(Source: ECI/ABP News)
Amritsar News: ਪਾਕਿਸਤਾਨ ਵਾਲੇ ਪਾਸਿਓਂ ਫਿਰ ਸ਼ਰਾਰਤ, ਡਰੋਨ 37 ਕਰੋੜ ਦੀ ਹੈਰੋਇਨ ਸੁੱਟ ਕੇ ਵਾਪਸ ਦੌੜਿਆ
Amritsar News: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਨਾਲ ਲੱਗਦੀ ਸਰਹੱਦ 'ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨ ਵਾਲੇ ਪਾਸਿਓਂ ਰਾਤ ਸਮੇਂ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਪਰ ਚੌਕਸ

Amritsar News: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਨਾਲ ਲੱਗਦੀ ਸਰਹੱਦ 'ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨ ਵਾਲੇ ਪਾਸਿਓਂ ਰਾਤ ਸਮੇਂ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਪਰ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਕੇ ਨਾ ਸਿਰਫ ਡਰੋਨ ਨੂੰ ਵਾਪਸ ਭੇਜ ਦਿੱਤਾ, ਸਗੋਂ ਇਸ ਰਾਹੀਂ ਸੁੱਟੀ ਗਈ 37 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕਰ ਲਈ।
ਬੀਐਸਐਫ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਡਰੋਨ ਨੇ ਅੱਧੀ ਰਾਤ ਨੂੰ ਅੰਮ੍ਰਿਤਸਰ ਸਰਹੱਦ ’ਤੇ ਇੱਕ ਵਾਰ ਫਿਰ ਘੁਸਪੈਠ ਦੀ ਕੋਸ਼ਿਸ਼ ਕੀਤੀ ਪਰ ਚੌਕਸ ਜਵਾਨਾਂ ਨੇ ਡਰੋਨ ਦੀ ਆਵਾਜ਼ ਨੂੰ ਪਛਾਣ ਲਿਆ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਡਰੋਨ ਦੁਆਰਾ ਇੱਕ ਵੱਡਾ ਪੈਕੇਟ ਸੁੱਟਣ ਦੀ ਆਵਾਜ਼ ਸੁਣਾਈ ਦਿੱਤੀ।
ਡਰੋਨ ਵਾਪਸ ਚਲਾ ਗਿਆ ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਇਸ ਦੀ ਸੂਚਨਾ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ। ਰਾਤ ਸਮੇਂ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਦੇ ਜਵਾਨਾਂ ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਦੇ ਖੇਤਾਂ ਵਿੱਚ ਇੱਕ ਪੀਲੇ ਰੰਗ ਦਾ ਵੱਡਾ ਪੈਕਟ ਮਿਲਿਆ ਹੈ।
ਪਿੰਡ ਰਾਏ ਦੇ ਖੇਤਾਂ 'ਚੋਂ ਮਿਲਿਆ ਪੈਕਟ ਪੀਲੀ ਟੇਪ ਨਾਲ ਢੱਕਿਆ ਹੋਇਆ ਸੀ। ਇਸ ਦੇ ਨਾਲ ਇੱਕ ਹੁੱਕ ਵੀ ਜੁੜਿਆ ਹੋਇਆ ਸੀ, ਜਿਸ ਰਾਹੀਂ ਇਸ ਨੂੰ ਡਰੋਨ ਤੋਂ ਸੁੱਟਿਆ ਗਿਆ। ਬੀਐਸਐਫ ਜਵਾਨਾਂ ਨੇ ਜਦੋਂ ਪੈਕਟ ਖੋਲ੍ਹਿਆ ਤਾਂ ਉਸ ਵਿੱਚ 5 ਛੋਟੇ ਪੈਕੇਟ ਮਿਲੇ ਜਿਨ੍ਹਾਂ ਦਾ ਵਜ਼ਨ ਕੁੱਲ ਵਜ਼ਨ 5.25 ਕਿਲੋ ਨਿਕਲਿਆ ਜਿਸ ਦੀ ਅੰਤਰਰਾਸ਼ਟਰੀ ਕੀਮਤ 37 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪੰਜਾਬ ਦੌਰੇ 'ਤੇ ਅਮਿਤ ਸ਼ਾਹ ਅਤੇ ਜੇਪੀ ਨੱਡਾ , 14 ਜੂਨ ਨੂੰ ਹੁਸ਼ਿਆਰਪੁਰ ਅਤੇ 18 ਜੂਨ ਨੂੰ ਗੁਰਦਾਸਪੁਰ 'ਚ ਹੋਵੇਗੀ ਰੈਲੀ
ਇਹ ਵੀ ਪੜ੍ਹੋ : ਪਾਣੀ ਬਚਾਉਣ ਲਈ ਕਿਸਾਨਾਂ ਦੀ ਵੱਡੀ ਪਹਿਲਕਦਮੀ, 33863 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਰਵਾਈ ਰਜਿਸਟ੍ਰੇਸ਼ਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
