Amritsar News: ਡਾ. ਬਹਿਲ ਨੂੰ ਮਹਿੰਗੀ ਪਈ ਰਾਹੁਲ ਗਾਂਧੀ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦੇਣੀ? ਅਸਤੀਫਾ ਬਣਿਆ ਚਰਚਾ ਦਾ ਵਿਸ਼ਾ
Amritsar News: ਅੰਮ੍ਰਿਤਸਰ ਫੇਰੀ ’ਤੇ ਆਏ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦੇਣਾ ਡਾ. ਸਰਬਜੋਤ ਸਿੰਘ ਬਹਿਲ ਨੂੰ ਮਹਿੰਗਾ ਪਿਆ ਹੈ। ਇਹ ਚਰਚਾ ਡਾ. ਬਹਿਲ ਦੇ ਅਸਤੀਫੇ ਮਗਰੋਂ ਸ਼ੁਰੂ ਹੋਈ ਹੈ।
Amritsar News: ਅੰਮ੍ਰਿਤਸਰ ਫੇਰੀ ’ਤੇ ਆਏ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦੇਣਾ ਡਾ. ਸਰਬਜੋਤ ਸਿੰਘ ਬਹਿਲ ਨੂੰ ਮਹਿੰਗਾ ਪਿਆ ਹੈ। ਇਹ ਚਰਚਾ ਡਾ. ਬਹਿਲ ਦੇ ਅਸਤੀਫੇ ਮਗਰੋਂ ਸ਼ੁਰੂ ਹੋਈ ਹੈ। ਡਾ. ਬਹਿਲ ਨੇ ਚਾਹੇ ਪਰਿਵਾਰਕ ਰੁਝੇਵਿਆਂ ਦਾ ਹਵਾਲਾ ਦੇ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਕਾਦਮਿਕ ਮਾਮਲਿਆਂ ਬਾਰੇ ਡੀਨ ਦੇ ਅਹੁਦੇ ਤੋਂ ਅਸਤੀਫਾ ਦਿੱਤ ਹੈ ਪਰ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਸ ਮਾਮਲੇ ਵਿੱਚ ਡਾ. ਬਹਿਲ ਸਮੇਤ ਯੂਨੀਵਰਸਿਟੀ ਪ੍ਰਸ਼ਾਸਨ ਨੇ ਕੁਝ ਵੀ ਸਪਸ਼ਟ ਨਹੀਂ ਕੀਤਾ। ਉਨ੍ਹਾਂ ਦੀ ਥਾਂ ’ਤੇ ਡਾ. ਬਿਕਰਮ ਸਿੰਘ ਬਾਜਵਾ ਨੂੰ ਡੀਨ ਅਕਾਦਮਿਕ ਮਾਮਲੇ ਨਿਯੁਕਤ ਕਰ ਦਿੱਤਾ ਗਿਆ ਹੈ। ਡਾ. ਬਹਿਲ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਉਹ ਯੂਨੀਵਰਸਿਟੀ ਵਿੱਚ ਆਰਕੀਟੈਕਟ ਵਿਭਾਗ ਵਿੱਚ ਸੀਨੀਅਰ ਅਧਿਆਪਕ ਹਨ।
ਪਿਛਲੇ ਦਿਨੀਂ ਅੰਮ੍ਰਿਤਸਰ ਫੇਰੀ ’ਤੇ ਆਏ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਹਰਿਮੰਦਰ ਸਾਹਿਬ ਵਿਖੇ ਕੀਤੀ ਸੇਵਾ ਮੌਕੇ ਡਾ. ਬਹਿਲ ਉਨ੍ਹਾਂ ਦੇ ਨਾਲ ਮੌਜੂਦ ਸਨ। ਉਨ੍ਹਾਂ ਰਾਹੁਲ ਗਾਂਧੀ ਨੂੰ ਦਰਬਾਰ ਸਾਹਿਬ ਦੇ ਇਤਿਹਾਸ ਤੇ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਸੀ। ਇਸ ਦੌਰਾਨ ਉਨ੍ਹਾਂ ਸਪਸ਼ਟ ਕੀਤਾ ਸੀ ਕਿ ਉਹ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਯੂਨੀਵਰਸਿਟੀ ਅਧਿਕਾਰੀ ਵਜੋਂ ਨਹੀਂ ਗਏ ਸਗੋਂ ਨਿੱਜੀ ਨੇੜਤਾ ਵਜੋਂ ਗਏ ਸਨ ਪਰ ਚਰਚਾ ਹੈ ਕਿ ਅਸਤੀਫੇ ਦਾ ਕਾਰਨ ਇਹੀ ਹੋ ਸਕਦਾ ਹੈ।
ਸੂਤਰਾਂ ਮੁਤਾਬਕ ਡਾ. ਬਹਿਲ ਨੇ ਆਪਣੇ ਇਸ ਅਹੁਦੇ ਤੋਂ ਅਸਤੀਫਾ ਦੇਣ ਸਬੰਧੀ ਉਪ ਕੁਲਪਤੀ ਨੂੰ ਭੇਜੇ ਪੱਤਰ ਵਿੱਚ ਪਰਿਵਾਰਕ ਰੁਝੇਵਿਆਂ ਦਾ ਹਵਾਲਾ ਦਿੱਤਾ ਹੈ। ਉਪ ਕੁਲਪਤੀ ਵੱਲੋਂ ਉਨ੍ਹਾਂ ਦੇ ਅਸਤੀਫੇ ਨੂੰ ਪ੍ਰਵਾਨ ਕਰਦੇ ਹੋਏ ਉਨ੍ਹਾਂ ਦੀ ਥਾਂ ’ਤੇ ਨਵੀਂ ਨਿਯੁਕਤੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Share Market Opening on 12 October: ਸ਼ੇਅਰ ਬਾਜ਼ਾਰ ਦੀ ਮੱਠੀ ਸ਼ੁਰੂਆਤ, ਆਈਟੀ ਸ਼ੇਅਰਾਂ ਦਾ ਬੁਰਾ ਹਾਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Gold Price Today: ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ਚੜ੍ਹਨੀਆਂ ਸ਼ੁਰੂ, ਫਿਰ ਖਰੀਦਣ ਦਾ ਸੁਨਹਿਰੀ ਮੌਕਾ, ਜਾਣੋ ਅੱਜ ਦੇ ਰੇਟ