Amritsar news: ਅੰਮ੍ਰਿਤਸਰ ਦੇ ਪਿੰਡ ਚਾਟੀਵਿੰਡ ਵਿੱਚ ਪਾਠੀ ਸਿੰਘ ਨੂੰ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਨਾ ਮਹਿੰਗਾ ਪੈ ਗਿਆ। ਦੱਸ ਦਈਏ ਕਿ ਜਦੋਂ ਪਾਠੀ ਸਿੰਘ ਨੇ ਨਸ਼ਾ ਵੇਚਣ ਵਾਲਿਆਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਤਾਂ ਨਸ਼ਾ ਤਸਕਰਾਂ ਨੇ ਪਾਠੀ ਸਿੰਘ ਦੀ ਬੂਰੀ ਤਰ੍ਹਾਂ ਕੁੱਟਮਾਰ ਕੀਤੀ।


ਇਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਉੱਥੇ ਹੀ ਪੁਲਿਸ ਅਧਿਕਾਰੀਆਂ ਵੱਲੋਂ ਸੀਸੀਟੀਵੀ ਵੀਡੀਓ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ।


ਕੀ ਹੈ ਪੂਰਾ ਮਾਮਲਾ?


ਇਸ ਮੌਕੇ ਪੀੜਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਸਾਡੇ ਗੁਆਂਢ ਵਿੱਚ ਨਸ਼ੇ ਦਾ ਕਾਰੋਬਾਰ ਚੱਲਦਾ ਹੈ, ਜਦੋਂ ਅਸੀਂ ਆਪਣੇ ਗੁਆਂਢੀਆਂ ਨੂੰ ਨਸ਼ੇ ਦਾ ਕਾਰੋਬਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਸਾਡੇ ‘ਤੇ ਹਮਲਾ ਕਰ ਦਿੱਤਾ।


ਇਹ ਵੀ ਪੜ੍ਹੋ: Jalandhar News: ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼


ਸਾਡਾ ਘਰੋਂ ਨਿਕਲਣਾ ਮੁਸ਼ਕਿਲ ਕਰ ਦਿੱਤਾ ਹੈ। ਬੀਤੇ ਦਿਨੀਂ ਸਾਡਾ ਮੁੰਡਾ, ਜਿਹੜਾ ਦਰਬਾਰ ਸਾਹਿਬ ਵਿੱਚ ਪਾਠੀ ਸਿੰਘ ਹੈ, ਉਹ ਆਪਣੇ ਘਰ ਆ ਰਿਹਾ ਸੀ, ਜਿਸ ਦੌਰਾਨ ਉਸ ਦੇ ਉੱਤੇ ਤੇਜ਼ਦਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।


ਪੁਲਿਸ ਅਧਿਕਾਰੀਆਂ ਨੇ ਕੁਝ ਵੀ ਕਹਿਣ ਤੋਂ ਕੀਤਾ ਇਨਕਾਰ


ਇਸ ਦੇ ਚਲਦਿਆਂ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਦੇ ਲਈ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਹੈ। ਉੱਥੇ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ, ਇਹ ਸਾਰੀ ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਮੌਕੇ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਅਧਿਕਾਰੀਆਂ ਨੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।


ਇਹ ਵੀ ਪੜ੍ਹੋ: Punjab news: ਵਿਜੀਲੈਂਸ ਨੇ 4,000 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਨੂੰ ਕੀਤਾ ਕਾਬੂ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।