ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪਿੱਛਾ ਕਰਨ ਲੱਗੀ ਪੁਲਿਸ ਤਾਂ ਚਲਾ ਦਿੱਤੀਆਂ ਗੋਲੀਆਂ
Amritsar News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੋਮਵਾਰ ਨੂੰ ਵੇਰਕਾ ਬਾਈਪਾਸ ਇਲਾਕੇ ਵਿੱਚ ਇੱਕ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਮੁਲਜ਼ਮ ਦੀ ਪਛਾਣ ਸ਼ਿਵਮ ਸਿੰਘ ਵਜੋਂ ਹੋਈ ਹੈ।

Amritsar News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੋਮਵਾਰ ਨੂੰ ਵੇਰਕਾ ਬਾਈਪਾਸ ਇਲਾਕੇ ਵਿੱਚ ਇੱਕ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਮੁਲਜ਼ਮ ਦੀ ਪਛਾਣ ਸ਼ਿਵਮ ਸਿੰਘ ਵਜੋਂ ਹੋਈ ਹੈ, ਜਿਸ ਨੂੰ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਜ਼ਖਮੀ ਦੋਸ਼ੀ ਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ, ਸ਼ਿਵਮ ਸਿੰਘ ਵਿਰੁੱਧ ਪਹਿਲਾਂ ਹੀ ਰਣਜੀਤ ਐਵੇਨਿਊ ਪੁਲਿਸ ਸਟੇਸ਼ਨ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ। ਇਸ ਤੋਂ ਇਲਾਵਾ, ਉਸ ਵਿਰੁੱਧ ਲਗਭਗ ਚਾਰ ਹੋਰ ਗੰਭੀਰ ਅਪਰਾਧਿਕ ਮਾਮਲੇ ਵੀ ਦਰਜ ਹਨ। ਪੁਲਿਸ ਨੂੰ ਉਸ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ, ਉਸਨੂੰ ਫੜਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ।
ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਦਿਆਂ ਹੋਇਆਂ ਕੀਤੀ ਗੋਲੀਬਾਰੀ
ਜਦੋਂ ਪੁਲਿਸ ਨੇ ਸੋਮਵਾਰ ਨੂੰ ਵੇਰਕਾ ਬਾਈਪਾਸ 'ਤੇ ਦੋਸ਼ੀ ਨੂੰ ਘੇਰਨ ਅਤੇ ਉਸ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਟੀਮ ਨੂੰ ਦੇਖ ਕੇ ਦੋਸ਼ੀ ਸ਼ਿਵਮ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਸ਼ੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ।
ਸਾਥੀਆਂ ਦੀ ਭਾਲ ਲਈ ਜਾਂਚ ਤੇਜ਼ ਕਰ ਦਿੱਤੀ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਸ਼ਿਵਮ ਸਿੰਘ ਲੰਬੇ ਸਮੇਂ ਤੋਂ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਉਸ ਵਿਰੁੱਧ ਅਸਲਾ ਐਕਟ ਸਮੇਤ ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਸਨ। ਪੁਲਿਸ ਨੇ ਦੋਸ਼ੀ ਦੇ ਹੋਰ ਅਪਰਾਧਿਕ ਸਾਥੀਆਂ ਦੀ ਭਾਲ ਲਈ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਉਸਦੇ ਨੈੱਟਵਰਕ ਨੂੰ ਤੋੜਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















