Amritsar: ਸਰਹੱਦ ਉੱਤੇ ਮੁੜ ਡਰੋਨ ਦੀ ਹਲਚਲ, BSF ਨੇ ਗੋਲ਼ੀਆਂ ਚਲਾ ਕੀਤਾ ਢੇਰ, 21 ਕਰੋੜ ਦੀ ਹੈਰੋਇਨ ਜ਼ਬਤ
ਜਾਂਚ ਤੋਂ ਬਾਅਦ ਜਦੋਂ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਹੈਰੋਇਨ ਦੀ ਖੇਪ ਸੀ। ਜਿਸ ਦਾ ਕੁੱਲ ਵਜ਼ਨ 3.2 ਕਿਲੋ ਸੀ। ਡਰੋਨ ਅਤੇ ਹੈਰੋਇਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।
Amritsar: ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿ ਸਮੱਗਲਰਾਂ ਦੇ ਡਰੋਨ ਨੇ ਇੱਕ ਵਾਰ ਫਿਰ ਘੁਸਪੈਠ ਕੀਤੀ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਚੌਕਸ ਜਵਾਨਾਂ ਨੇ ਇਸ ਡਰੋਨ ਨੂੰ ਡੇਗਣ 'ਚ ਸਫਲਤਾ ਹਾਸਲ ਕੀਤੀ ਹੈ। ਜਵਾਨਾਂ ਨੇ ਤਲਾਸ਼ੀ ਤੋਂ ਬਾਅਦ ਡਰੋਨ ਨੂੰ ਕਬਜ਼ੇ 'ਚ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਡਰੋਨ ਨਾਲ ਹੈਰੋਇਨ ਦੀ ਇੱਕ ਖੇਪ ਵੀ ਬੰਨ੍ਹੀ ਗਈ ਸੀ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 21 ਕਰੋੜ ਰੁਪਏ ਦੱਸੀ ਜਾਂਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ ਦੇ ਜਵਾਨਾਂ ਨੂੰ ਅੰਮ੍ਰਿਤਸਰ ਦੇ ਅਟਾਰੀ ਅੰਤਰਰਾਸ਼ਟਰੀ ਸਰਹੱਦ ਅਧੀਨ ਪੈਂਦੇ ਪਿੰਡ ਰਤਨਾਖੁਰਦ ਨੇੜੇ ਇਹ ਸਫਲਤਾ ਮਿਲੀ ਹੈ। ਬੀਐਸਐਫ ਦੇ ਜਵਾਨ ਗਸ਼ਤ ’ਤੇ ਸਨ। ਰਾਤ 9.45 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਮਿੰਟਾਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Punjab Weather: 4 ਦਿਨਾਂ 'ਚ ਵਧਿਆ 10 ਡਿਗਰੀ ਪਾਰਾ, ਮੀਂਹ ਪੈਣ ਦੀ ਪੇਸ਼ਨਗੋਈ, ਜਾਣੋ ਕਿੰਝ ਰਹੇਗਾ ਪੰਜਾਬ ਦਾ ਮੌਸਮ
ਬੀਐਸਐਫ ਦੇ ਜਵਾਨਾਂ ਨੂੰ ਤਲਾਸ਼ੀ ਦੌਰਾਨ ਅਟਾਰੀ ਦੇ ਖੇਤਾਂ ਵਿੱਚੋਂ ਡਰੋਨ ਮਿਲਿਆ। ਡਰੋਨ ਦੇ ਟੁਕੜੇ ਹੋ ਗਏ ਸਨ। ਨੇੜਿਓਂ ਇੱਕ ਪੀਲੇ ਰੰਗ ਦਾ ਬੈਗ ਵੀ ਮਿਲਿਆ ਹੈ, ਜਿਸ ਨੂੰ ਡਰੋਨ ਦੇ ਨਾਲ ਭਾਰਤੀ ਸਰਹੱਦ ਵੱਲ ਭੇਜਿਆ ਗਿਆ ਸੀ। ਬੀਐਸਐਫ ਦੇ ਜਵਾਨਾਂ ਨੇ ਬੈਗ ਨੂੰ ਕਬਜ਼ੇ 'ਚ ਲੈ ਕੇ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਤੋਂ ਬਾਅਦ ਜਦੋਂ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਹੈਰੋਇਨ ਦੀ ਖੇਪ ਸੀ। ਜਿਸ ਦਾ ਕੁੱਲ ਵਜ਼ਨ 3.2 ਕਿਲੋ ਸੀ। ਡਰੋਨ ਅਤੇ ਹੈਰੋਇਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :