Operation Blue Star: '4 ਜੂਨ ਨੂੰ ਜਿੱਤਣ ਵਾਲੇ ਢੋਲ-ਢਮੱਕੇ ਜਾਂ ਸਪੀਕਰ ਲਾ ਕੇ ਖੁਸ਼ੀ ਦਾ ਜਸ਼ਨ ਨਾ ਮਨਾਉਣ'
1984 ਘੱਲੂਘਾਰਾ ਸ਼ਹੀਦੀ ਹਫ਼ਤੇ ਦੇ ਚਲਦਿਆਂ ਇਨ੍ਹਾਂ ਦਿਹਾੜਿਆਂ ਪ੍ਰਤੀ ਸਿੱਖਾਂ ਭਾਵਨਾਵਾਂ ਦੇ ਮੱਦੇਨਜ਼ਰ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਜਿੱਤਣ ਵਾਲੇ ਉਮੀਦਵਾਰ ਢੋਲ-ਢਮੱਕੇ ਨਾਲ ਜਾਂ ਸਪੀਕਰ ਲਗਾ ਕੇ ਖੁਸ਼ੀ ਦਾ ਜਸ਼ਨ ਬਿਲਕੁਲ ਨਾ ਕਰਨ। ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਜ਼ਰੂਰ ਕਰਨ।
ਦੇਸ਼ ਵਿੱਚ ਲੋਕ ਸਭਾ ਚੋਣਾਂ ਪੈ ਗਈਆਂ ਹਨ ਤੇ ਹੁਣ 4 ਜੂਨ ਨੂੰ ਇਸ ਦੇ ਨਤੀਜੇ ਆਉਣਗੇ। ਇਸ ਸਬੰਧੀ ਸਾਰੇ ਲੀਡਰ ਆਪਣੀ ਜਿੱਤ ਦਾ ਦਾਅਵਾ ਕਰ ਰਹੇ ਹਨ। ਇਸ ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੁਨੀਆ ਵਿੱਚ ਵਸਦਾ ਸਿੱਖ ਭਾਈਚਾਰਾ ਜੂਨ ਦੇ ਪਹਿਲੇ ਹਫ਼ਤੇ ਨੂੰ ਸ਼ਹੀਦੀ ਦਿਨਾਂ ਦੇ ਰੂਪ ਵਿੱਚ ਮਨਾਉਂਦਾ ਹੈ।
ਜਥੇਦਾਰ ਨੇ ਕਿਹਾ ਕਿ,ਜ਼ਰੂਰੀ ਅਪੀਲ: ਜੂਨ 1984 ਘੱਲੂਘਾਰਾ ਸ਼ਹੀਦੀ ਹਫ਼ਤੇ ਦੇ ਚਲਦਿਆਂ ਇਨ੍ਹਾਂ ਦਿਹਾੜਿਆਂ ਪ੍ਰਤੀ ਸਿੱਖਾਂ ਭਾਵਨਾਵਾਂ ਦੇ ਮੱਦੇਨਜ਼ਰ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਜਿੱਤਣ ਵਾਲੇ ਉਮੀਦਵਾਰ ਢੋਲ-ਢਮੱਕੇ ਨਾਲ ਜਾਂ ਸਪੀਕਰ ਲਗਾ ਕੇ ਖੁਸ਼ੀ ਦਾ ਜਸ਼ਨ ਬਿਲਕੁਲ ਨਾ ਕਰਨ। ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਜ਼ਰੂਰ ਕਰਨ।
ਜ਼ਰੂਰੀ ਅਪੀਲ: ਜੂਨ 1984 ਘੱਲੂਘਾਰਾ ਸ਼ਹੀਦੀ ਹਫ਼ਤੇ ਦੇ ਚਲਦਿਆਂ ਇਨ੍ਹਾਂ ਦਿਹਾੜਿਆਂ ਪ੍ਰਤੀ ਸਿੱਖਾਂ ਭਾਵਨਾਵਾਂ ਦੇ ਮੱਦੇਨਜ਼ਰ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਜਿੱਤਣ ਵਾਲੇ ਉਮੀਦਵਾਰ ਢੋਲ-ਢਮੱਕੇ ਨਾਲ ਜਾਂ ਸਪੀਕਰ ਲਗਾ ਕੇ ਖੁਸ਼ੀ ਦਾ ਜਸ਼ਨ ਬਿਲਕੁਲ ਨਾ ਕਰਨ। ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਜ਼ਰੂਰ ਕਰਨ। pic.twitter.com/0KNC2lIaym
— Giani Raghbir Singh (@J_SriAkalTakht) June 2, 2024
ਉਨ੍ਹਾਂ ਨੇ ਕਿਹਾ ਕਿ ਜੂਨ ਮਹੀਨੇ ਵਿੱਚ ਭਾਰਤੀ ਸਰਕਾਰ ਦੇ ਹੁਕਮ ‘ਤੇ ਭਾਰਤੀ ਫੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ ਗਈ ਅਤੇ ਹਜ਼ਾਰਾਂ ਹੀ ਸਿੰਘ ਅਤੇ ਸਿੰਘਣੀਆਂ ਨੂੰ ਸ਼ਹੀਦ ਕੀਤਾ ਗਿਆ ਸੀ ਉਨ੍ਹਾਂ ਨੂੰ ਸਿੱਖ ਸੰਗਤ ਬੜੇ ਹੀ ਦੁਖੀ ਹਿਰਦੇ ਨਾਲ ਯਾਦ ਕਰਦੀ ਹੈ।
ਜਥੇਦਾਰ ਰਘਬੀਰ ਸਿੰਘ ਨੇ ਕਿਹਾ ਸਿੱਖ ਜਗਤ ਜੂਨ ਦਾ ਪਹਿਲਾ ਹਫ਼ਤਾ ਸ਼ਹੀਦੀ ਦਿਹਾੜੇ ਨਾਲ ਮਨਾਉਂਦਾ ਤੇ ਬਹੁਤ ਭਾਰੀ ਚੀਸ ਆਪਣੇ ਹਿਰਦੇ ਉੱਤੇ ਮਹਿਸੂਸ ਕਰਦਾ। 1984 ਵਿੱਚ ਭਾਰਤੀ ਹਕੂਮਤ ਵੱਲੋਂ ਟੈਂਕਾਂ ਤੋਪਾਂ ਨਾਲ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਗਿਆ ਤੇ ਸਿੰਘ-ਸਿੰਘਣੀਆਂ ਨੂੰ ਸ਼ਹੀਦ ਕੀਤਾ।
ਸਿੱਖ ਜਗਤ ਦਰਦ ਨਾਲ ਪਹਿਲੇ ਹਫਤੇ ਨਾਲ ਸਿੱਖ ਜਗਤ ਮਨਾਉਂਦਾ ਹੈ। ਅਪੀਲ ਕੀਤੀ ਜਾਂਦੀ ਹੈ ਕਿ 4 ਜੂਨ ਨੂੰ ਪੰਜਾਬ ਵਿੱਚ ਜੋ ਵੀ ਉਮੀਦਵਾਰ ਜਿੱਤ ਦਰਜ ਕਰਦੇ ਹਨ ਉਹ ਜਿੱਤ ਦਾ ਜਸ਼ਨ ਢੋਲ ਢਮੱਕਿਆ ਨਾਲ ਕਰਨ, ਉਹ ਕਿਸੇ ਪ੍ਰਕਾਰ ਦਾ ਜਸ਼ਨ ਨਾ ਮਨਾਉਣ।