ਡੀਜੀਪੀ ਗੌਰਵ ਯਾਦਵ ਦਾ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਨੂੰ ਸੁਨੇਹਾ, ਪੰਜਾਬ 'ਚ ਅਮਨ-ਕਾਨੂੰਨ ਕਾਇਮ, ਕੋਈ ਗਲਤਫਹਿਮੀ ਤਾਂ ਦੂਰ ਕਰੋ...
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੂੰ ਵਿਦੇਸ਼ੀ ਤਾਕਤਾਂ ਦਾ ਹਮਾਇਤ ਹਾਸਲ ਹੈ। ਉਨ੍ਹਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ISI ਸਪੋਰਟ ਕਰ ਰਹੀ ਹੈ।
ਅਸ਼ਰਫ ਢੁੱਡੀ
Amritsar News: ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੂੰ ਵਿਦੇਸ਼ੀ ਤਾਕਤਾਂ ਦਾ ਹਮਾਇਤ ਹਾਸਲ ਹੈ। ਉਨ੍ਹਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਸਪੋਰਟ ਕਰ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਹੈ। ਪੰਜਾਬ ਵਿੱਚ ਪੂਰਨ ਸ਼ਾਂਤੀ ਹੈ। ਜੇਕਰ ਪੰਜਾਬ ਬਾਰੇ ਕੋਈ ਗਲਤਫਹਿਮੀ ਹੈ ਤਾਂ ਦੂਰ ਕਰੋ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਨੂੰ ਜਵਾਬਦੇਹ ਹੈ। ਡੀਜੀਪੀ ਨੇ ਕਿਹਾ ਕਿ ਜਿਹੜੇ ਲੋਕ ਕਾਨੂੰਨ ਨੂੰ ਲੋੜੀਂਦੇ ਹਨ, ਉਹ ਆਪਣੇ ਆਪ ਨੂੰ ਕਾਨੂੰਨ ਦੇ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਜੋ ਲੋਕ ਕਾਨੂੰਨ ਨੂੰ ਲੋੜੀਂਦੇ ਹਨ, ਅਸੀਂ ਉਨ੍ਹਾਂ ਨੂੰ ਗ੍ਰਿਫਤਾਰ ਕਰਾਂਗੇ।
ਦੱਸ ਦਈਏ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸਵੇਰੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਸੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਿਲਕੁਲ ਠੀਕ ਹਨ। ਕਿਸੇ ਨੂੰ ਵੀ ਡਰਨ ਦੀ ਕੋਈ ਲੋੜ ਨਹੀਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਵਾਂਗੇ। ਉਨ੍ਹਾਂ ਕਿਹਾ ਜਿਹੜੇ ਵੀ ਸ਼ਰਾਰਤੀ ਅਨਸਰ ਹਨ, ਜਿਨ੍ਹਾਂ ਦੇ ਪਿੱਛੇ ਬਾਹਰਲੀ ਤਾਕਤ ਆਈਐਸਆਈ ਖੜ੍ਹੀ ਹੈ, ਉਹ ਲੋਕ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਵਾਂਗੇ।
ਡੀਜੀਪੀ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਸਮੂਹ ਪੰਜਾਬੀ ਤੇ ਪੰਜਾਬ ਪੁਲਿਸ ਮਿਲ ਕੇ ਭੰਗ ਨਹੀਂ ਹੋਣ ਦੇਣਗੇ ਉਨ੍ਹਾਂ ਕਿਹਾ ਪੰਜਾਬ ਦੀ ਪੁਲਿਸ ਕਾਨੂੰਨ ਨੂੰ ਲੈ ਕੇ ਪੂਰੀ ਤਰ੍ਹਾਂ ਜ਼ਿੰਮੇਵਾਰ ਪੁਲਿਸ ਹੈ। ਉਨ੍ਹਾਂ ਕਿਹਾ ਸਭ ਕੋਲ ਆਪਣੇ ਕਾਨੂੰਨੀ ਅਧਿਕਾਰ ਹਨ। ਦੇਸ ਦੇ ਕਾਨੂੰਨ ਮੁਤਾਬਕ ਪੰਜਾਬ ਵਿੱਚ ਘੁੰਮੋ-ਫਿਰੋ ਤੇ ਦੇਖੋ ਪੰਜਾਬ ਦੇ ਹਾਲਾਤ ਬਿਲਕੁਲ ਠੀਕ ਹਨ।
ਡੀਜੀਪੀ ਨੇ ਕਿਹਾ ਕਿ ਜੋ ਵਿਦੇਸ਼ਾਂ ਵਿੱਚ ਬੈਠੇ ਹਨ, ਉਹ ਇੱਥੇ ਆ ਕੇ ਵੇਖਣ ਪੰਜਾਬ ਵਿੱਚ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਹੈ। ਜੇਕਰ ਕਿਸੇ ਨੂੰ ਕਿਸੇ ਮਾਮਲੇ ਵਿੱਚ ਕੋਈ ਗਲਤਫਹਿਮੀ ਹੈ ਤਾਂ ਉਹ ਦੂਰ ਕਰ ਸਕਦਾ ਹੈ। ਡੀਜੀਪੀ ਨੇ ਕਿਹਾ ਧਾਰਮਿਕ ਸਥਾਨਾਂ ਦੀ ਵਰਤੋਂ ਆਪਣੇ ਨਿੱਜੀ ਕਾਰਨਾਂ ਕਰਕੇ ਨਹੀਂ ਕਰਨੀ ਚਾਹੀਦੀ।
ਉਨ੍ਹਾਂ ਨੇ ਕਿਹਾ ਕਿ ਧਰਮ ਅਸਥਾਨਾਂ ਤੇ ਧਰਮ ਗ੍ਰੰਥਾਂ ਦੀ ਦੁਰਵਰਤੋਂ ਨਹੀਂ ਹੋਣੀ ਚਾਹੀਦੀ। ਅਸੀ ਪੰਜਾਬ ਵਿੱਚ ਅਮਨ ਸ਼ਾਂਤੀ ਤੇ ਭਾਈਚਾਰੇ ਨੂੰ ਕਾਇਮ ਰੱਖਾਂਗੇ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਾਰਤੀ ਅਨਸਰ ਹਨ, ਉਨ੍ਹਾਂ ਨਾਲ ਪੰਜਾਬ ਪੁਲਿਸ ਸਖ਼ਤੀ ਨਾਲ ਪੇਸ਼ ਆਵੇਗੀ।
ਡੀਜੀਪੀ ਨੇ ਕਿਹਾ ਕਿ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿ ਉਹ ਪੰਜਾਬ ਦੀ ਸ਼ਾਂਤੀ ਤੇ ਭਾਈਚਾਰੇ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇ, ਭਾਵੇਂ ਉਹ ਪਾਕਿਸਤਾਨ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਕਾਨੂਨ ਨੂੰ ਲੋੜੀਂਦਾ ਹੈ, ਉਸ ਨੂੰ ਅਸੀਂ ਗ੍ਰਿਫ਼ਤਾਰ ਕਰਾਂਗੇ, ਚਾਹੇ ਉਹ ਕੋਈ ਵੀ ਹੋਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ