Amritsar News: ਅਧਿਆਪਕ ਵੱਲੋਂ ਬੱਚੀਆਂ ਨਾਲ ਛੇੜਛਾੜ ਦਾ ਮਾਮਲਾ ਭਖਿਆ, ਮਜੀਠੀਆ ਨੇ ਮੰਗਿਆ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਅਸਤੀਫਾ
Amritsar News: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਰਕਾਰੀ ਸਕੂਲ ਦੀਆਂ ਬੱਚੀਆਂ ਨਾਲ ਉਨ੍ਹਾਂ ਦੇ ਅਧਿਆਪਕ ਵੱਲੋਂ ਛੇੜਛਾੜ ਕੀਤੇ ਜਾਣ ਦੇ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।
Amritsar News: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਰਕਾਰੀ ਸਕੂਲ ਦੀਆਂ ਬੱਚੀਆਂ ਨਾਲ ਉਨ੍ਹਾਂ ਦੇ ਅਧਿਆਪਕ ਵੱਲੋਂ ਛੇੜਛਾੜ ਕੀਤੇ ਜਾਣ ਦੇ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਐਤਵਾਰ ਨੂੰ ਪਿੰਡ ਰੱਖ ਭੰਗਵਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪੀੜਤ ਬੱਚੀਆਂ ਦੇ ਮਾਪਿਆਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਪਿੰਡ ਦੀਆਂ ਔਰਤਾਂ ਤੇ ਬਜ਼ੁਰਗਾਂ ਨੂੰ ਭਰੋਸਾ ਦਿੱਤਾ ਕਿ ਉਹ ਮਾਮਲੇ ਵਿੱਚ ਨਿਆਂ ਮਿਲਣਾ ਯਕੀਨੀ ਬਣਾਉਣਗੇ।
ਮਜੀਠੀਆ ਨੇ ਕਿਹਾ ਕਿ ਸਿੱਖਿਆ ਮੰਤਰੀ ਕੋਲ ਪੀੜਤ ਬੱਚੀਆਂ ਤੇ ਪਰਿਵਾਰ ਨਾਲ ਮੁਲਾਕਾਤ ਕਰਨ ਤੇ ਨਿਆਂ ਦਾ ਭਰੋਸਾ ਦੁਆਉਣ ਦਾ ਸਮਾਂ ਨਹੀਂ ਹੈ। ਇਸ ਲਈ ਉਸ ਨੂੰ ਨੈਤਿਕ ਤੌਰ ’ਤੇ ਅਹੁਦੇ ’ਤੇ ਬਣੇ ਰਹਿਣ ਦਾ ਹੱਕ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਕੀਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਕਿਸੇ ਵੀ ਅਧਿਕਾਰੀ ਨੇ ਪਿੰਡ ਆ ਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਅਧਿਆਪਕ ਖ਼ਿਲਾਫ਼ ਕੇਸ ਦਰਜ ਹੋਏ ਨੂੰ ਚਾਰ ਦਿਨ ਬੀਤ ਗਏ ਹਨ ਪਰ ਹਾਲੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਚ ਲੱਗਿਆ ਸੀਸੀਟੀਵੀ ਕੈਮਰਾ ਵੀ ਕੰਮ ਨਹੀਂ ਕਰ ਰਿਹਾ।
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਿੱਖਿਆ ਵਿਭਾਗ ਨੇ ਮਾਪਿਆਂ ਨੂੰ ਨਿਆਂ ਦਾ ਭਰੋਸਾ ਦੁਆਉਣ ਲਈ ਕਝ ਨਹੀਂ ਕੀਤਾ। ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਵੀ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਹਰ ਮਦਦ ਦਾ ਭਰੋਸਾ ਦਿੱਤਾ।