Amritsar News: ਪੰਜਾਬ ਦੇ ਅੰਮ੍ਰਿਤਸਰ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ 2 ਮੁਲਜ਼ਮ ਇੱਕ ਘਰ ਵਿੱਚ ਲੁਕ ਗਏ, ਜਦਕਿ 3 ਭੱਜਣ ਵਿੱਚ ਕਾਮਯਾਬ ਹੋ ਗਏ। ਪੁਲੀਸ ਨੇ ਤਲਾਸ਼ੀ ਮੁਹਿੰਮ ਚਲਾ ਕੇ ਦੋ ਮੁਲਜ਼ਮਾਂ ਰਵੀ ਅਤੇ ਰਫ਼ੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ।


ਇਹ ਘਟਨਾ ਛੇਹਰਟਾ ਇਲਾਕੇ ਦੇ ਨਰਾਇਣਗੜ੍ਹ 'ਚ 40 ਫੁੱਟ ਰੋਡ 'ਤੇ ਵਾਪਰੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਕਾਰ ਵਿੱਚ ਕੁੱਝ ਗੈਂਗਸਟਰ ਆ ਰਹੇ ਹਨ। ਇਸ ਤੋਂ ਬਾਅਦ ਪੁਲੀਸ ਨੇ 40 ਫੁੱਟ ਰੋਡ ’ਤੇ ਨਾਕਾ ਲਾਇਆ। ਜਦੋਂ ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਥੇ ਮੌਜੂਦ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਦੀ ਜਵਾਬੀ ਕਾਰਵਾਈ ਨੂੰ ਦੇਖ ਕੇ ਦੋਸ਼ੀ ਕਾਰ ਉਥੇ ਹੀ ਛੱਡ ਕੇ ਭੱਜਣ ਲੱਗੇ। ਪੁਲੀਸ ਨੇ ਮੁਲਜ਼ਮਾਂ ਦਾ ਪਿੱਛਾ ਕੀਤਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 



 

 

 



 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ