Amritsar News: ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਖਿਲਾਫ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਤਹਿਤ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੀ ਸ਼ਿਕਾਇਤ ਦੇ ਆਧਾਰ ’ਤੇ ਸੋਮਵਾਰ ਤੋਂ ਓਪੀ ਸੋਨੀ ਦੀਆਂ ਜਾਇਦਾਦਾਂ ਦਾ ਮੁਲਾਂਕਣ ਕਰਨਾ ਸ਼ੁਰੂ ਕੀਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਪਿਛਲੇ ਸਾਲ ਨਵੰਬਰ ’ਚ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਬਿਊਰੋ ਦੀ ਇੱਕ ਤਕਨੀਕੀ ਟੀਮ ਸੋਮਵਾਰ ਨੂੰ ਏਅਰਪੋਰਟ ਰੋਡ ਸਥਿਤ ਓਪੀ ਸੋਨੀ ਦੇ ਨਿਰਮਾਣ ਅਧੀਨ ਫਾਰਮ ਹਾਊਸ ਤੇ ਉਸ ਦੇ ਹੋਟਲ ’ਤੇ ਪਹੁੰਚੀ।
ਇਸ ਜਾਂਚ ਦੀ ਨਿਗਰਾਨੀ ਕਰ ਰਹੇ ਐਸਐਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਮੁਲਾਂਕਣ ਕਰਨ ਵਾਲੀ ਅੱਠ ਮੈਂਬਰੀ ਟੀਮ ਵਿੱਚ ਚੰਡੀਗੜ੍ਹ ਦੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵਿਜੀਲੈਂਸ ਦੇ ਅਧਿਕਾਰੀ ਵੀ ਸ਼ਾਮਲ ਹਨ। ਵਿਜੀਲੈਂਸ ਸੂਤਰਾਂ ਨੇ ਦੱਸਿਆ ਕਿ ਸੀਨੀਅਰ ਕਾਂਗਰਸੀ ਆਗੂ ਵੱਲੋਂ ਪੇਸ਼ ਕੀਤੇ ਗਏ ਦਸਤਾਵੇਜ਼ਾਂ ਤੇ ਚੋਣਾਂ ਦੌਰਾਨ ਕੀਤੇ ਐਲਾਨ ਅਨੁਸਾਰ ਪਿਛਲੇ ਡੇਢ ਦਹਾਕੇ ਦੌਰਾਨ ਉਸ ਦੀ ਚੱਲ ਤੇ ਅਚੱਲ ਜਾਇਦਾਦ ਵਿੱਚ ਕਈ ਗੁਣਾਂ ਵਾਧਾ ਹੋਇਆ ਹੈ।
ਉਧਰ, ਵਿਜੀਲੈਂਸ ਵਿਭਾਗ ਨੇ ਸੋਮਵਾਰ ਨੂੰ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਪਣੇ ਦਫ਼ਤਰ ਵਿੱਚ ਬੁਲਾਇਆ, ਜਿੱਥੇ ਉਨ੍ਹਾਂ ਤੋਂ ਕਰੀਬ ਇੱਕ ਘੰਟਾ ਪੁੱਛ ਪੜਤਾਲ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਵਿਭਾਗ ਨੂੰ ਇੱਕ ਲਿਖਤੀ ਸ਼ਿਕਾਇਤ ਮਿਲੀ ਸੀ, ਜਿਸ ’ਚ ਕੁਸ਼ਲਦੀਪ ਸਿੰਘ ਢਿੱਲੋਂ ’ਤੇ ਕਾਂਗਰਸ ਦੀ ਸਰਕਾਰ ਵੇਲੇ ਕਥਿਤ ਤੌਰ ’ਤੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲਗਾਏ ਗਏ ਹਨ।
ਸ਼ਿਕਾਇਤ ਵਿੱਚ ਕੁਝ ਬੇਨਾਮੀ ਜਾਇਦਾਦਾਂ ਦਾ ਵੇਰਵਾ ਵੀ ਦਿੱਤਾ ਗਿਆ ਹੈ। ਕਰੀਬ ਇੱਕ ਘੰਟੇ ਦੀ ਪੁੱਛ ਪੜਤਾਲ ਤੋਂ ਬਾਅਦ ਕਾਂਗਰਸੀ ਆਗੂ ਨੇ ਕਿਹਾ ਕਿ ਉਹ ਕਾਨੂੰਨੀ ਤੌਰ ’ਤੇ ਆਪਣਾ ਕਾਰੋਬਾਰ ਕਰਦੇ ਹਨ ਤੇ ਹਰ ਕੰਮ ਨਿਯਮਾਂ ਮੁਤਾਬਕ ਚੱਲ ਰਿਹਾ ਹੈ, ਜਿਸ ਦਾ ਰਿਕਾਰਡ ਆਨਲਾਈਨ ਵੀ ਚੈੱਕ ਕੀਤਾ ਜਾ ਸਕਦਾ ਹੈ। ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਸਾਜ਼ਿਸ਼ ਤਹਿਤ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ