ਅੰਮ੍ਰਿਤਸਰ ‘ਚ 'ਆਪ' ਸਰਪੰਚ 'ਤੇ ਨਸ਼ਾ ਤਸਕਰਾਂ ਨੇ ਚਲਾਈਆਂ ਗੋਲੀਆਂ, ਪੰਚਾਇਕ ਮੈਂਬਰਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਨਸ਼ਾ ਵੇਚਣ ਦਾ ਕੀਤਾ ਸੀ ਵਿਰੋਧ
ਪੰਚਾਇਤ ਮੈਂਬਰ ਨੇ ਦੋਸ਼ ਲਗਾਇਆ ਕਿ ਪਿੰਡ ਦੇ ਕੁਝ ਲੋਕ ਲੰਬੇ ਸਮੇਂ ਤੋਂ ਨਸ਼ੇ ਵੇਚ ਰਹੇ ਹਨ। ਜਦੋਂ ਉਨ੍ਹਾਂ ਨੇ ਇਸਦਾ ਵਿਰੋਧ ਕੀਤਾ ਤੇ ਨਸ਼ਾ ਤਸਕਰਾਂ ਨੂੰ ਇਸ ਗੈਰ-ਕਾਨੂੰਨੀ ਕੰਮ ਨੂੰ ਰੋਕਣ ਦੀ ਚੇਤਾਵਨੀ ਦਿੱਤੀ ਤਾਂ ਉਹ ਗੁੱਸੇ ਵਿੱਚ ਆ ਗਏ

Punjab News: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
ਪੰਚਾਇਤ ਮੈਂਬਰ ਨੇ ਦੋਸ਼ ਲਗਾਇਆ ਕਿ ਪਿੰਡ ਦੇ ਕੁਝ ਲੋਕ ਲੰਬੇ ਸਮੇਂ ਤੋਂ ਨਸ਼ੇ ਵੇਚ ਰਹੇ ਹਨ। ਜਦੋਂ ਉਨ੍ਹਾਂ ਨੇ ਇਸਦਾ ਵਿਰੋਧ ਕੀਤਾ ਤੇ ਨਸ਼ਾ ਤਸਕਰਾਂ ਨੂੰ ਇਸ ਗੈਰ-ਕਾਨੂੰਨੀ ਕੰਮ ਨੂੰ ਰੋਕਣ ਦੀ ਚੇਤਾਵਨੀ ਦਿੱਤੀ ਤਾਂ ਉਹ ਗੁੱਸੇ ਵਿੱਚ ਆ ਗਏ ਅਤੇ ਕੁਝ ਗੁੰਡਿਆਂ ਨਾਲ ਪਿੰਡ ਪਹੁੰਚ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪੰਚਾਇਤ ਮੈਂਬਰ ਤੇ ਉਸਦੇ ਸਾਥੀਆਂ 'ਤੇ ਕੁਹਾੜੀਆਂ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।
ਹਮਲੇ ਦੌਰਾਨ ਤਸਕਰਾਂ ਦੇ ਨਾਲ ਆਏ ਨੌਜਵਾਨਾਂ ਨੇ ਵੀ ਗੋਲੀਆਂ ਚਲਾਈਆਂ। ਇੱਕ ਗੋਲੀ ਸਾਜਨ ਸਿੰਘ ਦੇ ਮੋਢੇ ਵਿੱਚ ਵੱਜੀ। ਇਸ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ।
ਘਟਨਾ ਦੀ ਸੂਚਨਾ ਮਿਲਦੇ ਹੀ ਜੰਡਿਆਲਾ ਗੁਰੂ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਧਿਰ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਉਨ੍ਹਾਂ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















