Amritsar 'ਚ Encounter 'ਚ ਸ਼ੂਟਰ ਦੀ ਮੌਤ, ਵਿਆਹ 'ਚ ਕੀਤਾ AAP ਸਰਪੰਚ ਦਾ ਕਤਲ
Amritsar News: ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਝਰਮਲ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।

Amritsar News: ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚ ਝਰਮਲ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਮੁੱਖ ਸ਼ੂਟਰ ਸੁਖਰਾਜ ਸਿੰਘ ਉਰਫ਼ ਗੂੰਗਾ ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਇਹ ਮੁਕਾਬਲਾ ਅੰਮ੍ਰਿਤਸਰ ਦੇ ਵੱਲਾ ਬਾਈਪਾਸ ਇਲਾਕੇ ਵਿੱਚ ਹੋਇਆ।
ਦੱਸਿਆ ਜਾ ਰਿਹਾ ਹੈ ਕਿ ਸਰਪੰਚ ਝਰਮਲ ਸਿੰਘ ਦੀ ਬੀਤੇ ਦਿਨੀਂ ਅੰਮ੍ਰਿਤਸਰ ਦੇ ਇੱਕ ਰਿਜ਼ੋਰਟ ਵਿੱਚ ਹੋਏ ਵਿਆਹ ਸਮਾਗਮ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ, ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਰਾਏਪੁਰ ਤੋਂ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੁੱਛਗਿੱਛ ਦੌਰਾਨ, ਪੁਲਿਸ ਨੂੰ ਕਈ ਮਹੱਤਵਪੂਰਨ ਜਾਣਕਾਰੀਆਂ ਮਿਲੀਆਂ, ਜਿਸ ਦੇ ਆਧਾਰ 'ਤੇ ਮੁੱਖ ਸ਼ੂਟਰ ਸੁਖਰਾਜ ਸਿੰਘ ਨੂੰ ਅੱਜ ਵੱਲਾ ਇਲਾਕੇ ਵਿੱਚ ਬਰਾਮਦਗੀ ਲਈ ਲਿਜਾਇਆ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















