ਪੰਚਾਇਤੀ ਫੰਡਾਂ ‘ਚ 24.69 ਲੱਖ ਦਾ ਗਬਨ, ਬੀਡੀਪੀਓ ਤੇ ਸਾਬਕਾ ਸਰਪੰਚ ਗ੍ਰਿਫ਼ਤਾਰ
ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਫੰਡਾਂ ਵਿੱਚੋਂ 24,69,949 ਰੁਪਏ ਦੇ ਗਬਨ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਬੀਡੀਪੀਓ ਅਤੇ ਸਾਬਕਾ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ ਹੈ

ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਫੰਡਾਂ ਵਿੱਚੋਂ 24,69,949 ਰੁਪਏ ਦੇ ਗਬਨ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਬੀਡੀਪੀਓ ਅਤੇ ਸਾਬਕਾ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਤਤਕਾਲੀਨ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਲਖਬੀਰ ਸਿੰਘ, ਜੋ ਇਸ ਵੇਲੇ ਜਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ‘ਚ ਤਾਇਨਾਤ ਹਨ, ਨੂੰ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਸਮੇਤ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗਹਿਰੀ ਮੰਡੀ ਦੇ ਇੱਕ ਵਸਨੀਕ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਗਈ ਹੈ।
ਮਿਲੇ ਫੰਡਾਂ ਦੀ ਕੀਤੀ ਗਈ ਜਾਂਚ, ਇੰਝ ਪਤਾ ਚੱਲਿਆ ਗਬਨ ਦਾ
ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਸਾਲ 2013 ਤੋਂ 2017 ਤੱਕ ਗ੍ਰਾਮ ਪੰਚਾਇਤ ਗਹਿਰੀ ਮੰਡੀ ਨੂੰ ਮਿਲੇ ਵਿਕਾਸ ਫੰਡਾਂ ਦੀ ਜਾਂਚ ਕੀਤੀ। ਜਾਂਚ ਦੌਰਾਨ ਪਤਾ ਲੱਗਿਆ ਕਿ ਇਸ ਸਮੇਂ ਦੌਰਾਨ ਪਿੰਡ ਨੂੰ ਕੁੱਲ 49,21,658 ਰੁਪਏ ਮਿਲੇ ਸਨ, ਪਰ ਉਹਨਾਂ ਵਿੱਚੋਂ ਸਿਰਫ਼ 17,37,900 ਰੁਪਏ ਹੀ ਖਰਚ ਕੀਤੇ ਗਏ। ਇਸ ਤਰ੍ਹਾਂ ਇਹ ਗੱਲ ਸਾਫ਼ ਹੋ ਗਈ ਕਿ ਉਸ ਵੇਲੇ ਦੇ ਸਰਪੰਚ ਮਨਜਿੰਦਰ ਸਿੰਘ ਨੇ ਪੰਚਾਇਤ ਸੈਕਟਰੀ ਕਰਨਜੀਤ ਸਿੰਘ ਅਤੇ ਬੀਡੀਪੀਓ ਲਖਬੀਰ ਸਿੰਘ ਨਾਲ ਮਿਲ ਕੇ ਮਿਲੀਭੁਗਤ ਅਤੇ ਸਾਜ਼ਿਸ਼ ਰਾਹੀਂ 24,69,949 ਰੁਪਏ ਦਾ ਗਬਨ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















