ਪੜਚੋਲ ਕਰੋ
Advertisement
Diwali 2022 : ਸ੍ਰੀ ਹਰਿਮੰਦਰ ਸਾਹਿਬ 'ਚ ਅੱਜ ਜਗਾਏ ਜਾਣਗੇ 1 ਲੱਖ ਦੇਸੀ ਘਿਓ ਦੇ ਦੀਵੇ, 2 ਲੱਖ ਤੋਂ ਵੱਧ ਸੰਗਤਾਂ ਟੇਕਣਗੀਆਂ ਮੱਥਾ
Diwali 2022 : ਦੇਸ਼ ਭਰ 'ਚ ਦੀਵਾਲੀ ਦਾ ਤਿਉਹਾਰ (Diwali) ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਜਿੱਥੇ ਭਗਵਾਨ ਸ੍ਰੀ ਰਾਮ ਚੰਦਰ ਜੀ 14 ਸਾਲਾਂ ਦਾ ਬਨਵਾਸ ਕੱਟ ਕੇ ਵਾਪਸ ਅਯੁੱਧਿਆ ਪਰਤੇ ਸਨ ਤਾਂ ਲੋਕਾਂ ਨੇ ਦੇਸ਼ੀ ਘਿਓ ਦੇ ਦੀਵੇ ਬਾਲ ਕੇ ਖੁਸ਼ੀ ਮਨਾਈ ਸੀ।
Diwali 2022 : ਦੇਸ਼ ਭਰ 'ਚ ਦੀਵਾਲੀ ਦਾ ਤਿਉਹਾਰ (Diwali) ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਜਿੱਥੇ ਭਗਵਾਨ ਸ੍ਰੀ ਰਾਮ ਚੰਦਰ ਜੀ 14 ਸਾਲਾਂ ਦਾ ਬਨਵਾਸ ਕੱਟ ਕੇ ਵਾਪਸ ਅਯੁੱਧਿਆ ਪਰਤੇ ਸਨ ਤਾਂ ਲੋਕਾਂ ਨੇ ਦੇਸ਼ੀ ਘਿਓ ਦੇ ਦੀਵੇ ਬਾਲ ਕੇ ਖੁਸ਼ੀ ਮਨਾਈ ਸੀ। ਉੱਥੇ ਹੀ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਗਵਾਲੀਅਰ ‘ਚ 52 ਬੰਦੀ ਰਾਜਿਆ ਨੂੰ ਰਿਹਾਅ ਕਰਵਾ ਕੇ ਅੰਮ੍ਰਿਤਸਰ ਪਹੁੰਚੇ ਸਨ। ਜਿਸ ਕਰਕੇ ਗੁਰੂ ਜੀ ਦੇ ਆਉਣ ਦੀ ਖੁਸ਼ੀ ਵਿੱਚ ਵਿੱਚ ਦੀਪ ਮਾਲਾ ਕਰਕੇ ਸਿੱਖ ਸੰਗਤਾਂ ਨੇ ਖੁਸ਼ੀ ਮਨਾਈ ਸੀ।
ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ ਗਿਆ ਹੈ। ਸ੍ਰੀ ਹਰਿਮੰਦਰ ਸਾਹਿਬ ਇੰਨਾ ਖੂਬਸੂਰਤ ਲੱਗ ਰਿਹਾ ਹੈ ਕਿ ਹਰ ਕੋਈ ਇਸ ਨੂੰ ਦੇਖਦਾ ਹੀ ਰਹਿ ਜਾਂਦਾ ਹੈ। ਸ਼ਾਮ ਨੂੰ ਇਸ ਦੀ ਖੂਬਸੂਰਤੀ ਕਈ ਗੁਣਾ ਵਧ ਜਾਂਦੀ ਹੈ। ਸ਼ਾਮ ਨੂੰ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ ਅਤੇ ਆਤਿਸ਼ਬਾਜ਼ੀ ਹੋਵੇਗੀ। ਇਸ ਮੌਕੇ ਅੰਮ੍ਰਿਤਸਰ ਦੀ ਦੀਵਾਲੀ ਵੇਖਣ ਲਈ ਦੂਰੋ-ਦੂਰੋ ਸੰਗਤ ਪਹੁੰਚ ਰਹੀ ਹੈ।
ਇਹ ਵੀ ਪੜ੍ਹੋ : ਸੋਮਾਲੀਆ ਦੇ ਹੋਟਲ 'ਚ ਅੱਤਵਾਦੀ ਹਮਲਾ, 9 ਲੋਕਾਂ ਦੀ ਮੌਤ, 47 ਜ਼ਖਮੀ, 4 ਅੱਤਵਾਦੀ ਢੇਰ , ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਲਈ ਜ਼ਿੰਮੇਵਾਰੀ
ਇਸ ਦਿਨ ਸਿੱਖਾਂ ਵੱਲੋਂ ਇਸ ਦਿਨ ਨੂੰ ਬੰਦੀ ਛੋੜ ਦਿਵਸ ਦੇ ਰੂਪ ਵਿੱਚ ਮਨਾਇਆ ਜਾਦਾ ਹੈ। ਇਸ ਦਿਨ ਜਿੱਥੇ ਹਰ ਘਰ ਵਿੱਚ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ, ਉੱਥੇ ਹੀ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ (Sri Harmandir Sahib) ਵਿਖੇ ਵੱਡੀ ਗਿਣਤੀ ਵਿੱਚ ਇੱਕਠੀ ਹੋਈ ਸੰਗਤ ਦੀਪ ਮਾਲਾ ਕਰਕੇ ਖੁਸ਼ੀ ਮਨਾਉਦੀ ਹੈ। ਇਸ ਦਿਨ ਸ੍ਰੀ ਹਰਮਿੰਦਰ ਸਾਹਿਬ ਦਾ ਅਨੌਖਾ ਹੀ ਦ੍ਰਿਸ਼ ਹੁੰਦਾ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਇਸ ਸੁੰਦਰਤਾ ਕਾਰਨ ਇਸਨੂੰ ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ ਕਿਹਾ ਜਾਂਦਾ ਹੈ।
ਦੱਸ ਦੇਈਏ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ 'ਤੇ ਅੱਜ 2 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੀ ਉਮੀਦ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਕਾਰਨ ਸੋਨੇ ਨਾਲ ਬਣੇ ਇਸ ਮੰਦਰ ਦੀ ਸੁੰਦਰਤਾ ਕਈ ਗੁਣਾ ਵਧ ਗਈ ਹੈ। ਇਸ ਦਿਨ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀਆਂ ਤਿਆਰੀਆਂ ਸਵੇਰ ਤੋਂ ਹੀ ਸ਼ੁਰੂ ਹੋ ਗਈਆਂ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਕ੍ਰਿਕਟ
ਲੁਧਿਆਣਾ
ਲੁਧਿਆਣਾ
Advertisement