Amritsar News: ਅੰਮ੍ਰਿਤਸਰ ਵਿੱਚ ਥਰੀਏਵਾਲ ਤਲਵੰਡੀ ਖੁੰਮਣ ਵਾਲੀ ਸਾਈਡ 'ਤੇ ਨਹਿਰ ਦੇ ਨੇੜੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਪੁਲਿਸ ਮੁਕਾਬਲੇ ਵਿਚ ਦੋ ਜਣੇ ਜ਼ਖਮੀ ਹੋਏ ਹਨ। ਇਸ ਸਬੰਧੀ ਮੌਕੇ ਡੀਐੱਸਪੀ ਅਮੋਲਕ ਸਿੰਘ ਕਾਹਲੋਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਪੈਟਰੋਲ ਪੰਪ ਕਲੇਰ ਮਾਂਗਟ 'ਤੇ ਹੋਈ ਵਾਰਦਾਤ ਜਿਸ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਪੰਪ ਦੇ ਕਰਿੰਦੇ ਵੀ ਜ਼ਖਮੀ ਹੋਏ ਸਨ।
ਉਨ੍ਹਾਂ ਦੇ ਮੁੱਖ ਦੋਸ਼ੀ ਆਕਾਸ਼ਦੀਪ ਸਿੰਘ ਬੂਟਾ ਅਤੇ ਉਸ ਦਾ ਸਾਥੀ ਅਮਰਬੀਰ ਸਿੰਘ ਰਘੂ ਵਾਸੀ ਨੰਗਲੀ ਨਸ਼ਹਿਰਾ, ਦੋਵੇਂ ਭੰਗਾਲੀ ਅਤੇ ਤਲਵੰਡੀ ਘੁੰਮਣ ਏਰੀਏ ਵਿੱਚ ਘੁੰਮਣ ਦਾ ਪਤਾ, ਜਦੋਂ ਐੱਸਐੱਚਓ ਪ੍ਰਭਜੀਤ ਸਿੰਘ ਨੂੰ ਲੱਗਾ ਤਾਂ ਉਨ੍ਹਾਂ ਨੇ ਇਨ੍ਹਾਂ ਦਾ ਪਿੱਛਾ ਕੀਤਾ ਤਾਂ ਇਹ ਪਲਸਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਪੁਲਿਸ ਉੱਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਤਲਵੰਡੀ ਆਲੇ ਪਾਸੇ ਨਹਿਰ ਸਾਈਡ ਮੋਟਰਸਾਈਕਲ ਭੱਜਾ ਲਿਆ, ਜਿਸ 'ਤੇ ਫਾਇਰਿੰਗ ਦੌਰਾਨ ਇਹ ਦੋਵੇਂ ਜ਼ਖਮੀ ਹੋ ਗਏ। ਇਨ੍ਹਾਂ ਨੂੰ ਸਿਵਲ ਹਸਪਤਾਲ ਮਜੀਠਾ ਵਿਖੇ ਦਾਖਲ ਕਰਵਾ ਦਿੱਤਾ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।