ਅੰਮ੍ਰਿਤਸਰ: ਸ਼ਹਿਰ ਦੇ ਹੁੰਦੇ ਵਿਕਾਸ ਅਤੇ ਇਮਾਰਤਾਂ ਦੀ ਵੱਧ ਰਹੀ ਉਚਾਈ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿਭਾਗ ਨੂੰ  ਅਪਗ੍ਰੇਡ ਕਰਨ ਲਈ ਸਮਾਰਟ ਸਿਟੀ ਮਿਸ਼ਨ ਤਹਿਤ 8.50 ਕਰੋੜ ਦੀ ਲਾਗਤ ਨਾਲ ਖਰੀਦੀ ਗਈ ਏਰੀਅਲ ਲੈਡਰ ਹਾਈਡਰੌਲਿਕ ਪਲੇਟਫਾਰਮ ਮਸ਼ੀਨ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਨਿੱਝਰ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਮੌਜੂਦਗੀ ਵਿੱਚ ਨਗਰ ਨਿਗਮ ਨੂੰ ਸੌਂਪਿਆ।

Continues below advertisement


ਇਸ ਮੌਕੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 8.50 ਕਰੋੜ ਰੁਪਏ ਹੈ, ਜਿਸ ਵਿੱਚੋਂ 7 ਸਾਲ ਮਸ਼ੀਨ ਦਾ ਸੰਚਾਲਨ ਅਤੇ ਰੱਖ-ਰਖਾਅ ਅਤੇ ਪਹਿਲੇ 6 ਮਹੀਨਿਆਂ ਲਈ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਸ਼ੀਨ ਚਲਾਉਣ ਦੀ ਸਿਖਲਾਈ ਵੀ ਮਸ਼ੀਨ ਬਣਾਉਣ ਵਾਲੀ ਕੰਪਨੀ ਵੱਲੋਂ ਦਿੱਤੀ ਜਾਵੇਗੀ। ਸਮਾਰਟ ਸਿਟੀ ਮਿਸ਼ਨ ਤਹਿਤ ਫਾਇਰ ਬ੍ਰਿਗੇਡ ਵਿਭਾਗ ਵਲੋਂ ਪਹਿਲਾਂ ਹੀ ਪ੍ਰਾਪਤ ਕੀਤੇ ਗਏ ਵਾਟਰ ਬ੍ਰਾਊਜ਼ਰ ਟੈਂਡਰ ਨੂੰ ਇਸ ਮਸ਼ੀਨ ਨਾਲ ਜੋੜ ਕੇ ਲਗਭਗ 70 ਮੀਟਰ ਦੀ ਉਚਾਈ ਤੱਕ ਅੱਗ ਲੱਗਣ ਤੇ ਕਾਬੂ ਪਾਇਆ ਜਾ ਸਕੇਗਾ। 


ਇਸ ਮਸ਼ੀਨ ਰਾਹੀਂ ਅੱਗ ਲੱਗਣ ਵਾਲੀ ਇਮਾਰਤ ਦੇ ਬਾਹਰ 52 ਮੀਟਰ ਦੀ ਉਚਾਈ ਤੱਕ ਜਾ ਕੇ ਵੀ ਆਸਾਨੀ ਨਾਲ ਰੇਸਕੀਓ ਕੀਤਾ ਜਾ ਸਕਦਾ ਹੈ। ਇਹ ਮਸ਼ੀਨ ਇਨਫਰਾਰੈੱਡ ਤਕਨੀਕ ਨਾਲ ਲੈਸ ਹੈ, ਜਿਸ ਨਾਲ ਅੱਗ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ। ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਫਾਇਰ ਬ੍ਰਿਗੇਡ ਵਿਭਾਗ ਨੂੰ ਪਹਿਲ ਦੇ ਆਧਾਰ ’ਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਵੀ ਸਮਾਰਟ ਸਿਟੀ ਮਿਸ਼ਨ ਤਹਿਤ ਕਰੀਬ 4.5 ਕਰੋੜ ਰੁਪਏ ਦੀ ਲਾਗਤ ਨਾਲ ਫਾਇਰ ਬ੍ਰਿਗੇਡ ਵਿਭਾਗ ਨੂੰ ਆਧੁਨਿਕ ਉਪਕਰਨਾਂ ਨਾਲ ਅੱਪਗ੍ਰੇਡ ਕੀਤਾ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: