ਅੰਮ੍ਰਿਤਸਰ: ਸੋਸ਼ਲ ਮੀਡੀਆ ਤੇ ਪਿਛਲੇ ਦਿਨੀਂ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਮਸਕਟ ਗਏ ਅੰਮ੍ਰਿਤਸਰ ਦੇ ਦੋ ਨੌਜਵਾਨਾਂ ਨੂੰ ਕਤਲ ਦੇ ਮਾਮਲੇ 'ਚ ਸਜ਼ਾ ਸੁਣਾਈ ਗਈ ਸੀ। ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਇੱਕ ਵਾਰ ਫਿਰ ਆਪਣੇ ਬੱਚਿਆਂ ਨੂੰ ਬਚਾਉਣ ਲਈ ਲੋਕਾਂ ਅੱਗੇ ਗੁਹਾਰ ਲਗਾਈ ਗਈ ਹੈ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੱਚਿਆਂ ਦਾ ਕੇਸ ਲੜਨ ਲਈ ਉਹਨਾਂ ਨੂੰ ਵਾਸਤੇ ਬਹੁਤ ਸਾਰੇ ਪੈਸਿਆਂ ਦੀ ਜ਼ਰੂਰਤ ਹੈ। ਉਹਨਾਂ ਕੋਲ ਜੋ ਵੀ ਪੈਸੇ ਸਨ ਉਹ ਵਿਦੇਸ਼ ਭੇਜਣ ਵਾਲੇ ਏਜੰਟਾਂ ਨੂੰ ਦੇ ਚੁੱਕੇ ਹਨ ਤੇ ਹੁਣ ਮਸਕਟ ਵਿੱਚ ਕੇਸ ਲੜਨ ਉਹਨਾਂ ਕੋਲ ਕੁਝ ਵੀ ਨਹੀਂ ਹੈ।
ਪਰਿਵਾਰ ਨੇ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਦਾ ਧੰਨਵਾਦ ਕੀਤਾ ਤੇ ਹੋਰ ਸਿਆਸੀ ਲੀਡਰਾਂ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ। ਜ਼ਿਕਰਯੋਗ ਹੈ ਕਿ ਗੁਰਜੀਤ ਸਿੰਘ ਔਜਲਾ ਵੱਲੋਂ ਮਸਕਟ ਜਾ ਕੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਗਈ ਸੀ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੈਸੇ ਨਾਂ ਹੋਣ ਕਰਕੇ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਬੱਚਿਆਂ ਨੂੰ ਫਾਂਸੀ ਦੀ ਸਜ਼ਾ ਹੋਵੇ। ਇਸ ਤੋਂ ਇਲਾਵਾ ਪਰਿਵਾਰ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਐਸਪੀਐਸ ਓਬਰਾਏ ਨਾਲ ਵੀ ਮੁਲਾਕਾਤ ਕਰਨ ਜਾ ਰਹੇ ਹਨ ਤਾਂ ਜੋ ਇਸ ਸਥਿਤੀ ਦਾ ਹੱਲ ਕੱਢਿਆ ਜਾ ਸਕੇ।
ਇੱਥੇ ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਨਜ਼ਦੀਕ ਅਜਨਾਲਾ ਦੇ ਦੋ ਨੌਜਵਾਨਾਂ ਦੀ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਸੀ। ਜਿਸ 'ਚ ਉਹਨਾਂ ਨੂੰ ਫਾਂਸੀ ਦੀ ਸਜ਼ਾ ਹੋਣ ਦੀ ਗੱਲ ਕਹੀ ਜਾ ਰਹੀ ਸੀ। ਇਸ ਤੋਂ ਬਾਅਦ ਬਹੁਤ ਸਾਰੇ ਰਾਜਨੀਤਕ ਲੀਡਰਾਂ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਸਾਂਸਦ ਗੁਰਜੀਤ ਸਿੰਘ ਔਜਲਾ ਮਸਕਟ ਜਾ ਕੇ ਉਹ ਬੱਚਿਆਂ ਦੇ ਨਾਲ ਮੁਲਾਕਾਤ ਕਰਕੇ ਵੀ ਆਏ ਹਨ। ਉਥੇੱ ਹੀ ਪਰਿਵਾਰ ਵੱਲੋਂ ਇੱਕ ਵਾਰ ਫਿਰ ਤੋਂ ਐਨਆਰਆਈ ਅਤੇ ਪੰਜਾਬ ਦੇ ਲੋਕਾਂ ਅੱਗੇ ਗੁਹਾਰ ਲਗਾਈ ਗਈ ਹੈ ਕਿ ਉਹ ਉਨ੍ਹਾਂ ਦੇ ਬੱਚਿਆਂ ਨੂੰ ਬਚਾਉਣ ਵਾਸਤੇ ਜਿੰਨੀ ਵੀ ਹੋ ਸਕੇ ਮਦਦ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial