Election Update: ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਸੰਗਰੂਰ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਵਜੋਂ ਸੇਵਾਮੁਕਤ ਹੋਏ ਡਾ: ਮੱਖਣ ਸਿੰਘ ਨੂੰ ਪਾਰਟੀ ਨੇ ਟਿਕਟ ਦਿੱਤੀ ਹੈ।


ਉਨ੍ਹਾਂ ਦੇ ਨਾਂਅ ਦਾ ਐਲਾਨ ਪਾਰਟੀ ਦੇ ਚੰਡੀਗੜ੍ਹ-ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕੀਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਹੋਰ ਸੀਟਾਂ ’ਤੇ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਮੀਦਵਾਰਾਂ ਦੇ ਨਾਵਾਂ 'ਤੇ ਅੰਤਿਮ ਫੈਸਲਾ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਮਾਇਆਵਤੀ ਨੇ ਲਿਆ ਹੈ।


ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਡਾ: ਮੱਖਣ ਸਿੰਘ ਪਾਰਟੀ ਨਾਲ ਵਰਕਰ ਵਜੋਂ ਜੁੜੇ ਹੋਏ ਸਨ। ਉਹ ਪਾਰਟੀ ਦੇ ਮੌਜੂਦਾ ਜਨਰਲ ਸਕੱਤਰ ਹਨ ਪਾਰਟੀ ਦੇ ਜਨਰਲ ਸਕੱਤਰ ਚਮਕੌਰ ਸਿੰਘ ਨੇ ਕਿਹਾ ਕਿ ਦਲਿਤ ਵਰਗ ਦੇ ਚਿਹਰੇ ਡਾਕਟਰ ਮੱਖਣ ਸਿੰਘ ਨੂੰ ਉਮੀਦਵਾਰ ਬਣਾਉਣਾ ਹਾਈਕਮਾਂਡ ਦਾ ਚੰਗਾ ਫੈਸਲਾ ਹੈ। ਸਾਰੇ ਵਰਕਰ ਇੱਕਜੁੱਟ ਹੋ ਕੇ ਕੰਮ ਕਰਨਗੇ। 


ਹੁਣ ਤੱਕ ਦੋ ਸੀਟਾਂ ਦਾ ਐਲਾਨ 


ਇਸ ਤੋਂ ਪਹਿਲਾਂ ਬਸਪਾ ਨੇ ਦੋ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਕਾਰੋਬਾਰੀ ਅਤੇ ਸਮਾਜ ਸੇਵੀ ਰਾਕੇਸ਼ ਸੁਮਨ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ 'ਆਪ' ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਫਿਰੋਜ਼ਪੁਰ ਤੋਂ ਟਿਕਟ ਦਿੱਤੀ ਗਈ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ