amritsar News: ਅੰਮ੍ਰਿਤਸਰ ਦਾ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਆਉਣ ਵਾਲੀਆਂ ਸਰਦੀਆਂ ਲਈ ਛੇ ਮੁਲਕਾਂ ਦੇ ਨੌਂ ਕੌਮਾਂਤਰੀ ਤੇ ਭਾਰਤ ਦੇ 11 ਘਰੇਲੂ ਹਵਾਈ ਅੱਡਿਆਂ ਨਾਲ ਸਿੱਧੀਆਂ ਉਡਾਣਾਂ ਰਾਹੀਂ ਜੁੜ ਗਿਆ ਹੈ। ਹਵਾਈ ਸਰਦੀਆਂ ਨਵੰਬਰ ਤੋਂ ਸ਼ੁਰੂ ਹੋ ਕੇ ਮਾਰਚ ਵਿੱਚ ਖ਼ਤਮ ਹੁੰਦੀਆਂ ਹਨ।
ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਭਾਰਤੀ ਏਅਰਲਾਈਨ ਸਪਾਈਸਜੈੱਟ ਵੱਲੋਂ ਨਵੰਬਰ ਦੇ ਪਹਿਲੇ ਹਫ਼ਤੇ ਤੋਂ ਇਟਲੀ ਦੇ ਰੋਮ ਤੇ ਮਿਲਾਨ ਬਰਗਾਮੋ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਨਾਲ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਹੋਰ ਹੁਲਾਰਾ ਮਿਲਿਆ ਹੈ।
ਯੂਰਪ, ਯੂਕੇ ਤੇ ਉੱਤਰੀ ਅਮਰੀਕਾ ਨਾਲ ਅੰਮ੍ਰਿਤਸਰ ਦੇ ਵਿਸਤ੍ਰਿਤ ਹਵਾਈ ਸੰਪਰਕ ਬਾਰੇ ਉਨ੍ਹਾਂ ਦੱਸਿਆ ਕਿ ਏਅਰ ਇੰਡੀਆ 16 ਨਵੰਬਰ ਤੋਂ ਬਰਮਿੰਘਮ-ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੌਜੂਦਾ ਗਿਣਤੀ ਨੂੰ ਹਫ਼ਤੇ ਵਿੱਚ 2 ਤੋਂ ਵਧਾ ਕੇ 3 ਕਰ ਰਹੀ ਹੈ। ਇਸੇ ਤਰ੍ਹਾਂ ਲੰਡਨ-ਹੀਥਰੋ ਲਈ ਵੀ ਹਫ਼ਤੇ ਵਿੱਚ 3 ਸਿੱਧੀਆਂ ਉਡਾਣਾਂ ਦਾ ਸੰਚਾਲਨ ਕੀਤਾ ਜਾਵੇਗਾ।
ਕਤਰ ਏਅਰਵੇਜ਼ ਦੋਹਾ ਰਾਹੀਂ ਅਮਰੀਕਾ, ਕੈਨੇਡਾ, ਯੂਰਪ, ਅਤੇ ਹੋਰਨਾਂ ਮੁਲਕਾਂ ਤੋਂ ਛੁੱਟੀਆਂ ਮਨਾਉਣ ਲਈ ਪੰਜਾਬ ਆਉਣ ਵਾਲੇ ਪਰਵਾਸੀ ਪੰਜਾਬੀਆਂ ਲਈ ਰੋਜ਼ਾਨਾ ਸਿੱਧੀ ਉਡਾਣ ਨਾਲ ਸੁਵਿਧਾਜਨਕ ਸੰਪਰਕ ਦੇ ਬਦਲ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਏਅਰ ਇੰਡੀਆ ਵਲੋਂ ਦਿੱਲੀ-ਅੰਮ੍ਰਿਤਸਰ ਦਰਮਿਆਨ ਉਡਾਣਾਂ ਦੀ ਗਿਣਤੀ ਵਧਾਈ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
Ludhiana News: ਲਾਡੋਵਾਲ ਟੌਲ ਪਲਾਜ਼ਾ ਨੂੰ ਲੱਗੇਗਾ ਤਾਲਾ? ਸੰਸਦ ਮੈਂਬਰ ਦੀ ਐਨਐਚਏਆਈ ਨੂੰ ਸਿੱਧੀ ਚੇਤਾਵਨੀ
Patiala News: ਪਟਿਆਲਾ 'ਚ ਡੇਂਗੂ ਦਾ ਕਹਿਰ, ਮਰੀਜ਼ਾਂ ਦੀ ਗਿਣਤੀ 600 ਤੋਂ ਟੱਪੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ