ਪੜਚੋਲ ਕਰੋ

ਅੰਮ੍ਰਿਤਸਰ ਦੀਆਂ ਗਲੀਆਂ ‘ਚ 4 M.A ਤੇ ਇੱਕ PHD ਦੀ ਡਿਗਰੀ ਲੈ ਕੇ ਸਬਜ਼ੀਆਂ ਵੇਚ ਰਿਹਾ ਡਾ. ਸੰਦੀਪ, ਨੌਕਰੀ ਤਾਂ ਮਿਲੀ ਪਰ ਕਦਰ….

Amritsar News: ਚਾਰ ਐਮ.ਏ ਅਤੇ ਪੀ.ਐਚ.ਡੀ ਕਰਨ ਤੋਂ ਬਾਅਦ ਵੀ ਡਾ. ਸੰਦੀਪ ਸਿੰਘ ਰੇਹੜੀ 'ਤੇ ਸਬਜ਼ੀ ਵੇਚ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਉਹ ਸ਼ਰਮ ਮਹਿਸੂਸ ਨਹੀਂ ਕਰ ਰਿਹਾ, ਕਿਉਂਕਿ ਉਸ ਦੇ ਗੁਰੂ ਨੇ ਕਿਰਤ ਕਰਨ ਦਾ ਸੰਦੇਸ਼ ਦਿੱਤਾ ਸੀ

Amritsar News:  ਚਾਰ ਮਾਸਟਰ ਡਿਗਰੀਆਂ ਤੇ ਪੀਐਚਡੀ ਕਰਨ ਤੋਂ ਬਾਅਦ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਚੰਗੀ ਨੌਕਰੀ ਵਿੱਚ ਦੇਖਣਾ ਚਾਹੁੰਦਾ ਹੈ, ਪਰ ਜਦੋਂ ਉਸ ਨੌਕਰੀ ਵਿੱਚ ਪਰਿਵਾਰ ਦੇ ਖਰਚੇ ਪੂਰੇ ਕਰਨੇ ਔਖੇ ਹੋ ਜਾਂਦੇ ਹਨ ਤਾਂ ਵਿਅਕਤੀ ਕੁਝ ਵੀ ਕਰਨ ਲਈ ਤਿਆਰ ਹੋ ਜਾਂਦਾ ਹੈ। ਅਜਿਹਾ ਹੀ ਕੁਝ ਡਾਕਟਰ ਸੰਦੀਪ ਸਿੰਘ ਨਾਲ ਹੋਇਆ ਹੈ। ਚਾਰ ਐਮ.ਏ ਅਤੇ ਪੀ.ਐਚ.ਡੀ ਕਰਨ ਤੋਂ ਬਾਅਦ ਵੀ ਉਹ ਰੇਹੜੀ 'ਤੇ ਸਬਜ਼ੀ ਵੇਚ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਉਹ ਸ਼ਰਮ ਮਹਿਸੂਸ ਨਹੀਂ ਕਰ ਰਿਹਾ, ਕਿਉਂਕਿ ਉਸ ਦੇ ਗੁਰੂ ਨੇ ਕਿਰਤ ਕਰਨ ਦਾ ਸੰਦੇਸ਼ ਦਿੱਤਾ ਸੀ, ਉਹ ਸਿਰਫ਼ ਇਸ ਗੱਲ ਦਾ ਪਛਤਾਵਾ ਕਰ ਰਿਹਾ ਹੈ ਕਿ ਯੂਨੀਵਰਸਿਟੀ ਨੇ ਉਸ ਦੀ ਕਦਰ ਨਹੀਂ ਕੀਤੀ।

ਅੰਮ੍ਰਿਤਸਰ ਦੀਆਂ ਗਲੀਆਂ ਵਿੱਚ ਇੱਕ ਰੇਹੜੀ ਵਾਲਾ ਅਕਸਰ ਦੇਖਣ ਨੂੰ ਮਿਲ ਜਾਵੇਗਾ ਜਿਸ ਦੀ ਰੇਹੜੀ ਵਿੱਚ ਲਿਖਿਆ ਹੈ, PHD ਸਬਜ਼ੀ ਵਾਲਾ। ਇਹ ਰੇਹੜੀ ਵਾਲਾ ਡਾ: ਸੰਦੀਪ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪ੍ਰੋਫ਼ੈਸਰ ਹੈ ਅਤੇ ਉਹ ਐਡਹਾਕ 'ਤੇ ਹੈ | ਮੌਜੂਦਾ ਸਮੇਂ ਵਿੱਚ ਉਹ ਛੁੱਟੀ 'ਤੇ ਹੈ ਅਤੇ ਘਰ ਦੇ ਖਰਚਿਆਂ ਨੂੰ ਪੂਰਾ ਕਰਨ ਲਈ ਸੜਕਾਂ 'ਤੇ ਸਬਜ਼ੀਆਂ ਵੇਚ ਰਿਹਾ ਹੈ।

ਪ੍ਰੋਫੈਸਰ ਸੰਦੀਪ ਸਿੰਘ ਨੇ ਦੱਸਿਆ ਕਿ ਉਸਨੇ 2004 ਵਿੱਚ ਗ੍ਰੈਜੂਏਸ਼ਨ ਅਤੇ 2007 ਵਿੱਚ ਐਲ.ਐਲ.ਬੀ. 2009 ਵਿੱਚ ਆਈਆਈਐਮ, 2011 ਵਿੱਚ ਐਮਏ ਪੰਜਾਬੀ, ਫਿਰ 2017 ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੀਐਚਡੀ ਕੀਤੀ। 2018 ਵਿੱਚ, ਐਮਏ ਪੱਤਰਕਾਰੀ, ਫਿਰ ਐਮਏ ਵੂਮੈਨ ਸਟੱਡੀਜ਼, ਫਿਰ ਐਮਏ ਪੋਲੀਟੀਕਲ ਸਾਇੰਸ ਕੀਤੀ। ਇਸ ਸਮੇਂ ਲਵਲੀ ਯੂਨੀਵਰਸਿਟੀ ਤੋਂ ਬੀਲਿਪ ਕਰ ਰਿਹਾ ਹੈ।

ਡਾ: ਸੰਦੀਪ ਨੇ ਦੱਸਿਆ ਕਿ ਉਹ 11 ਸਾਲਾਂ ਤੋਂ ਪੰਜਾਬੀ ਯੂਨੀਵਰਸਿਟੀ ਵਿੱਚ ਲੈਕਚਰਾਰ ਹੈ ਅਤੇ ਇਸ ਸਮੇਂ ਛੁੱਟੀ 'ਤੇ ਹੈ। ਉਸ ਨੇ ਦੱਸਿਆ ਕਿ ਉਸ ਨੂੰ ਲੈਕਚਰਾਰ ਦੇ ਕਾਰਜਕਾਲ ਦੌਰਾਨ 35,000 ਰੁਪਏ ਤਨਖਾਹ ਮਿਲਦੀ ਸੀ, ਕਦੇਂ ਪੂਰਾ ਸਾਲ ਮਿਲਦੀ ਨਹੀਂ , ਕਦੇ ਮਿਲਦੀ ਤੇ ਕਦੇ ਨਹੀਂ, ਅਜਿਹੇ 'ਚ ਜਦੋਂ ਉਹ ਖੁਦ ਹੀ ਸ਼ੋਸ਼ਣ ਦਾ ਸ਼ਿਕਾਰ ਹੈ ਤਾਂ ਬੱਚਿਆ ਨੂੰ ਕੀ ਸਿੱਖਿਆ ਦੇਵੇਗਾ ? ਬੱਚੇ ਵੀ ਜਾਣਦੇ ਹਨ ਕਿ ਉਨ੍ਹਾਂ ਨੂੰ ਮਿਹਨਤ ਦੇ ਹਿਸਾਬ ਨਾਲ ਤਨਖਾਹ ਨਹੀਂ ਮਿਲਦੀ।

ਪ੍ਰੋ: ਸੰਦੀਪ ਨੇ ਦੱਸਿਆ ਕਿ ਉਸ ਨੂੰ ਕਿਸੇ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਹੈ, ਪਰ ਅਫ਼ਸੋਸ ਹੈ ਕਿ ਉਹ ਜਿੰਨਾ ਪੜ੍ਹਿਆ-ਲਿਖਿਆ ਹੈ, ਯੂਨੀਵਰਸਿਟੀ ਨੇ ਉਸ ਨੂੰ ਓਨਾ ਮੁੱਲ ਨਹੀਂ ਦਿੱਤਾ। ਉਸ ਨੇ ਦੱਸਿਆ ਕਿ ਜਦੋਂ ਵੀ ਯੂਨੀਵਰਸਿਟੀ ਨੂੰ ਪੱਕੇ ਕਰਨ ਲਈ ਕਿਹਾ ਜਾਂਦਾ ਹੈ ਤਾਂ ਸਾਹਮਣੇ ਤੋਂ ਜੋ ਜਵਾਬ ਆਉਂਦਾ ਹੈ, ਉਨ੍ਹਾਂ ਉੱਤੇ ਪ੍ਰੈਸ਼ਰ ਹੈ।

ਡਾ: ਸੰਦੀਪ ਅਨੁਸਾਰ ਯੂਨੀਵਰਸਿਟੀ ਵਿੱਚ ਅਧਿਕਾਰੀ ਸਿਆਸੀ ਦਬਾਅ ਦਾ ਬਹਾਨਾ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਿਆਸੀ ਦਬਾਅ ਹੈ ਅਤੇ ਸਿਫਾਰਿਸ਼ ਵਾਲੇ ਹੀ ਰੱਖੇ ਜਾਂਦੇ ਨੇ ਤਾਂ ਉਨ੍ਹਾਂ ਦਾ ਸਮਾਂ ਅਤੇ ਪੈਸਾ ਕਿਉਂ ਬਰਬਾਦ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget