Chief Khalsa Diwan: ਸਿੱਖਾਂ ਦੀ ਸਭ ਤੋਂ ਪੁਰਾਣੀ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਜਨਰਲ ਕਮੇਟੀ ਦੀਆਂ ਐਤਵਾਰ ਨੂੰ ਹੋਈਆਂ ਚੋਣਾਂ ਵਿੱਚ ਸਾਬਕਾ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ 97 ਵੋਟਾਂ ਨਾਲ ਜਿੱਤ ਦਰਜ ਕਰਕੇ ਲਗਾਤਾਰ ਦੂਜੀ ਵਾਰ ਪ੍ਰਧਾਨ ਦੇ ਅਹੁਦੇ 'ਤੇ ਕਬਜ਼ਾ ਕਰ ਲਿਆ।
ਡਾ. ਨਿੱਝਰ ਇਸ ਵੇਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ। ਉਹ ਚੀਫ਼ ਖਾਲਸਾ ਦੀਵਾਨ ਦੇ ਦੋ ਸਾਲ ਪ੍ਰਧਾਨ ਰਹੇ ਹਨ। ਇਸ ਚੋਣ 'ਚ ਕੁੱਲ 491 ਵਿੱਚ 399 ਵੋਟਰਾਂ ਨੇ ਵੋਟਾਂ ਪਾਈਆਂ। ਨਿੱਝਰ ਧੜੇ ਵੱਲੋਂ ਜਿੱਤਣ ਵਾਲੇ ਉਮੀਦਵਾਰਾਂ ਵਿੱਚ ਮੀਤ ਪ੍ਰਧਾਨ ਦੇ ਦੋ ਅਹੁਦਿਆਂ ਲਈ ਸੰਤੋਖ ਸਿੰਘ ਸੇਠੀ ਅਤੇ ਜਗਜੀਤ ਸਿੰਘ ਬੰਟੀ ਚੋਣ ਜਿੱਤੇ ਹਨ। ਉਨ੍ਹਾਂ ਨੂੰ ਕ੍ਰਮਵਾਰ 242 ਅਤੇ 212 ਵੋਟਾਂ ਮਿਲੀਆਂ।
ਇਸੇ ਤਰ੍ਹਾਂ ਸਥਾਨਕ ਪ੍ਰਧਾਨ ਲਈ ਕੁਲਜੀਤ ਸਿੰਘ ਸਾਹਨੀ 226 ਵੋਟਾਂ ਲੈ ਕੇ ਜੇਤੂ ਰਹੇ ਹਨ ਅਤੇ ਸਵਿੰਦਰ ਸਿੰਘ ਕੱਥੂਨੰਗਲ ਆਨਰੇਰੀ ਸਕੱਤਰ ਲਈ 221 ਵੋਟਾਂ ਲੈ ਕੇ ਜੇਤੂ ਰਹੇ। ਦੀਵਾਨ ਬਚਾਓ ਫਰੰਟ ਧੜੇ ਵੱਲੋਂ ਸਿਰਫ ਇੱਕ ਉਮੀਦਵਾਰ ਰਮਨੀਕ ਸਿੰਘ ਨੇ ਆਨਰੇਰੀ ਸਕੱਤਰ ਦੇ ਅਹੁਦੇ ਲਈ 217 ਵੋਟਾਂ ਲੈ ਕੇ ਜਿੱਤ ਪ੍ਰਾਪਤ ਕੀਤੀ।
ਚੀਫ ਖਾਲਸਾ ਦੀਵਾਨ ਦੇ ਕੱਢੇ ਹੋਏ ਛੇ ਮੈਂਬਰਾਂ ਨੇ ਉਨ੍ਹਾਂ ਨੂੰ ਵੋਟਨਾ ਪਾਉਣ 'ਤੇ ਪ੍ਰਬੰਧਕਾਂ ਖ਼ਿਲਾਫ਼ ਰੋਸ ਪ੍ਰਗਟਾਇਆ। ਇਹ ਮੈਥਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੋਟ ਪਾਉਣ ਸਬੰਧੀ ਹੱਕ ਦੇਣ ਬਾਰੇ ਇੱਕ ਪੱਤਰ ਲੈ ਕੇ ਪੁੱਜੇ ਸਨ।
ਇਸ ਵਿੱਚ ਚੋਣ ਅਕਜ਼ਰਵਰ ਅਤੇ ਐਸਡੀਐਮ ਨੂੰ ਆਖਿਆ ਗਿਆ ਸੀ ਕਿ ਇਨ੍ਹਾਂ ਛੇ ਮੈਬਰਾਂ ਨੂੰ ਘੱਟੋ ਘੱਟ ਆਪਣੀ ਟੈਂਡਰ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾਵੇ। ਉਨ੍ਹਾਂ ਇਹ ਪੱਤਰ ਚੋਣ ਅਧਿਕਾਰੀਆਂ ਨੂੰ ਭੇਜਿਆ ਪਰ ਚੋਣ ਅਧਿਕਾਰੀਆਂ ਵੱਲੋਂ ਇਸ ਪੱਤਰ ਨੂੰ ਮੈਬਰਸ਼ਿਪ ਬਹਾਲ ਕਰਨ ਅਤੇ ਵੋਟ ਦਾ ਹੱਕ ਹੋਣ ਸਬੰਧੀ ਮੰਨਣ ਤੋਂ ਇਨਕਾਰ ਕਰ ਦਿੱਤਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial